ਪੜਚੋਲ ਕਰੋ

ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਤਰਨਤਾਰਨ ਪੁਲਿਸ ਵੱਲੋਂ ਬਰਾਮਦ ਕੀਤਾ ਗਿਆ ਇਹ ਤੀਜਾ ਡਰੋਨ : ਡੀਜੀਪੀ ਗੌਰਵ ਯਾਦਵ

Punjab News: ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਭਾਰਤ-ਪਾਕਿ ਸਰਹੱਦ ’ਤੇ ਡਰੋਨ ਦੀ ਹਲਚਲ ਨੂੰ ਦੇਖਦੇ ਹੋਏ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀਐਸਐਫ ਨਾਲ ਪ੍ਰਾਪਤ ਹੋਈ ਖੁਫੀਆ ਜਾਣਕਾਰੀ  ਸਾਂਝੀ ਕੀਤੀ

Punjab News: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ 5.60 ਕਿਲੋ ਹੈਰੋਇਨ ਦੇ ਪੰਜ ਪੈਕੇਟ  ਸਮੇਤ  ਹੈਕਸਾਕਾਪਟਰ ਡਰੋਨ , ਜੋ ਕਿ ਖੇਪ ਸੁੱਟਣ ਲਈ  ਵਰਤਿਆ ਗਿਆ ਸੀ, ਨੂੰ ਤਰਨਤਾਰਨ ਦੇ ਸਰਹੱਦੀ ਖੇਤਰ ਖੇਮਕਰਨ ਵਿਖੇ ਚਲਾਈ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਕਰਕੇ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਕਾਰਵਾਈ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਸਹਿਯੋਗ ਨਾਲ ਕੀਤੀ ਗਈ ਸੀ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਭਾਰਤ-ਪਾਕਿ ਸਰਹੱਦ ’ਤੇ ਡਰੋਨ ਦੀ ਹਲਚਲ ਨੂੰ ਦੇਖਦੇ ਹੋਏ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀਐਸਐਫ ਨਾਲ ਪ੍ਰਾਪਤ ਹੋਈ ਖੁਫੀਆ ਜਾਣਕਾਰੀ  ਸਾਂਝੀ ਕੀਤੀ ਅਤੇ ਸਾਂਝੇ ਤੌਰ ’ਤੇ ਭਾਰਤ-ਪਾਕਿਸਤਾਨ ਸਰਹੱਦ ਤੋਂ ਸਿਰਫ਼ 2 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਖੇਤਰ ’ਚ  ਸਰਗਰਮ ਤਲਾਸ਼ੀ ਮੁਹਿੰਮ ਚਲਾਈ ।

ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਇੱਕ ਨੀਲੇ ਅਤੇ ਕਾਲੇ ਰੰਗ ਦਾ ਹੈਕਸਾਕਾਪਟਰ ਡਰੋਨ (ਮਾਡਲ - ਈ 616ਐਸ) ਸਮੇਤ ਕਾਲੇ ਰੰਗ ਦੀ ਟੇਪ ਨਾਲ ਲਪੇਟੇ 5.60 ਕਿਲੋ ਹੈਰੋਇਨ ਦੇ 5 ਪੈਕਟ , ਜੋ ਕਿ  ਸਥਾਨਕ ਵਸਨੀਕ ਦੀ ਵਾਹੀਯੋਗ ਜ਼ਮੀਨ ਤੋਂ ਬਰਾਮਦ ਕੀਤੀ। ਸ਼ੁਰੂਆਤੀ ਜਾਂਚ ਤੋਂ ਪਾਇਆ ਗਿਆ ਹੈ ਕਿ ਆਧੁਨਿਕ ਤਕਨੀਕ ਵਾਲਾ ਇਹ ਡਰੋਨ  ਕਾਫੀ ਭਾਰ ਚੁੱਕ ਸਕਦਾ ਹੈ।

ਤਰਨਤਾਰਨ ਪੁਲਿਸ ਵੱਲੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਬਰਾਮਦ ਕੀਤਾ ਗਿਆ ਇਹ ਤੀਜਾ ਅਜਿਹਾ ਡਰੋਨ ਹੈ। ਇਸ ਤੋਂ ਪਹਿਲਾਂ, ਮੰਗਲਵਾਰ ਨੂੰ ਖੇਮਕਰਨ ਵਿੱਚ ਬਾਰਡਰ ਚੌਕੀ (ਬੀਓਪੀ) ਹਰਭਜਨ ਦੇ ਅਧਿਕਾਰ ਖੇਤਰ ਵਿੱਚ ਇੱਕ ਹੈਕਸਾਕਾਪਟਰ ਡਰੋਨ ਅਤੇ ਇੱਕ ਟੇਪ ਨਾਲ ਲਪੇਟਿਆ ਪੈਕੇਜ, ਜਿਸ ਵਿੱਚ 6.68 ਕਿਲੋਗ੍ਰਾਮ  ਹੈਰੋÇੲਨ ਦੇ ਛੇ ਪੈਕੇਟ ਸਨ, ਬਰਾਮਦ ਕੀਤੇ ਸੀ। ਅਗਲੇ ਹੀ ਦਿਨ ਖਾਲੜਾ ਦੇ ਪਿੰਡ ਵਣ ਤਾਰਾ ਸਿੰਘ ਦੇ ਇਲਾਕੇ ਵਿੱਚੋਂ ਇੱਕ ਟੁੱਟਿਆ ਹੋਇਆ ਕਵਾਡਕਾਪਟਰ ਡਰੋਨ ਵੀ ਬਰਾਮਦ ਕੀਤਾ ਗਿਆ।

ਤਰਨਤਾਰਨ ਦੇ ਸੀਨੀਅਰ ਪੁਲਿਸ ਕਪਤਾਨ ਪੁਲਿਸ  ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਡਰੋਨ ਰਾਹੀਂ ਇਹ ਖੇਪ ਭੇਜਣ ਵਾਲੇ ਪਾਕਿ ਤਸਕਰਾਂ ਅਤੇ ਉਨ੍ਹਾਂ ਦੇ ਭਾਰਤੀ ਸਾਥੀਆਂ, ਜਿਨ੍ਹਾਂ  ਹਵਾਈ ਮਾਰਗ ਰਾਹੀਂ ਸੁੱਟੀ ਹੈਰੋਇਨ ਦੀ ਖੇਪ ਨੂੰ ਪ੍ਰਾਪਤ ਕਰਨਾ ਸੀ, ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ ।

ਇਸੇ ਦੌਰਾਨ ਤਰਨਤਾਰਨ ਦੇ ਥਾਣਾ ਖੇਮਕਰਨ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21-ਸੀ, 23, 27-ਏ ਅਤੇ 29 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਤਹਿਤ ਮੁਕੱਦਮਾ ਨੰਬਰ 79 ਮਿਤੀ 02.12.2022 ਦਰਜ ਕਰ ਲਿਆ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Advertisement
ABP Premium

ਵੀਡੀਓਜ਼

ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤਦਿਲਜੀਤ ਦਾ ਮੁਫ਼ਤ 'ਚ ਵੇਖਦੇ ਲੋਕਾਂ ਲਈ , ਦੋਸਾਂਝਵਾਲੇ ਨੇ ਵੇਖੋ ਕੀ ਕੀਤਾਤਲਾਕ ਤੋਂ ਪਹਿਲਾਂ ਪਤਨੀ ਐਸ਼ਵਰਿਆ ਬਾਰੇ , ਆਹ ਕੀ ਬੋਲ ਗਏ ਅਭਿਸ਼ੇਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
Embed widget