ਪੜਚੋਲ ਕਰੋ

ਸਿੱਧੂ ਦੀ ਇਹ ਮੰਗ ਕੈਪਟਨ ਲਈ ਬਣ ਗਈ ਸੀ ਮੁੱਛ ਦਾ ਸਵਾਲ

ਸਿੱਧੂ ਹਾਈਕਮਾਨ ਕੋਲ ਲਗਾਤਾਰ ਆਪਣਾ ਪੁਰਾਣਾ ਸਥਾਨਕ ਸਰਕਾਰਾਂ ਵਿਭਾਗ ਵਾਪਸ ਲੈਣ 'ਤੇ ਅੜੇ ਹੋਏ ਸਨ ਪਰ ਪਹਿਲਾਂ ਤੋਂ ਲਏ ਜਾ ਚੁੱਕੇ ਕੈਬਨਿਟ ਫੇਰਬਦਲ ਦੇ ਫੈਸਲੇ ਨੂੰ ਕੈਪਟਨ ਵੀ ਵਾਪਸ ਨਹੀਂ ਸੀ ਲੈ ਸਕਦੇ।

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਹੁਣ ਪੰਜਾਬ ਦੇ ਕੈਬਨਿਟ ਮੰਤਰੀ ਨਹੀਂ ਰਹੇ, ਉਹ ਹੁਣ ਅੰਮ੍ਰਿਤਸਰ ਪੂਰਬੀ ਦੇ ਵਿਧਾਇਕ ਵਜੋਂ ਵਿਧਾਨ ਸਭਾ ਵਿੱਚ ਆਪਣੀ ਸ਼ਮੂਲੀਅਤ ਕਰਨਗੇ। ਸਿੱਧੂ ਵੱਲੋਂ ਦਿੱਤਾ ਅਸਤੀਫ਼ਾ ਆਖ਼ਰਕਾਰ ਅੱਜ ਕੈਪਟਨ ਨੇ ਪ੍ਰਵਾਨ ਕਰ ਲਿਆ ਹੈ। ਦੋਵਾਂ ਦਰਮਿਆਨ ਅਜਿਹੇ ਕਈ ਕਾਰਨ ਸਨ, ਜਿਨ੍ਹਾਂ ਕਰਕੇ ਸਿੱਧੂ ਨੂੰ ਅਸਤੀਫਾ ਦੇਣਾ ਪਿਆ। ਕੈਪਟਨ ਅਤੇ ਸਿੱਧੂ ਦਰਮਿਆਨ ਖਿੱਚੋਤਾਣ ਲੰਮੇ ਸਮੇਂ ਤੋਂ ਜਾਰੀ ਸੀ। ਦੋਵਾਂ ਦੇ ਰਿਸ਼ਤਿਆਂ ਵਿੱਚ ਖਟਾਸ ਪਿਛਲੇ ਸਾਲ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਿੱਧੂ ਦੇ ਰਾਹੁਲ ਗਾਂਧੀ ਨੂੰ ਕੈਪਟਨ ਮੰਨਣ ਵਾਲੇ ਬਿਆਨ ਤੋਂ ਬਾਅਦ ਜੱਗ ਜ਼ਾਹਰ ਹੋਈ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਦੋ ਅਹਿਮ ਸੀਟਾਂ ਬਠਿੰਡਾ ਤੇ ਗੁਰਦਾਸਪੁਰ ਹਾਰ ਜਾਣ ਮਗਰੋਂ ਕੈਪਟਨ ਤੇ ਸਿੱਧੂ ਆਹਮੋ-ਸਾਹਮਣੇ ਹੀ ਹੋ ਗਏ। ਕੈਪਟਨ ਨੇ ਸਿੱਧੂ 'ਤੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਵਿਭਾਗ ਦੀ ਨਾਕਾਮੀ ਕਰਕੇ ਹੀ ਕਾਂਗਰਸ ਸ਼ਹਿਰੀ ਸੀਟਾਂ 'ਤੇ ਹਾਰੀ ਹੈ। ਇਸ ਤੋਂ ਬਾਅਦ ਸਿੱਧੂ ਨੇ ਸਰਕਾਰ ਤੋਂ ਕਿਨਾਰਾ ਕਰ ਲਿਆ ਸੀ ਅਤੇ ਫਿਰ ਮੁੱਖ ਮੰਤਰੀ ਨੇ ਬੀਤੀ ਛੇ ਜੂਨ ਨੂੰ ਕੈਬਨਿਟ ਦੀ ਰੱਦੋ-ਬਦਲ ਕਰ ਦਿੱਤੀ ਜਿਸ ਵਿੱਚ ਸਿੱਧੂ ਤੋਂ ਉਨ੍ਹਾਂ ਦਾ ਪੁਰਾਣਾ ਵਿਭਾਗ ਖੋਹ ਕੇ ਬਿਜਲੀ ਮਹਿਕਮਾ ਸੌਂਪਿਆ ਗਿਆ ਸੀ। ਕੈਪਟਨ ਦੀ ਇਸ ਕਾਰਵਾਈ 'ਤੇ ਸਿੱਧੂ ਖਾਸੇ ਨਾਰਾਜ਼ ਹੋ ਗਏ ਅਤੇ ਬੀਤੀ 10 ਜੂਨ ਨੂੰ ਪਾਰਟੀ ਹਾਈਕਮਾਨ ਕੋਲ ਆਪਣੇ ਵਿਭਾਗ ਦੀ ਕਾਰਗੁਜ਼ਾਰੀ ਪੇਸ਼ ਕੀਤੀ ਸੀ ਅਤੇ ਨਾਲ ਹੀ ਆਪਣਾ ਅਸਤੀਫ਼ਾ ਵੀ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਸੌਂਪ ਦਿੱਤਾ ਸੀ। ਸਿੱਧੂ ਨੇ ਆਪਣੇ ਅਸਤੀਫ਼ੇ ਦਾ ਖੁਲਾਸਾ 14 ਜੁਲਾਈ ਨੂੰ ਖ਼ੁਦ ਆਪਣੇ ਸੋਸ਼ਲ ਮੀਡੀਆ ਰਾਹੀਂ ਕੀਤਾ ਸੀ। ਇਸ ਤੋਂ ਅਗਲੇ ਦਿਨ ਉਨ੍ਹਾਂ ਆਪਣਾ ਅਸਤੀਫ਼ਾ ਮੁੱਖ ਮੰਤਰੀ ਨੂੰ ਵੀ ਭਿਜਵਾ ਦਿੱਤਾ ਸੀ। ਇਸ ਦੌਰਾਨ ਸਿੱਧੂ ਨੇ ਆਪਣਾ ਨਵਾਂ ਵਿਭਾਗ ਨਹੀਂ ਸੰਭਾਲਿਆ ਜਿਸ ਕਾਰਨ ਮੁੱਖ ਮੰਤਰੀ ਦੇ ਖੇਮੇ ਵਿੱਚੋਂ ਉਨ੍ਹਾਂ 'ਤੇ ਲਗਾਤਾਰ ਸ਼ਬਦੀ ਹਮਲੇ ਜਾਰੀ ਸਨ। ਸਿੱਧੂ ਹਾਈਕਮਾਨ ਕੋਲ ਲਗਾਤਾਰ ਆਪਣਾ ਪੁਰਾਣਾ ਸਥਾਨਕ ਸਰਕਾਰਾਂ ਵਿਭਾਗ ਵਾਪਸ ਲੈਣ 'ਤੇ ਅੜੇ ਹੋਏ ਸਨ ਪਰ ਪਹਿਲਾਂ ਤੋਂ ਲਏ ਜਾ ਚੁੱਕੇ ਕੈਬਨਿਟ ਫੇਰਬਦਲ ਦੇ ਫੈਸਲੇ ਨੂੰ ਕੈਪਟਨ ਵੀ ਵਾਪਸ ਨਹੀਂ ਸੀ ਲੈ ਸਕਦੇ। ਕੈਪਟਨ ਨੇ ਦਿੱਲੀ ਗਏ ਹੋਏ ਸਨ ਅਤੇ ਵਾਪਸ ਪਤਰਣ ਮਗਰੋਂ 20 ਜੁਲਾਈ ਯਾਨੀ ਅੱਜ ਉਨ੍ਹਾਂ ਸਿੱਧੂ ਨੂੰ ਕੈਬਨਿਟ ਤੋਂ ਫਾਰਗ ਕਰ ਦਿੱਤਾ। ਹੁਣ ਦੇਖਣਾ ਹੋਵੇਗਾ ਕਿ ਕਾਂਗਰਸ ਦੇ ਸਟਾਰ ਪ੍ਰਚਾਰਕ ਤੋਂ ਮੰਤਰੀ ਦਾ ਅਹੁਦਾ ਖੁੱਸਣ ਤੋਂ ਬਾਅਦ ਕੀ ਨਵਾਂ ਅਹੁਦਾ ਮਿਲਦਾ ਹੈ ਜਾਂ ਇਹ ਕੈਪਟਨ ਅਮਰਿੰਦਰ ਸਿੰਘ ਨਾਲ ਮੱਥਾ ਲਾਉਣ ਦੀ ਉਨ੍ਹਾਂ ਨੂੰ ਸਜ਼ਾ ਬਣ ਕੇ ਰਹਿ ਜਾਂਦਾ ਹੈ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget