Punjab News: ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਡਾ: ਰੂਹੀ ਦੁੱਗ ਆਈਏਐਸ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਹੈ ਜੇਕਰ ਕਿਸੇ ਅਸਲਾ ਲਾਇਸੈਂਸ ਧਾਰਕ ਨੇ ਪਰਾਲੀ ਸਾੜੀ ਤਾਂ ਅਜਿਹੇ ਲਾਇਸੈਂਸ ਧਾਰਕ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ ਅਤੇ ਮੁੜ ਤੋਂ ਰੀਨਿਊ ਨਹੀਂ ਕੀਤਾ ਜਾਵੇਗਾ।
ਪਰਾਲੀ ਨਾਲ ਵਾਤਾਵਰਨ ਤਾਂ ਪ੍ਰਦੂਸ਼ਿਤ ਹੁੰਦਾ ਹੀ ਪਰ
ਜ਼ਿਲ੍ਹਾ ਮੈਜਿਸਟ੍ਰੇਟ ਨੇ ਆਖਿਆ ਕਿ ਪਰਾਲੀ ਸਾੜਨ ਨਾਲ ਨਾ ਕੇਵਲ ਵਾਤਾਵਰਨ ਪ੍ਰਦੁਸ਼ਿਤ ਹੁੰਦਾ ਹੈ ਸਗੋਂ ਇਸ ਨਾਲ ਕਿਸਾਨ ਦੀ ਜ਼ਮੀਨ ਦੇ ਉਪਜਾਊ ਤੱਤ ਨਸ਼ਟ ਹੋਣ ਨਾਲ ਜ਼ਮੀਨ ਵੀ ਹੌਲੀ ਹੌਲੀ ਬੰਜਰ ਹੁੰਦੀ ਹੈ। ਇਸ ਲਈ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੀ ਬਜਾਏ ਪਰਾਲੀ ਨੂੰ ਖੇਤ ਵਿਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰਣ ਦੀ ਵਿਧੀ ਨੂੰ ਅਪਨਾਉਣ।
ਪਰਾਲੀ ਸਾੜਨ ਦਾ ਸਭ ਤੋਂ ਵੱਧ ਨੁਕਸਾਨਾਂ ਕਿਸਾਨਾਂ ਦਾ
ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਦਾ ਸਭ ਤੋਂ ਵੱਧ ਨੁਕਸਾਨ ਸਾਡੇ ਕਿਸਾਨਾਂ ਨੂੰ ਹੀ ਹੁੰਦਾ ਹੈ ਕਿਊਂਕਿ ਇਕ ਪਾਸੇ ਇਸ ਨਾਲ ਜ਼ਮੀਨ ਦੇ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ ਦੂਜੇ ਪਾਸੇ ਇਸਦਾ ਧੂੰਆ ਸਭ ਤੋਂ ਪਹਿਲਾਂ ਸਾਡੇ ਕਿਸਾਨਾਂ ਦੀ ਸਿਹਤ ਲਈ ਹੀ ਸਿਹਤ ਸਮੱਸਿਆਵਾਂ ਪੈਦਾ ਕਰਨ ਦਾ ਕਾਰਨ ਬਣਦਾ ਹੈ।
ਜੇ ਕਿਸੇ ਨੇ ਅੱਗ ਲਾਈ ਤਾਂ ਅਸਲਾ ਲਾਇਸੈਂਸ ਹੋਵੇਗਾ ਰੱਦ
ਇਸ ਲਈ ਇਸ ਪ੍ਰਥਾ ਨੂੰ ਨਿਰਉਤਸਾਹਿਤ ਕਰਨ ਲਈ ਪ੍ਰਸ਼ਾਸਨ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਅਸਲਾ ਲਾਇਸੈਂਸ ਧਾਰਕ ਨੇ ਜੇਕਰ ਪਰਾਲੀ ਨੂੰ ਅੱਗ ਲਗਾਈ ਤਾਂ ਉਸਦੇ ਲਾਇਸੈਂਸ ਨੂੰ ਹੀ ਰੱਦ ਕਰ ਦਿੱਤਾ ਜਾਵੇਗਾ ਜਦ ਕਿ ਹੋਰ ਲਾਗੂ ਕਾਨੂੰਨਾਂ ਅਨੁਸਾਰ ਵੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ: Protest From Dibrugarh Jail : ਜੇਲ੍ਹ 'ਚ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੇ ਸ਼ੁਰੂ ਕੀਤਾ ਪ੍ਰਦਰਸ਼ਨ, ਜਾਣੋ ਵਜ੍ਹਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।