Punjab Cabinet Meeting: ਲਗਾਤਾਰ ਤੀਜੇ ਦਿਨ ਵੀ ਸੱਦ ਲਈ ਕੈਬਨਿਟ ਦੀ ਬੈਠਕ! CM ਮਾਨ ਪੰਜਾਬੀਆਂ ਨੂੰ ਦੇ ਸਕਦੇ ਵੱਡੀ ਖੁਸ਼ਖਬਰੀ, ਕਰ ਸਕਦੇ ਵੱਡਾ ਐਲਾਨ
ਲਗਾਤਾਰ 2 ਦਿਨ ਮੰਤਰੀ ਮੰਡਲ ਦੀਆਂ ਮੀਟਿੰਗਾਂ ’ਚ ਲੈਂਡ ਪੂਲਿੰਗ ਸਕੀਮ ਨੂੰ ਮਨਜ਼ੂਰੀ, ਐੱਸ. ਸੀ. ਪਰਿਵਾਰਾਂ ਦਾ ਕਰਜ਼ਾ ਮੁਆਫ਼ ਕਰਨ ਜਿਹੇ ਵੱਡੇ ਫ਼ੈਸਲੇ ਲਏ ਗਏ। ਹੁਣ ਬੁੱਧਵਾਰ ਯਾਨੀਕਿ ਅੱਜ ਵੀ ਮੀਟਿੰਗ ਸੱਦੀ ਗਈ ਹੈ। ਜਿਸ ਚ ਕਈ ਵੱਡੇ ਫੈਸਲੇ..

Punjab Cabinet Meeting: ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੈਕ-ਟੂ-ਬੈਕ ਆਪਣੇ ਮੰਤਰੀ ਮੰਡਲ ਦੇ ਨਾਲ ਮੀਟਿੰਗਾਂ ਕਰ ਰਹੇ ਹਨ। ਖਬਰ ਨਿਕਲੇ ਸਾਹਮਣੇ ਆਈ ਹੈ ਕਿ ਉਹ ਅੱਜ ਯਾਨੀਕਿ 4 ਜੂਨ ਨੂੰ ਵੀ ਉਨ੍ਹਾਂ ਨੇ ਕੈਬਨਿਟ ਅਹਿਮ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਉਨ੍ਹਾਂ ਦੀ ਚੰਡੀਗੜ੍ਹ ਵਿਖੇ ਸਰਕਾਰੀ ਰਿਹਾਇਸ਼ ’ਤੇ ਦੁਪਹਿਰ 12 ਵਜੇ ਹੋਵੇਗੀ। ਕੈਬਨਿਟ ਮੀਟਿੰਗ ਬਾਰੇ ਹਾਲੇ ਤੱਕ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਮੀਟਿੰਗ ਨੂੰ ਬਹੁਤ ਅਹਿਮ ਦੱਸਿਆ ਜਾ ਰਿਹਾ ਹੈ।
ਇਨ੍ਹਾਂ ਲੋਕਾਂ ਲਈ ਚੰਗੀ ਖਬਰ ਆ ਸਕਦੀ
ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਕੈਬਨਿਟ ਦੀ ਬੈਠਕ 'ਚ ਅੱਜ ਛੋਟੇ ਕਾਰੋਬਾਰੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਜਾ ਸਕਦਾ ਹੈ ਅਤੇ ਸਰਕਾਰ ਵਲੋਂ ਇਤਿਹਾਸਕ ਫੈਸਲਾ ਲਿਆ ਜਾ ਸਕਦਾ ਹੈ। ਕੈਬਨਿਟ ਦੀ ਮੀਟਿੰਗ ਦੌਰਾਨ ਛੋਟੇ ਕਾਰੋਬਾਰੀਆਂ ਨੂੰ ਵੱਡੀ ਛੋਟ ਮਿਲ ਸਕਦੀ ਹੈ।
ਦੱਸਣਯੋਗ ਹੈ ਕਿ ਲਗਾਤਾਰ 3 ਦਿਨਾਂ ’ਚ ਇਹ ਤੀਜੀ ਮੀਟਿੰਗ ਹੋਵੇਗੀ। ਇਹ ਪਹਿਲੀ ਵਾਰ ਹੈ, ਜਦੋਂ ਲਗਾਤਾਰ ਰੋਜ਼ਾਨਾ ਕੈਬਨਿਟ ਮੀਟਿੰਗਾਂ ਹੋ ਰਹੀਆਂ ਹਨ। ਪਹਿਲਾਂ ਦਿਨ ਲੈਂਡ ਪੂਲਿੰਗ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ।
ਪੰਜਾਬ ਮੰਤਰੀ ਮੰਡਲ ਨੇ ਯੋਜਨਾਬੱਧ ਸ਼ਹਿਰੀਕਰਨ ਨੂੰ ਉਤਸ਼ਾਹਤ ਕਰਨ ਲਈ ਲੈਂਡ ਪੂਲਿੰਗ ਪਾਲਸੀ (ਨਵੀਂ ਜ਼ਮੀਨ ਨੀਤੀ) ’ਤੇ ਮੋਹਰ ਲਗਾ ਦਿੱਤੀ ਹੈ। ਸੋਮਵਾਰ ਨੂੰ ਸੀਐੱਮ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ’ਚ ਪਾਸ ਕੀਤੀ ਨਵੀ ਜ਼ਮੀਨ ਨੀਤੀ ’ਤੇ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਨਵੀਂ ਨੀਤੀ ਦਾ ਉਦੇਸ਼ ਜ਼ਮੀਨ ਮਾਲਕਾਂ, ਪ੍ਰਮੋਟਰਾਂ ਤੇ ਕੰਪਨੀਆਂ ਨੂੰ ਵਿਕਾਸ ਪ੍ਰਕਿਰਿਆ ’ਚ ਭਾਈਵਾਲ ਬਣਾਉਣਾ ਹੈ। ਸੋਧੀ ਹੋਈ ਯੋਜਨਾ ਵਿਸ਼ੇਸ਼ ਤੌਰ ’ਤੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਤਿਆਰ ਕੀਤੀ ਗਈ ਹੈ, ਜਿਸ ਨਾਲ ਜ਼ਮੀਨ ਮਾਲਕਾਂ ਨੂੰ ਹੋਰ ਬਦਲ ਮਿਲਣਗੇ। ਇਹ ਸਮੂਹ ਰਿਹਾਇਸ਼ ਤੇ ਯੋਜਨਾਬੱਧ ਵਿਕਾਸ ਨੂੰ ਉਤਸ਼ਾਹਿਤ ਕਰੇਗਾ।
ਦੂਜੇ ਦਿਨ ਐੱਸ. ਸੀ. ਪਰਿਵਾਰਾਂ ਦਾ ਕਰਜ਼ਾ ਮੁਆਫ਼ ਕਰਨ ਜਿਹੇ ਵੱਡੇ ਫੈਸਲੇ ਲਏ ਗਏ। ਹੁਣ ਬੁੱਧਵਾਰ ਯਾਨੀਕਿ ਅੱਜ ਹੋਣ ਜਾ ਰਹੀ ਮੀਟਿੰਗ ’ਚ ਵੀ ਵੱਡੇ ਫੈਸਲੇ ਲਏ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















