ਪੜਚੋਲ ਕਰੋ

Punjab News: ਪੰਜਾਬ ਦੀ ਇਸ ਦੇਸੀ ਨਸਲ ਨੇ ਮਾਰੀ ਬਾਜ਼ੀ, ਦੇਸ਼ ਵਿੱਚੋਂ ਤੀਜਾ ਸਥਾਨ ਕੀਤਾ ਹਾਸਲ, ਜਾਣੋ ਕੀ ਹੈ ਖ਼ਾਸ

Punjab News: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿਉਂਕਿ ਪੰਜਾਬ ਨੇ ਨੀਲੀ ਰਾਵੀ ਮੱਝਾਂ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ।

Punjab News: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਮੁਲਕ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਦੇਸੀ ਨਸਲ ਨੂੰ ਸੂਬੇ ਵਿੱਚ ਪ੍ਰਫੁੱਲਿਤ ਕਰਨ ਲਈ ਨੀਲੀ ਰਾਵੀ ਮੱਝਾਂ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਚਲਾਈ ਜਾ ਰਹੀ ਹੈ।  
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿਉਂਕਿ ਪੰਜਾਬ ਨੇ ਨੀਲੀ ਰਾਵੀ ਮੱਝਾਂ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸਦੇ ਨਾਲ ਹੀ ਸੂਬੇ ਨੇ ਮੁਰਾਹ ਨਸਲ ਦੀਆਂ ਮੱਝਾਂ ਦੀ ਪ੍ਰੋਜਨੀ ਟੈਸਟਿੰਗ ਸਕੀਮ ਵਿੱਚ ਪੰਜਵਾਂ ਅਤੇ ਸਾਹੀਵਾਲ ਗਊਆਂ ਦੀ ਪ੍ਰੋਜਨੀ ਟੈਸਟਿੰਗ ਸਕੀਮ ਵਿੱਚ 6ਵਾਂ ਸਥਾਨ ਹਾਸਲ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਨੇ ਮੁਰਾਹ ਪ੍ਰੋਜਨੀ ਟੈਸਟਿੰਗ ਪ੍ਰਾਜੈਕਟ ਦਾ ਟੀਚਾ ਪਹਿਲਾਂ ਹੀ ਹਾਸਲ ਕਰ ਲਿਆ ਹੈ, ਜੋ ਸਾਲ 2024 ਵਿੱਚ ਪੂਰਾ ਕੀਤਾ ਜਾਣਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਮੁੱਖ ਮੰਤਵ ਇਨ੍ਹਾਂ ਤਿੰਨੇਂ ਨਸਲਾਂ ਦੀਆਂ ਵੱਧ ਦੁੱਧ ਦੇਣ ਦੀ ਸਮਰੱਥਾ ਰੱਖਣ ਵਾਲੀਆਂ ਮੱਝਾਂ ਤੇ ਗਊਆਂ ਵਿੱਚੋਂ ਉੱਚ ਪੱਧਰੀ ਨਸਲ ਦੇ ਸਾਨ੍ਹ ਪੈਦਾ ਕਰਨਾ ਸੀ।

ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਦੀ ਭਲਾਈ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੰਪੀ ਸਕਿੱਨ ਦੇ ਫੈਲਾਅ ਨੂੰ ਰੋਕਣ ਲਈ ਹੁਣ ਤੱਕ ਸੂਬੇ ਵਿੱਚ ਗਊਆਂ ਨੂੰ ਗੌਟ ਪੌਕਸ ਵੈਕਸੀਨ ਦੀਆਂ ਕੁੱਲ 25 ਲੱਖ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਸ਼ੂਆਂ ਨੂੰ ਗਲਘੋਟੂ ਬਿਮਾਰੀ ਤੋਂ ਬਚਾਉਣ ਲਈ ਸੂਬਾ ਪੱਧਰੀ ਮੁਹਿੰਮ ਤਹਿਤ ਟੀਕੇ ਲਗਾਏ ਜਾ ਰਹੇ ਹਨ ਅਤੇ ਸੂਬੇ ਵਿੱਚ ਮੂੰਹਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਵੈਕਸੀਨ ਲਗਾਉਣ ਲਈ ਜਲਦੀ ਹੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਨੇ ਵੱਛੀਆਂ/ਕੱਟੀਆਂ ਪੈਦਾ ਕਰਨ ਲਈ ਸੈਕਸਡ ਸੀਮਨ ਦੇ 75,000 ਟੀਕੇ ਵੀ ਖਰੀਦੇ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਤੋਂ ਇਲਾਵਾ ਨਰਾਂ ਦੀ ਸੰਭਾਲ 'ਤੇ ਹੋਣ ਵਾਲੇ ਖਰਚਿਆਂ ਨੂੰ ਘਟਾਇਆ ਜਾ ਸਕੇ। ਸੂਬੇ ਦੇ ਸਾਰੇ ਪਸ਼ੂ ਹਸਪਤਾਲਾਂ/ਡਿਸਪੈਂਸਰੀਆਂ ਵਿੱਚ ਇਹ ਟੀਕੇ ਪਹਿਲਾਂ ਹੀ ਸਸਤੀਆਂ ਦਰਾਂ 'ਤੇ ਉਪਲਬਧ ਕਰਵਾਏ ਜਾ ਚੁੱਕੇ ਹਨ ਜਿਸ ਦਾ ਉਦੇਸ਼ ਭਵਿੱਖ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਕਿਸਾਨਾਂ ਦੀ ਸਹਾਇਤਾ ਕਰਨਾ ਹੈ।

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਇਨ੍ਹਾਂ ਤਿੰਨ ਪ੍ਰੋਜੈਕਟਾਂ ਪ੍ਰੋਜਨੀ ਟੈਸਟਿੰਗ ਮੁਰਾਹ, ਪ੍ਰੋਜਨੀ ਟੈਸਟਿੰਗ ਸਾਹੀਵਾਲ ਅਤੇ ਪੈਡਿਗਰੀ ਸਿਲੈਕਸ਼ਨ ਨੀਲੀ ਰਾਵੀ ਤਹਿਤ ਵਿਭਾਗ ਦੇ ਸੀਮਨ ਸਟੇਸ਼ਨਾਂ ਰੋਪੜ ਅਤੇ ਨਾਭਾ ਵਿੱਚ ਉੱਚ ਨਸਲ ਦੇ ਕੱਟੇ/ਵੱਛੇ ਸਪਲਾਈ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ ਸੂਬੇ ਅਤੇ ਪੂਰੇ ਭਾਰਤ ਦੇ ਸੀਮਨ ਸਟੇਸ਼ਨਾਂ ਨੂੰ 536 ਵੱਛੇ/ਕੱਟੇ ਸਪਲਾਈ ਕੀਤੇ ਜਾ ਚੁੱਕੇ ਹਨ। ਕਿਸਾਨਾਂ ਦੇ 6 ਮਹੀਨੇ ਤੋਂ 2 ਸਾਲ ਤੱਕ ਦੇ ਨਸਲੀ ਵੱਛਿਆਂ/ਕੱਟਿਆਂ ਦੀ ਖਰੀਦ 6500 ਤੋਂ 65000 ਰੁਪਏ ਪ੍ਰਤੀ ਨਰ ਦੇ ਹਿਸਾਬ ਨਾਲ ਕੀਤੀ ਜਾਂਦੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget