Farmers Protest: ਸੀਐੇਮ ਭਗਵੰਤ ਦੀ ਕੋਠੀ ਸਾਹਮਣੇ 20 ਦਿਨਾਂ ਤੋਂ ਡਟੇ ਹਜ਼ਾਰਾਂ ਕਿਸਾਨ, ਸਰਕਾਰ ਅਜੇ ਤੱਕ ਖਾਮੋਸ਼ ਕਿਉਂ?
ਝੋਨੇ ਦੇ ਸੀਜ਼ਨ ਦੇ ਬਾਵਜੂਦ ਵੱਡੀ ਗਿਣਤੀ ’ਚ ਕਿਸਾਨ ਸਰਕਾਰ ਦੀ ਚੁੱਪ ਖ਼ਿਲਾਫ਼ ਆਵਾਜ਼ ਬੁੰਲਦ ਕਰ ਰਹੇ ਹਨ। ਭਲਕੇ ਕਿਸਾਨ ਵੱਡਾ ਇਕੱਠ ਕਰ ਰਹੇ ਹਨ ਜਿਸ ਵਿੱਚ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਏਗਾ।
Farmers Protest: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨ ਮੁੱਖ ਮੰਤਰੀ ਦੀ ਕੋਠੀ ਅੱਗੇ ਅੱਜ 20ਵੇਂ ਦਿਨ ਵੀ ਪੱਕੇ ਮੋਰਚੇ ’ਤੇ ਡਟੇ ਹੋਏ ਹਨ ਤੇ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਦਾ ਘਿਰਾਓ ਵੀ ਜਾਰੀ ਹੈ। ਝੋਨੇ ਦੇ ਸੀਜ਼ਨ ਦੇ ਬਾਵਜੂਦ ਵੱਡੀ ਗਿਣਤੀ ’ਚ ਕਿਸਾਨ ਸਰਕਾਰ ਦੀ ਚੁੱਪ ਖ਼ਿਲਾਫ਼ ਆਵਾਜ਼ ਬੁੰਲਦ ਕਰ ਰਹੇ ਹਨ। ਭਲਕੇ ਕਿਸਾਨ ਵੱਡਾ ਇਕੱਠ ਕਰ ਰਹੇ ਹਨ ਜਿਸ ਵਿੱਚ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਏਗਾ।
ਉਧਰ, ਵਿਰੋਧੀ ਧਿਰਾਂ ਵੀ ਭਗਵੰਤ ਮਾਨ ਸਰਕਾਰ ਨੂੰ ਘੇਰ ਰਹੀਆਂ ਹਨ। ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਲਗਾਤਾਰ ਸਰਕਾਰ ਉੱਪਰ ਸਵਾਲ ਉਠਾ ਰਹੇ ਹਨ।
While @ArvindKejriwal & @BhagwantMann continue to make false promises to farmers of Hp & Gujrat Bku Ugrahan farmers are sitting on Dharna outside Cm Sangrur home for last 18 days including Diwali 2 farmers have died but not cremated as protest! Shame on these fake revolutionaries pic.twitter.com/4QW3F2NCSK
— Sukhpal Singh Khaira (@SukhpalKhaira) October 27, 2022
ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ 29 ਅਕਤੂਬਰ ਨੂੰ ਪੱਕੇ ਮੋਰਚੇ ’ਚ ਹੋ ਰਹੇ ਵਿਸ਼ਾਲ ਇਕੱਠ ਬਾਰੇ ਕਿਹਾ ਕਿ ਇਹ ਲੜਾਈ ਨਿੱਜੀਕਰਨ ਦੀ ਨੀਤੀ ਖਿਲਾਫ਼ ਹੈ। ਮੌਜੂਦਾ ਸਰਕਾਰਾਂ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ’ਤੇ ਨਿੱਜੀਕਰਨ ਦੀ ਨੀਤੀ ਦਾ ਕੁਹਾੜਾ ਕਿਰਤੀ ਲੋਕਾਂ ’ਤੇ ਚਲਾ ਰਹੀਆਂ ਹਨ। ਨਿੱਜੀਕਰਨ ਦੀ ਨੀਤੀ ’ਤੇ ਚਲਦੇ ਹੋਏ ਸਰਕਾਰ ਲੋਕਾਂ ਦੀ ਸਹੂਲਤ ਵਾਸਤੇ ਬਣੇ ਪਬਲਿਕ ਅਦਾਰਿਆਂ ਨੂੰ ਨਿੱਜੀ ਹੱਥਾਂ ਵਿੱਚ ਦੇ ਰਹੀ ਹੈ ਪਰ ਹੁਣ ਉਸੇ ਕੜੀ ਵਿੱਚ ਅੱਗੇ ਵੱਧ ਕੇ ਖ਼ੁਰਾਕੀ ਵਸਤੂਆਂ ਦਾ ਪੂਰਾ ਅਧਿਕਾਰ ਵੀ ਕਾਰਪੋਰੇਟ ਤੇ ਨਿੱਜੀ ਹੱਥਾਂ ਵਿੱਚ ਦੇ ਰਹੀ ਹੈ।
ਇਸ ਦੌਰਾਨ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਭਾਰਤ ਮਾਲਾ ਪ੍ਰਾਜੈਕਟ ਤਹਿਤ ਕੱਢੀਆਂ ਜਾ ਰਹੀਆਂ ਸੜਕਾਂ ਸਬੰਧੀ ਕਿਹਾ ਤਕਰੀਬਨ ਦਸ ਹਜ਼ਾਰ ਏਕੜ ਜ਼ਮੀਨ ਸਸਤੇ ਭਾਅ ’ਤੇ ਖੋਹ ਕੇ ਸੜਕਾਂ ਬਣਾਉਣ ਵਾਸਤੇ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਜ਼ਮੀਨ ਦੇ ਉਚਿਤ ਭਾਅ ਦੇਣ ਵਿੱਚ ਵੀ ਵਿਤਕਰਾ ਕੀਤਾ ਜਾ ਰਿਹਾ ਹੈ। ਇਸ ਤੋਂ ਵੀ ਅੱਗੇ ਪੰਜਾਬ ਵਿੱਚ ਜ਼ਮੀਨਾਂ ਦੀ ਕਾਣੀ ਵੰਡ ਹੋਣ ਕਾਰਨ ਆਮਦਨ ਦੇ ਵਸੀਲੇ ਪਹਿਲਾਂ ਹੀ ਘੱਟ ਹਨ।