ਪੜਚੋਲ ਕਰੋ

ਕੋਰੋਨਾ ਦੀ ਤੀਜੀ ਲਹਿਰ ਦਾ ਖਤਰਾ! ਪੰਜਾਬ 'ਚ ਮੁੜ ਸਖਤੀ, ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕੋਵਿਡ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਵਿੱਚ ਪਿਛਲੇ ਹਫ਼ਤੇ ਦੌਰਾਨ ਪਾਜ਼ੇਟੀਵਿਟੀ ਦਰ ਵੀ 0.2 ਫੀਸਦੀ ਤੱਕ ਦਾ ਮਾਮੂਲੀ ਵਾਧਾ ਹੋਣ ’ਤੇ ਚਿੰਤਾ ਜਤਾਈ।

ਚੰਡੀਗੜ੍ਹ: ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨੂੰ ਵਖਦਿਆਂ ਪੰਜਾਬ ਵਿੱਚ ਸਖਤੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨਵੇਂ ਦਿਸ਼ਾ-ਨਿਰਦੇਸ਼ ਸੋਮਵਾਰ ਤੋਂ ਲਾਗੂ ਹੋ ਜਾਣਗੇ। ਇਨ੍ਹਾਂ ਨਿਯਮਾਂ ਮੁਤਾਬਕ ਸੋਮਵਾਰ ਤੋਂ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਮੁਕੰਮਲ ਕੋਵਿਡ ਟੀਕਾਕਰਨ ਦਾ ਸਰਟੀਫਿਕੇਟ ਜਾਂ ਆਰਟੀ-ਪੀਸੀਆਰ ਦੀ ਨੈਗੇਟਿਵ ਰਿਪੋਰਟ ਲਾਜ਼ਮੀ ਹੋਏਗੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਚੌਕਸ ਕੀਤਾ ਹੈ ਕਿ ਹਿਮਾਚਲ ਪ੍ਰਦੇਸ਼ ਤੇ ਜੰਮੂ ਤੋਂ ਆਉਣ ਵਾਲੇ ਲੋਕਾਂ ’ਤੇ ਨਿਗਰਾਨੀ ਦੀ ਜ਼ਰੂਰਤ ਹੈ ਕਿਉਂਕਿ ਪਹਾੜੀ ਸੂਬਿਆਂ ਵਿੱਚ ਪਿਛਲੇ ਦਿਨਾਂ ਤੋਂ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ’ਚ ਇੱਕਦਮ ਵਾਧਾ ਹੋਇਆ ਹੈ। ਸਕੂਲਾਂ ਵਿੱਚ ਕੋਵਿਡ ਦੇ ਮਾਮਲੇ ਮਿਲਣ ਦੀਆਂ ਰਿਪੋਰਟਾਂ ਵਿਚਾਲੇ ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਪੜ੍ਹਾਉਣ ਦੀ ਇਜਾਜ਼ਤ ਸਿਰਫ਼ ਮੁਕੰਮਲ ਟੀਕਾਕਰਨ ਵਾਲੇ ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ਼, ਜਾਂ ਜੋ ਹਾਲ ਹੀ ਵਿੱਚ ਕੋਵਿਡ ਤੋਂ ਸਿਹਤਯਾਬ ਹੋਏ ਹਨ ਨੂੰ ਹੋਵੇਗੀ। ਉਨ੍ਹਾਂ ਟੀਕਾਕਰਨ ਲਈ ਅਧਿਆਪਕਾਂ ਤੇ ਗੈਰ-ਅਧਿਆਪਨ ਅਮਲੇ ਨੂੰ ਤਰਜੀਹ ਦੇਣ ਦੇ ਆਦੇਸ਼ ਵੀ ਦਿੱਤੇ।

ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕੋਵਿਡ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਵਿੱਚ ਪਿਛਲੇ ਹਫ਼ਤੇ ਦੌਰਾਨ ਪਾਜ਼ੇਟੀਵਿਟੀ ਦਰ ਵੀ 0.2 ਫੀਸਦੀ ਤੱਕ ਦਾ ਮਾਮੂਲੀ ਵਾਧਾ ਹੋਣ ’ਤੇ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਕੈਂਬਰਿਜ ਯੂਨੀਵਰਸਿਟੀ ਦੇ ਅਧਿਐਨ ’ਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ 64 ਦਿਨਾਂ ਵਿੱਚ ਕੇਸ ਦੁੱਗਣੇ ਹੋਣ ਦੀ ਸੰਭਾਵਨਾ ਹੈ, ਇਸ ਲਈ ਸਾਵਧਾਨੀ ਵਜੋਂ ਅਗਾਊਂ ਪਾਬੰਦੀਆਂ ਐਲਾਨੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਵਿਦਿਆਰਥੀਆਂ ਤੇ ਸਟਾਫ਼ ਦੇ ਘੱਟੋ-ਘੱਟ 10,000 ਟੈਸਟ ਪ੍ਰਤੀ ਦਿਨ ਕਰਨ ਲਈ ਕਿਹਾ। ਉਨ੍ਹਾਂ 0.2 ਪ੍ਰਤੀਸ਼ਤ ਤੋਂ ਉੱਪਰ ਪਾਜ਼ੇਟਿਵਿਟੀ ਦਰ ਵਾਲੇ ਜ਼ਿਲ੍ਹਿਆਂ ’ਚ ਸੁਧਾਰ ਹੋਣ ਤੱਕ ਚੌਥੀ ਅਤੇ ਇਸ ਤੋਂ ਹੇਠਲੀਆਂ ਕਲਾਸਾਂ ਲਈ ਸਕੂਲ ਬੰਦ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਮੁਕੰਮਲ ਟੀਕਾਕਰਨ ਤੇ ਆਰਟੀ-ਪੀਸੀਆਰ ਦੀ ਨੈਗੇਟਿਵ ਰਿਪੋਰਟ ਦਾ ਨਿਯਮ ਉਨ੍ਹਾਂ ਸਾਰਿਆਂ ’ਤੇ ਲਾਗੂ ਹੋਵੇਗਾ, ਜੋ ਪੰਜਾਬ ਵਿੱਚ ਸੜਕੀ, ਰੇਲ ਜਾਂ ਹਵਾਈ ਮਾਰਗ ਰਾਹੀਂ ਦਾਖਲ ਹੋਣਗੇ। ਮੁੱਖ ਮੰਤਰੀ ਨੇ ਜੀਐਮਸੀਐਚ ਪਟਿਆਲਾ ਦੀ ਜੀਨੋਮ ਸੀਕੁਐਂਸਿੰਗ ਲੈਬ ਵਿਖੇ ਪਾਥ ਦੇ ਸਹਿਯੋਗ ਨਾਲ ਕੰਮ ਸ਼ੁਰੂ ਹੋਣ ’ਤੇ ਸੰਤੁਸ਼ਟੀ ਜ਼ਾਹਿਰ ਕੀਤੀ। ਇੱਥੇ ਹੁਣ ਤੱਕ ਕੀਤੇ ਗਏ 8 ਟੈਸਟਾਂ ਵਿੱਚੋਂ ਕੋਈ ਵੀ ਡੈਲਟਾ ਰੂਪ ਨਹੀਂ ਮਿਲਿਆ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਆਉਣ ਵਾਲੀ ਵਾਧੂ ਸਪਲਾਈ ਨੂੰ ਮੁਕੰਮਲ ਵਰਤੋਂ ਵਿਚ ਲਿਆਉਣ ਲਈ ਪੁਖ਼ਤਾ ਤਿਆਰੀਆਂ ਕਰਨ ਦੇ ਹੁਕਮ ਦਿੱਤੇ ਹਨ। ਸੂਬੇ ਵਿਚ ਟੀਕਾਕਰਨ ਲਈ ਯੋਗ ਆਬਾਦੀ ਵਿੱਚੋਂ ਅੱਧੀ ਤੋਂ ਵੱਧ ਵਸੋਂ ਦੇ ਇਕ ਖੁਰਾਕ ਲੱਗ ਜਾਣ ਤੇ ਮੌਜੂਦਾ ਸਟਾਕ ਨੂੰ ਬਿਨਾਂ ਕਿਸੇ ਬਰਬਾਦੀ ਤੋਂ ਵਰਤੋਂ ਵਿਚ ਲਿਆਂਦੇ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਕੇਂਦਰੀ ਸਿਹਤ ਮੰਤਰੀ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਯੋਗ ਵਸੋਂ ਦੇ ਟੀਕਾਕਰਨ ਲਈ ਤੁਰੰਤ 55 ਲੱਖ ਖੁਰਾਕਾਂ ਦੀ ਸਪਲਾਈ ਮੰਗੀ ਸੀ। ਮੀਟਿੰਗ ਦੌਰਾਨ ਪੀ.ਜੀ.ਆਈ. ਦੇ ਸਕੂਲ ਆਫ ਪਬਲਿਕ ਹੈਲਥ ਦੇ ਸਾਬਕਾ ਮੁਖੀ ਡਾ. ਰਾਜੇਸ਼ ਕੁਮਾਰ ਨੇ ਕੋਵਿਡ ਵੈਕਸੀਨ ਦੇ ਅਸਰਦਾਰ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇੱਕ ਅਧਿਐਨ ਮੁਤਾਬਕ ਕੋਵਿਡ ਵੈਕਸੀਨ ਨਾਲ ਪਾਜ਼ੇਟਿਵਿਟੀ 95 ਫੀਸਦੀ ਤੱਕ ਘਟੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget