ਪੜਚੋਲ ਕਰੋ

ਐਨਜੀਟੀ ਵੱਲੋਂ ਪੰਜਾਬ ਸਰਕਾਰ ਨੂੰ 2000 ਕਰੋੜ ਦਾ ਜੁਰਮਾਨਾ ਲਾਉਣ 'ਤੇ ਬੋਲੇ ਸੰਤ ਸੀਚੇਵਾਲ, 'ਇਹ ਸਭਾ ਅਫਸਰਾਂ ਲਾਪ੍ਰਵਾਹੀ ਦਾ ਨਤੀਜਾ'

ਅਫ਼ਸਰਾਂ ਨੇ ਜੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨਿਭਾਉਂਦਿਆਂ 1974 ਦੇ ਵਾਟਰ ਐਕਟ ਨੂੰ ਲਾਗੂ ਕੀਤਾ ਹੁੰਦਾ ਤਾਂ ਇਸ ਜੁਰਮਾਨੇ ਤੋਂ ਬਚਿਆ ਜਾ ਸਕਦਾ ਸੀ। ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। 

Punjab News: ਕੌਮੀ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਵੱਲੋਂ ਪੰਜਾਬ ਸਰਕਾਰ ਨੂੰ ਠੋਸ ਤੇ ਤਰਲ ਕੂੜੇ (ਰਹਿੰਦ-ਖੂੰਹਦ) ਦੇ ਪ੍ਰਬੰਧਨ ਵਿੱਚ ਨਾਕਾਮ ਰਹਿਣ ’ਤੇ 2000 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ। ਟ੍ਰਿਬਿਊਨਲ ਨੇ ਕਿਹਾ ਕਿ ਸੂਬਾ ਸਰਕਾਰ ਦੀ ਨਾਕਾਮੀ ਕਰਕੇ ਕੂੜੇ ਦੀ ਪੈਦਾਵਾਰ ਤੇ ਪ੍ਰਬੰਧਨ ਵਿਚ ਵੱਡਾ ਖੱਪਾ ਬਣ ਗਿਆ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਸ ਲਈ ਪ੍ਰਸ਼ਾਸਕੀ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। 

ਸੰਤ ਬਲਬੀਰ ਸੀਚੇਵਾਲ ਨੇ ਕਿਹਾ ਕਿ ਇਹ ਸਾਰਾ ਕੁਝ ਪ੍ਰਸ਼ਾਸਕੀ ਅਧਿਕਾਰੀਆਂ ਦੀ ਲਾਪ੍ਰਵਾਹੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅਫ਼ਸਰਾਂ ਨੇ ਜੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨਿਭਾਉਂਦਿਆਂ 1974 ਦੇ ਵਾਟਰ ਐਕਟ ਨੂੰ ਲਾਗੂ ਕੀਤਾ ਹੁੰਦਾ ਤਾਂ ਇਸ ਜੁਰਮਾਨੇ ਤੋਂ ਬਚਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। 

ਦੱਸ ਦਈਏ ਕਿ ਐਨਜੀਟੀ ਚੇਅਰਪਰਸਨ ਜਸਟਿਸ ਏਕੇ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਸਹੀ ਕਦਮ ਪੁੱਟਣ ਲਈ ਅਣਮਿੱਥੀ ਉਡੀਕ ਨਹੀਂ ਕੀਤੀ ਜਾ ਸਕਦੀ ਤੇ ਨਾ ਹੀ ਸਿਹਤ ਨਾਲ ਜੁੜੇ ਮਸਲਿਆਂ ਨੂੰ ਲਮਕਾਇਆ ਜਾ ਸਕਦਾ ਹੈ। ਪੰਜਾਬ ਸਰਕਾਰ 100 ਕਰੋੜ ਰੁਪਏ ਦੀ ਅਦਾਇਗੀ ਪਹਿਲਾਂ ਹੀ ਕਰ ਚੁੱਕੀ ਹੈ ਜਦੋਕਿ ਟ੍ਰਿਬਿਊਨਲ ਨੇ ਬਕਾਇਆ ਰਕਮ ਇਕ ਵੱਖਰੇ ਖਾਤੇ ’ਚ ਦੋ ਮਹੀਨਿਆਂ ਵਿੱਚ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ ਹੈ।

ਇਸ ਦੇ ਨਾਲ ਹੀ ਬੈਂਚ ਨੇ ਕਿਹਾ, ‘‘ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਵਿਆਪਕ ਯੋਜਨਾ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਹ ਸਰਕਾਰ ਦੀ ਹੀ ਜ਼ਿੰਮੇਵਾਰੀ ਹੈ, ਜੋ ਨਹੀਂ ਸਮਝੀ ਗਈ। ਬਜਟ ਵਿੱਚ ਰੱਖਿਆ ਪੈਸਾ ਵੰਡਣ ਮੌਕੇ ਜੇਕਰ ਕੋਈ ਪੂੰਜੀ ਘਾਟਾ ਪੈਂਦਾ ਹੈ ਤਾਂ ਇਹ ਸਰਕਾਰ ਤੇ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਢੁੱਕਵੀਂ ਯੋਜਨਾਬੰਦੀ ਕਰਕੇ ਲਾਗਤ ਖਰਚੇ ਨੂੰ ਘਟਾਏ ਜਾਂ ਸਰੋਤਾਂ ਨੂੰ ਵਧਾਏ।’’ 

ਬੈਂਚ ਨੇ ਕਿਹਾ ਕਿ ਰਹਿੰਦੂ-ਖੂੰਹਦ ਦੇ ਪ੍ਰਬੰਧਨ ਨਾਲ ਜੁੜੇ ਵਿਸ਼ੇ ਬਾਰੇ ਵਾਤਾਵਰਨਕ ਨਿਯਮਾਂ ਦੀ ਪਾਲਣਾ ਸਿਖਰਲੀ ਤਰਜੀਹ ਹੋਣੀ ਚਾਹੀਦੀ ਹੈ। ਬੈਂਚ ਨੇ ਕਿਹਾ ਕਿ ਕੂੜੇ ਦਾ ਸਹੀ ਪ੍ਰਬੰਧਨ ਨਾ ਹੋਣ ਕਰਕੇ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਨਜੀਟੀ ਮੁਤਾਬਕ ਕੁੱਲ ਜੁਰਮਾਨਾ 2180 ਕਰੋੜ ਰੁਪਏ ਹੈ, ਜਿਸ ਵਿੱਚੋਂ ਟ੍ਰਿਬਿਊਨਲ ਨੂੰ 100 ਕਰੋੜ ਰੁਪਏ ਦੀ ਅਦਾਇਗੀ ਪੰਜਾਬ ਸਰਕਾਰ ਪਹਿਲਾਂ ਹੀ ਕਰ ਚੁੱਕੀ ਹੈ। 

ਇਹ ਜੁਰਮਾਨਾ ਠੋਸ ਰਹਿੰਦ-ਖੂੰਹਦ ਤੇ ਗੰਦੇ ਪਾਣੀ ਨੂੰ ਸੋਧਣ ’ਚ ਨਾਕਾਮ ਰਹਿਣ ਬਦਲੇ ਲਾਇਆ ਗਿਆ ਸੀ। ਬੈਂਚ ਨੇ ਕਿਹਾ, ‘‘ਪੰਜਾਬ ਸਰਕਾਰ 2080 ਕਰੋੜ ਰੁਪਏ ਦੀ ਬਕਾਇਆ ਰਕਮ ਦੋ ਮਹੀਨਿਆਂ ਅੰਦਰ ਵੱਖਰੇ ਖਾਤੇ ਵਿੱਚ ਜਮ੍ਹਾਂ ਕਰਵਾ ਸਕਦੀ ਹੈ।’’ ਐਨਜੀਟੀ ਮਿਉਂਸਿਪਲ ਸੋਲਿਡ ਵੇਸਟ ਮੈਨੇਜਮੈਂਟ ਨੇਮ 2016 ਤੇ ਵਾਤਾਵਰਨ ਨਾਲ ਜੁੜੇ ਹੋਰਨਾਂ ਮਸਲਿਆਂ ਦੀ ਪਾਲਣਾ ਨੂੰ ਯਕੀਨੀ ਬਣਾਉਂਦੀ ਹੈ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਆਪ੍ਰੇਸ਼ਨ ਸਿੰਦੂਰ ਵਿੱਚ ਭਾਰਤ ਨੇ ਕਿੰਨੇ ਪਾਕਿਸਤਾਨੀ ਲੜਾਕੂ ਜਹਾਜ਼ ਸੁੱਟੇ ? ਹੁਣ ਹੋ ਗਿਆ ਵੱਡਾ ਖੁਲਾਸਾ !
ਆਪ੍ਰੇਸ਼ਨ ਸਿੰਦੂਰ ਵਿੱਚ ਭਾਰਤ ਨੇ ਕਿੰਨੇ ਪਾਕਿਸਤਾਨੀ ਲੜਾਕੂ ਜਹਾਜ਼ ਸੁੱਟੇ ? ਹੁਣ ਹੋ ਗਿਆ ਵੱਡਾ ਖੁਲਾਸਾ !
ਦਿੱਲੀ ਧਮਾਕੇ ਦੀ ਅੰਤਰਰਾਸ਼ਟਰੀ ਸਾਜ਼ਿਸ਼ ਬੇਨਕਾਬ! ਤੁਰਕੀ ‘ਚ ਸੀਰੀਆਈ ਆਤੰਕੀ ਨਾਲ ਡਾ. ਉਮਰ ਦੀ ਗੁਪਤ ਮੀਟਿੰਗ ਦਾ ਵੱਡਾ ਖੁਲਾਸਾ!
ਦਿੱਲੀ ਧਮਾਕੇ ਦੀ ਅੰਤਰਰਾਸ਼ਟਰੀ ਸਾਜ਼ਿਸ਼ ਬੇਨਕਾਬ! ਤੁਰਕੀ ‘ਚ ਸੀਰੀਆਈ ਆਤੰਕੀ ਨਾਲ ਡਾ. ਉਮਰ ਦੀ ਗੁਪਤ ਮੀਟਿੰਗ ਦਾ ਵੱਡਾ ਖੁਲਾਸਾ!
ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ 2 ਦਿਨ ਪਾਵਰਕਟ, ਲੋਕਾਂ ਨੂੰ ਹੋਣਗੀਆਂ ਮੁਸ਼ਕਲਾਂ, ਸਮੇਂ ਰਹਿੰਦੇ ਹੀ ਕਰ ਲਓ ਤਿਆਰੀ!
ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ 2 ਦਿਨ ਪਾਵਰਕਟ, ਲੋਕਾਂ ਨੂੰ ਹੋਣਗੀਆਂ ਮੁਸ਼ਕਲਾਂ, ਸਮੇਂ ਰਹਿੰਦੇ ਹੀ ਕਰ ਲਓ ਤਿਆਰੀ!
Punjab News: ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ ਰਹਿਣਗੀਆਂ ਛੁੱਟੀਆਂ, 5 ਦਿਨ ਨਹੀਂ ਲੱਗਣਗੀਆਂ ਕਲਾਸਾਂ
Punjab News: ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ ਰਹਿਣਗੀਆਂ ਛੁੱਟੀਆਂ, 5 ਦਿਨ ਨਹੀਂ ਲੱਗਣਗੀਆਂ ਕਲਾਸਾਂ
Advertisement

ਵੀਡੀਓਜ਼

Panjab University Protest | ਪੰਜਾਬ ਯੂਨੀਵਰਸਿਟੀ ‘ਚ ਵਿਰੋਧ ਭੜਕਿਆ ਵਿਦਿਆਰਥੀ ਗੇਟ ਤੋੜ ਅੰਦਰ | Abp Sanjha
MP Amritpal Singh Case | MP ਅੰਮ੍ਰਿਤਪਾਲ ਦੇ NSA ਮਾਮਲੇ 'ਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ! | Abp Sanjha
ਘਰਵਾਲੇ ਦੇ ਪਿੱਛੇ ਨਹੀਂ ਲੱਗਣਾ! ਔਰਤਾਂ ਆਉਣਗੀਆਂ ਰਾਜਨੀਤੀ 'ਚ
Cm Bhagwant Maan | CM's old look came out in the road show! People laughed and laughed twice
DIG ਭੁੱਲਰ ਮਾਮਲੇ ਚ ਵੱਡਾ ਖੁਲਾਸਾ , ਪਟਿਆਲਾ 'ਚ ਵੀ ਮਿਲੀ ਜਾਇਦਾਦ ?
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਪ੍ਰੇਸ਼ਨ ਸਿੰਦੂਰ ਵਿੱਚ ਭਾਰਤ ਨੇ ਕਿੰਨੇ ਪਾਕਿਸਤਾਨੀ ਲੜਾਕੂ ਜਹਾਜ਼ ਸੁੱਟੇ ? ਹੁਣ ਹੋ ਗਿਆ ਵੱਡਾ ਖੁਲਾਸਾ !
ਆਪ੍ਰੇਸ਼ਨ ਸਿੰਦੂਰ ਵਿੱਚ ਭਾਰਤ ਨੇ ਕਿੰਨੇ ਪਾਕਿਸਤਾਨੀ ਲੜਾਕੂ ਜਹਾਜ਼ ਸੁੱਟੇ ? ਹੁਣ ਹੋ ਗਿਆ ਵੱਡਾ ਖੁਲਾਸਾ !
ਦਿੱਲੀ ਧਮਾਕੇ ਦੀ ਅੰਤਰਰਾਸ਼ਟਰੀ ਸਾਜ਼ਿਸ਼ ਬੇਨਕਾਬ! ਤੁਰਕੀ ‘ਚ ਸੀਰੀਆਈ ਆਤੰਕੀ ਨਾਲ ਡਾ. ਉਮਰ ਦੀ ਗੁਪਤ ਮੀਟਿੰਗ ਦਾ ਵੱਡਾ ਖੁਲਾਸਾ!
ਦਿੱਲੀ ਧਮਾਕੇ ਦੀ ਅੰਤਰਰਾਸ਼ਟਰੀ ਸਾਜ਼ਿਸ਼ ਬੇਨਕਾਬ! ਤੁਰਕੀ ‘ਚ ਸੀਰੀਆਈ ਆਤੰਕੀ ਨਾਲ ਡਾ. ਉਮਰ ਦੀ ਗੁਪਤ ਮੀਟਿੰਗ ਦਾ ਵੱਡਾ ਖੁਲਾਸਾ!
ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ 2 ਦਿਨ ਪਾਵਰਕਟ, ਲੋਕਾਂ ਨੂੰ ਹੋਣਗੀਆਂ ਮੁਸ਼ਕਲਾਂ, ਸਮੇਂ ਰਹਿੰਦੇ ਹੀ ਕਰ ਲਓ ਤਿਆਰੀ!
ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ 2 ਦਿਨ ਪਾਵਰਕਟ, ਲੋਕਾਂ ਨੂੰ ਹੋਣਗੀਆਂ ਮੁਸ਼ਕਲਾਂ, ਸਮੇਂ ਰਹਿੰਦੇ ਹੀ ਕਰ ਲਓ ਤਿਆਰੀ!
Punjab News: ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ ਰਹਿਣਗੀਆਂ ਛੁੱਟੀਆਂ, 5 ਦਿਨ ਨਹੀਂ ਲੱਗਣਗੀਆਂ ਕਲਾਸਾਂ
Punjab News: ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ ਰਹਿਣਗੀਆਂ ਛੁੱਟੀਆਂ, 5 ਦਿਨ ਨਹੀਂ ਲੱਗਣਗੀਆਂ ਕਲਾਸਾਂ
ਕਮਰਾ ਗਰਮ ਕਰਨ ਲਈ ਹੀਟਰ ਵਰਤਦੇ ਹੋ? ਧਿਆਨ ਰੱਖੋ, ਇਹ 5 ਮੁਸ਼ਕਲਾਂ ਘੇਰ ਸਕਦੀਆਂ!
ਕਮਰਾ ਗਰਮ ਕਰਨ ਲਈ ਹੀਟਰ ਵਰਤਦੇ ਹੋ? ਧਿਆਨ ਰੱਖੋ, ਇਹ 5 ਮੁਸ਼ਕਲਾਂ ਘੇਰ ਸਕਦੀਆਂ!
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-11-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-11-2025)
Punjab: ਪੰਜਾਬ ਦੇ ਇਸ ਵਿਭਾਗ 'ਚ 115 ਅਹੁਦਿਆਂ 'ਤੇ ਭਰਤੀ ਦਾ ਐਲਾਨ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ!
Punjab: ਪੰਜਾਬ ਦੇ ਇਸ ਵਿਭਾਗ 'ਚ 115 ਅਹੁਦਿਆਂ 'ਤੇ ਭਰਤੀ ਦਾ ਐਲਾਨ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ!
ਵੱਡੀ ਖ਼ਬਰ! Insta Queen ਅਮਨਦੀਪ ਕੌਰ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! Insta Queen ਅਮਨਦੀਪ ਕੌਰ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
Embed widget