ਸੁਲਤਾਨਪੁਰ ਲੋਧੀ: ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੇਲਵੇ ਸ਼ਟੇਸ਼ਨ ਤੋਂ ਇੱਕ ਧਮਕੀ ਭਰੀ ਚਿੱਠੀ ਮਿਲੀ ਹੈ। ਇਹ ਚਿੱਠੀ ਇੱਥੇ ਦੇ ਸਟੇਸ਼ਨ ਮਾਸਟਰ ਨੂੰ ਮਿਲੀ ਹੈ।ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਅਕਾਲੀ ਆਗੂਆਂ , ਜਲੰਧਰ ਦੇ ਦੇਵੀ ਤਲਾਬ ਮੰਦਰ, ਪਟਿਆਲਾ ਦੇ ਕਾਲੀ ਮਾਤਾ ਮੰਦਰ, ਜਲੰਧਰ ਰੇਲਵੇ ਸਟੇਸ਼ਨ ਅਤੇ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਇਹ ਚਿੱਠੀ ਜੈਸ਼-ਏ-ਮੁਹੰਮਦ ਵੱਲੋਂ ਦੱਸੀ ਜਾ ਰਹੀ ਹੈ।ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਚਿੱਠੀ ਸੱਚ ਹੈ ਜਾਂ ਫਰਜ਼ੀ ਇਹ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।