(Source: ECI/ABP News)
Punjab News: ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਉਂ ਸੀਲ ਕੀਤਾ ਗਿਆ ਪੂਰਾ ਸ਼ਹਿਰ ?
Punjab News: ਪੰਜਾਬ ਵਿੱਚ ਲੁਟੇਰਿਆਂ ਦੇ ਹੌਂਸਲੇ ਲਗਾਤਾਰ ਵੱਧਦੇ ਜਾ ਰਹੇ ਹਨ ਅਤੇ ਦਿਨ-ਦਿਹਾੜੇ ਅਪਰਾਧ ਕੀਤੇ ਜਾ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਕੋਟ ਈਸੇ ਖਾ ਕਸਬੇ ਦੇ ਮਾਹਲ ਪਿੰਡ ਤੋਂ ਸਾਹਮਣੇ ਆਇਆ ਹੈ। ਇੱਥੇ ਦਿਨ-ਦਿਹਾੜੇ
![Punjab News: ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਉਂ ਸੀਲ ਕੀਤਾ ਗਿਆ ਪੂਰਾ ਸ਼ਹਿਰ ? This district of Punjab on alert, know why the entire city was sealed details inside Punjab News: ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਉਂ ਸੀਲ ਕੀਤਾ ਗਿਆ ਪੂਰਾ ਸ਼ਹਿਰ ?](https://feeds.abplive.com/onecms/images/uploaded-images/2025/01/30/f3e447dda75b83c6874cf59704c38bdc1738205111189709_original.jpg?impolicy=abp_cdn&imwidth=1200&height=675)
Punjab News: ਪੰਜਾਬ ਵਿੱਚ ਲੁਟੇਰਿਆਂ ਦੇ ਹੌਂਸਲੇ ਲਗਾਤਾਰ ਵੱਧਦੇ ਜਾ ਰਹੇ ਹਨ ਅਤੇ ਦਿਨ-ਦਿਹਾੜੇ ਅਪਰਾਧ ਕੀਤੇ ਜਾ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਕੋਟ ਈਸੇ ਖਾ ਕਸਬੇ ਦੇ ਮਾਹਲ ਪਿੰਡ ਤੋਂ ਸਾਹਮਣੇ ਆਇਆ ਹੈ। ਇੱਥੇ ਦਿਨ-ਦਿਹਾੜੇ ਲੁਟੇਰਿਆਂ ਵੱਲੋਂ ਐਨਆਰਆਈ ਦੀ 'ਕੀਆ ਕਾਰ' ਬੰਦੂਕ ਦੀ ਨੋਕ 'ਤੇ ਖੋਹ ਲਈ ਗਈ।
ਜਾਣਕਾਰੀ ਦਿੰਦੇ ਹੋਏ ਡੀਐਸਪੀ. ਡੀ. ਲਵਦੀਪ ਸਿੰਘ ਨੇ ਦੱਸਿਆ ਕਿ ਪਿੰਡ ਮਾਹਲ ਨੇੜੇ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ ਐਨ.ਆਰ.ਆਈ. ਗੁਰਮੀਤ ਸਿੰਘ ਦੀ ਕਾਰ ਖੋਹ ਲਈ 'ਤੇ ਹਮਲਾ ਕੀਤਾ। ਪੁਲਿਸ ਅਧਿਕਾਰੀ ਨੇ ਕਿਹਾ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਨ੍ਹਾਂ ਮੁਲਜ਼ਮਾਂ ਨੇ ਕੋਟ ਈਸੇ ਖਾਨ ਵਿੱਚ ਇੱਕ ਪੈਟਰੋਲ ਪੰਪ ਨੂੰ ਵੀ ਲੁੱਟਿਆ ਸੀ। ਇਸ ਦੇ ਨਾਲ ਹੀ, ਉਨ੍ਹਾਂ ਨੇ ਮੁੱਦਕੀ ਵਿੱਚ ਆੜ੍ਹਤੀ ਤੋਂ 3 ਲੱਖ ਰੁਪਏ ਲੁੱਟ ਲਏ ਹਨ।
ਘਟਨਾ ਦੌਰਾਨ, ਪੁਲਿਸ ਤੋਂ ਭੱਜਦੇ ਸਮੇਂ, ਉਨ੍ਹਾਂ ਦੀ ਕਾਰ ਦਾ ਹਾਦਸਾ ਹੋ ਗਿਆ ਅਤੇ ਉਨ੍ਹਾਂ ਨੇ ਸਾਹਮਣੇ ਤੋਂ ਆ ਰਹੇ ਇੱਕ ਐਨਆਰਆਈ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਇਲਾਵਾ, ਲੁਟੇਰਿਆਂ ਨੇ ਉਸ ਤੋਂ 2.5 ਤੋਲੇ ਸੋਨਾ, 7 ਤੋਲੇ ਚਾਂਦੀ, ਦੋ ਮੋਬਾਈਲ ਫੋਨ ਅਤੇ 17,000 ਰੁਪਏ ਵੀ ਲੁੱਟ ਲਏ। ਉਨ੍ਹਾਂ ਕਿਹਾ ਕਿ ਲੁਟੇਰਿਆਂ ਨੂੰ ਫੜਨ ਲਈ ਮੋਗਾ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਸ਼ਹਿਰ ਨੂੰ ਸੀਲ ਕਰ ਦਿੱਤਾ ਗਿਆ ਹੈ।
ਉਕਤ ਲੁਟੇਰੇ ਆਈ-20 ਕਾਰ ਵਿੱਚ ਆਏ ਸਨ। ਉਨ੍ਹਾਂ ਦੀ ਕਾਰ ਪਿੰਡ ਦੇ ਗੇਟ ਨਾਲ ਟਕਰਾ ਗਈ ਅਤੇ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ ਜਦੋਂ ਗੁਰਮੀਤ ਸਿੰਘ ਉੱਥੋਂ ਲੰਘ ਰਹੇ ਸੀ ਤਾਂ ਪੰਜ ਲੁਟੇਰਿਆਂ ਨੇ ਬੰਦੂਕ ਦੀ ਨੋਕ 'ਤੇ ਉਨ੍ਹਾਂ ਦੀ ਕਾਰ ਖੋਹ ਲਈ ਅਤੇ ਭੱਜ ਗਏ। ਇਹ ਖੁਲਾਸਾ ਹੋਇਆ ਹੈ ਕਿ ਲੁਟੇਰਿਆਂ ਨੇ ਸੁਭਾਨਪੁਰ ਦੇ ਇੱਕ ਮਕੈਨਿਕ ਤੋਂ ਇਹ ਆਈ-20 ਕਾਰ ਖੋਹੀ ਸੀ ਅਤੇ ਇਨ੍ਹਾਂ ਮੁਲਜ਼ਮਾਂ ਨੇ ਫਿਰੋਜ਼ਪੁਰ-ਮੋਗਾ ਜ਼ਿਲ੍ਹੇ ਵਿੱਚ ਕਈ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਪੁਲਿਸ ਨੇ ਮੁਲਜ਼ਮਾਂ ਦੀ ਤੇਜ਼ੀ ਨਾਲ ਭਾਲ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)