Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert In Punjab: ਜਾਂਚ ਤੋਂ ਪਤਾ ਲੱਗਾ ਹੈ ਕਿ ਹੈਪੀ ਦਾ ਨੈੱਟਵਰਕ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਜੰਮੂ-ਕਸ਼ਮੀਰ ਤੱਕ ਫੈਲਿਆ ਹੋਇਆ ਹੈ। ਇਨ੍ਹਾਂ ਖੇਤਰਾਂ ਵਿੱਚ ਹੈਪੀ ਨੇ ਸੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨੂੰ ਲੁਭਾਇਆ ਅਤੇ ਆਪਣੇ
Alert In Punjab: ਪਾਕਿਸਤਾਨ ਦੀ ਖੁਫੀਆ ਏਜੰਸੀ ISI, ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਅਮਰੀਕਾ ਸਥਿਤ ਗੈਂਗਸਟਰ ਹੈਪੀ ਪਾਸੀਆਂ ਦੀ ਮਦਦ ਨਾਲ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਤਿਉਹਾਰਾਂ ਦੌਰਾਨ ਵੱਡੀ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ 'ਚ ਹੈ। ਇਸ ਦੇ ਲਈ ਚੰਡੀਗੜ੍ਹ ਗ੍ਰਨੇਡ ਧਮਾਕੇ ਦੇ ਮੁਲਜ਼ਮ ਰੋਹਨ ਮਸੀਹ ਅਤੇ ਵਿਸ਼ਾਲ ਮਸੀਹ ਦੀ ਮਦਦ ਲਈ ਜਾਣੀ ਸੀ।
ਕੁਝ ਦਿਨਾਂ ਬਾਅਦ ਹੈਪੀ ਨੇ ਰੋਹਨ ਅਤੇ ਵਿਸ਼ਾਲ ਨੂੰ ਪੰਜਾਬ ਵਿਚ ਆਪਣੇ 20 ਦੇ ਕਰੀਬ ਲੋਕਾਂ ਨਾਲ ਸੰਪਰਕ ਕਰਵਾਉਣਾ ਸੀ, ਜਿਨ੍ਹਾਂ ਨੇ ਵਿਸ਼ਾਲ ਅਤੇ ਰੋਹਨ ਨੂੰ ਲੋੜੀਂਦੀ ਵਿਸਫੋਟਕ ਸਮੱਗਰੀ ਮੁਹੱਈਆ ਕਰਵਾਉਣੀ ਸੀ। ਰੋਹਨ ਅਤੇ ਵਿਸ਼ਾਲ ਨੇ ਪੁੱਛਗਿੱਛ ਦੌਰਾਨ ਸੁਰੱਖਿਆ ਏਜੰਸੀਆਂ ਨੂੰ ਇਸ ਗੱਲ ਦਾ ਖੁਲਾਸਾ ਕੀਤਾ, ਪਰ ਵਿਸ਼ਾਲ ਅਤੇ ਰੋਹਨ ਹੈਪੀ ਦੇ ਸਲੀਪਰ ਸੈੱਲ ਤੱਕ ਪਹੁੰਚਣ ਤੋਂ ਪਹਿਲਾਂ ਹੀ ਪੁਲਿਸ ਨੇ ਫੜ ਲਏ।
ਹੈਪੀ ਨੇ ਵਿਸ਼ਾਲ ਅਤੇ ਰੋਹਨ ਨੂੰ ਚੰਡੀਗੜ੍ਹ ਦਾ ਟੀਚਾ ਪੂਰਾ ਕਰਕੇ ਜੰਮੂ-ਕਸ਼ਮੀਰ ਜਾਣ ਦਾ ਹੁਕਮ ਵੀ ਦਿੱਤਾ ਸੀ। ਉੱਥੇ ਉਸ ਦਾ ਸਲੀਪਰ ਸੈੱਲ ਉਸ ਨਾਲ ਸੰਪਰਕ ਕਰਕੇ ਅਗਲੀ ਰਣਨੀਤੀ ਬਣਾਏ ਜਾਣੀ ਸੀ। ਜਿਸ ਤਹਿਤ ਤਿਉਹਾਰਾਂ ਦੇ ਦਿਨਾਂ ਦੌਰਾਨ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਣਾ ਸੀ।
ਸੁਰੱਖਿਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ
ਰੋਹਨ ਅਤੇ ਵਿਸ਼ਾਲ ਦੇ ਖੁਲਾਸੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਪੰਜਾਬ 'ਚ ਭਾਰਤ-ਪਾਕਿਸਤਾਨ ਦੀ ਸਰਹੱਦ 'ਤੇ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਸਰਹੱਦੀ ਖੇਤਰ 'ਚ ਸੁਰੱਖਿਆ ਵੀ ਵਧਾ ਦਿੱਤੀ ਹੈ। ਸਰਹੱਦੀ ਇਲਾਕਿਆਂ ਵਿੱਚ ਦਿਨ ਅਤੇ ਰਾਤ ਵਿਸ਼ੇਸ਼ ਨਾਕਾਬੰਦੀ ਵੀ ਕੀਤੀ ਗਈ ਹੈ।
ਜਾਂਚ ਤੋਂ ਪਤਾ ਲੱਗਾ ਹੈ ਕਿ ਹੈਪੀ ਦਾ ਨੈੱਟਵਰਕ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਜੰਮੂ-ਕਸ਼ਮੀਰ ਤੱਕ ਫੈਲਿਆ ਹੋਇਆ ਹੈ। ਇਨ੍ਹਾਂ ਖੇਤਰਾਂ ਵਿੱਚ ਹੈਪੀ ਨੇ ਸੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨੂੰ ਲੁਭਾਇਆ ਅਤੇ ਆਪਣੇ ਨੈੱਟਵਰਕ ਵਿੱਚ ਸ਼ਾਮਲ ਕੀਤਾ। ਇਸ ਪੂਰੇ ਨੈੱਟਵਰਕ ਨੂੰ ਬਣਾਉਣ ਲਈ ਆਈਐਸਆਈ ਅਤੇ ਰਿੰਦਾ ਤਕਨੀਕੀ ਜਾਣਕਾਰੀ ਦੇ ਰਹੇ ਸਨ। ਵਿਸ਼ਾਲ ਅਤੇ ਰੋਹਨ ਤੋਂ ਵੱਖ-ਵੱਖ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।