Pahalgam Attack: ਪਹਿਲਗਾਮ ਕਤਲੇਆਮ ਦੇ ਵਿਰੋਧ 'ਚ ਪੰਜਾਬ ਦੇ ਇਸ ਸ਼ਹਿਰ ਵੱਲੋਂ ਬੰਦ ਦਾ ਸੱਦਾ
ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਅੱਜ ਯਾਨੀਕਿ 24 ਅਪ੍ਰੈਲ ਨੂੰ ਪੰਜਾਬ ਦਾ ਕਪੂਰਥਲਾ ਸ਼ਹਿਰ ਬੰਦ ਰਹੇਗਾ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਹਮਲੇ ਦੇ ਖਿਲਾਫ ਅੱਜ ਕਪੂਰਥਲਾ ਸ਼ਹਿਰ ਵਿੱਚ ਇੱਕ ਵਿਸ਼ਾਲ ਵਿਰੋਧ

Pahalgam Terror Attack: ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਅੱਜ ਯਾਨੀਕਿ 24 ਅਪ੍ਰੈਲ ਨੂੰ ਪੰਜਾਬ ਦਾ ਕਪੂਰਥਲਾ ਸ਼ਹਿਰ ਬੰਦ ਰਹੇਗਾ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਹਮਲੇ ਦੇ ਖਿਲਾਫ ਅੱਜ ਕਪੂਰਥਲਾ ਸ਼ਹਿਰ ਵਿੱਚ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਹੋਵੇਗਾ, ਜਿਸ ਕਾਰਨ ਸ਼ਹਿਰ ਨੂੰ ਪੂਰੀ ਤਰ੍ਹਾਂ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ।
ਬੰਦ ਦਾ ਸੱਦਾ
ਹਾਲਾਂਕਿ, ਇਸ ਸਮੇਂ ਦੌਰਾਨ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਜਾਣਕਾਰੀ ਅਨੁਸਾਰ, ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸੰਗਠਨਾਂ ਨੇ ਸ਼ਹਿਰ ਬੰਦ ਦਾ ਸੱਦਾ ਦਿੱਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨ 22 ਅਪ੍ਰੈਲ ਨੂੰ ਅੱਤਵਾਦੀਆਂ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਸੀ, ਜਿਸ ਵਿੱਚ ਲਗਭਗ 26 ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਪੂਰੇ ਦੇਸ਼ ਵਿੱਚ ਗੁੱਸਾ ਦਾ ਰੋਸ ਦੇਖਣ ਨੂੰ ਮਿਲਿਆ। ਹਰ ਇੱਕ ਭਾਰਤੀ ਦਾ ਹਿਰਦੇ ਵਲੂੰਦਰਿਆ ਗਿਆ ਹੈ। ਉਕਤ ਹਮਲੇ ਦੇ ਖਿਲਾਫ ਹਰ ਥਾਂ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਦੋਂ ਕਿ ਅੱਜ ਕਪੂਰਥਲਾ ਵਿੱਚ ਇਸ ਹਮਲੇ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਦੀਆਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ 24 ਅਪ੍ਰੈਲ ਨੂੰ ਕਪੂਰਥਲਾ ਸ਼ਹਿਰ ਪੂਰੀ ਤਰ੍ਹਾਂ ਬੰਦ ਰਹੇਗਾ।
ਦੱਸ ਦਈਏ ਦੇਰ ਰਾਤ ਹੋਈ ਸੀਸੀਐਸ ਬੈਠਕ ਵਿੱਚ ਕਈ ਫੈਸਲੇ ਲਏ ਗਏ, ਜਿਨ੍ਹਾਂ ਵਿੱਚ ਸਿੰਧੂ ਜਲ ਸਮਝੌਤੇ 'ਤੇ ਰੋਕ ਅਤੇ ਪਾਕਿਸਤਾਨੀਆਂ ਨੂੰ ਵੀਜ਼ਾ ਦੇਣਾ ਬੰਦ ਕਰਨ ਵਰਗੇ ਫੈਸਲੇ ਸ਼ਾਮਿਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















