Akal Takht Sahib: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਆਉਣ ਵਾਲੇ ਸਮੇਂ 'ਚ ਹੋਰ ਵੱਧ ਸਕਦੀਆਂ ਹਨ। ਸੁਖਬੀਰ ਸਿੰਘ ਬਾਦਲ ਦੇ ਖਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤੀਜੀ ਸ਼ਿਕਾਇਤ ਪਹੁੰਚ ਗਈ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਹ ਸ਼ਿਕਾਇਤ  ਅਕਾਲੀ ਦਲ ਦੇ ਬਾਗੀ ਧੜੇ ਨਾਲ ਸੰਬੰਧਿਤ ਪੰਜ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਇਕ ਧਰਮ ਪ੍ਰਚਾਰ ਕਮੇਟੀ ਮੈਂਬਰ ਵਲੋਂ ਕੀਤੀ ਗਈ ਹੈ। 




ਬਾਗੀ ਧੜੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੰਗ ਪੱਤਰ ਦੇ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਲਾਂਭੇ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਜਰਨੈਲ ਸਿੰਘ ਭੁੱਲੇਵਾਲ ਰਾਠਾਂ, ਬੀਬੀ ਪਰਮਜੀਤ ਕੌਰ ਲਾਡਰਾਂ, ਨਿਰਮੈਲ ਸਿੰਘ ਜੌਹਲਾਂ ਅਤੇ ਰਾਮਪਾਲ ਸਿੰਘ ਬਹਿਣੀਵਾਲ ਨੇ ਜਥੇਦਾਰ ਨੂੰ ਦਿੱਤੇ ਮੰਗ ਪੱਤਰ ਵਿਚ ਕਿਹਾ ਕਿ ਪਿਛਲੇ ਸਮੇਂ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜਾਵਾਂ ਨਾ ਦਿਵਾਉਣ, ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦਿਵਾਉਣ ਸਮੇਤ ਹੋਰ ਮਾਮਲਿਆਂ ਲਈ ਸੁਖਬੀਰ ਸਿੰਘ ਬਾਦਲ ਹੀ ਜਿੰਮੇਵਾਰ ਹਨ, ਇਸ ਲਈ ਉਨ੍ਹਾਂ ਨੂੰ ਪ੍ਰਧਾਨਗੀ ਤੋਂ ਲਾਂਭੇ ਕੀਤਾ ਜਾਵੇ।




 



 


ਇਸ ਤੋਂ ਪਹਿਲਾਂ ਅਕਾਲੀ ਦਲ ਅੰਦਰ ਬਗਾਵਤ ਕਰਨ ਵਾਲੇ ਅਤੇ ਅਕਾਲੀ ਸੁਧਾਰ ਲਹਿਰ ਚਲਾਉਣ ਵਾਲੇ ਲੀਡਰਾਂ ਨੇ ਵੀ 1 ਜੁਲਾਈ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕਿ ਲਿਖਤੀ ਰੂਪ ਵਿੱਚ ਮੁਆਫ਼ੀਨਾਮਾ ਮੰਗਿਆ ਸੀ ਅਤੇ ਸੁਖਬੀਰ ਸਿੰਘ ਬਾਦਲ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਬਾਗੀ ਧੜੇ ਨੇ ਕਿਹਾ ਕਿ ਸੀ ਕਿ ਉਸ ਸਮੇਂ ਸਾਡੀ ਸਰਕਾਰ ਜੋ ਜੋ ਗਲਤੀਆਂ ਹੋਈਆਂ ਉਸ ਦਾ ਸੁਖਬੀਰ ਬਾਦਲ ਜ਼ਿੰਮੇਵਾਰ ਹੈ। ਕਿਉਂਕਿ ਸੁਖਬੀਰ ਸਿੰਘ ਉਸ ਸਮੇਂ ਅਕਾਲੀ ਦਲ ਦੇ ਪ੍ਰਧਾਨ ਅਤੇ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਸਨ। 


5 ਤਖ਼ਤਾਂ ਦੇ ਸਿੰਘ ਸਾਹਿਬਾਨਾਂ ਨੇ ਫਿਰ 15 ਜਲਾਈ ਨੂੰ ਇਕੱਤਰਤਾ ਕੀਤੀ ਅਤੇ ਸੁਖਬੀਰ ਬਾਦਲ ਨੂੰ ਆਪਣਾ ਸਪੱਸ਼ਟੀਕਰਨ ਪੇਸ਼ ਕਰਨ ਲਈ ਕਿਹਾ ਸੀ। ਜਿਸ ਤੋਂ ਬਾਅਦ ਸੁਖਬੀਰ ਬਾਦਲ ਨੇ 24 ਜੁਲਾਈ ਨੂੰ ਆਪਣੀ ਪੱਖ ਰੱਖਿਆ ਕਿ ਜੋ ਜੋ ਵੀ ਮੇਰੇ ਖਿਲਾਫ਼ ਸ਼ਿਕਾਇਤ ਲਾਈ ਗਈ ਹੈ ਮੈਨੂੰ ਮਨਜ਼ੂਰ ਹੈ। ਹੁਣ ਇਸ ਫੈਸਲਾ ਜਥੇਦਾਰਾਂ ਨੇ 30 ਅਗਸਤ ਨੂੰ ਬੈਠਕ ਕਰਕੇ ਲੈਣਾ ਹੈ। 


 



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial