Punjabi Music Industry: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਗਾਇਕ ਅਤੇ ਕਲਾਕਾਰ ਜੋ ਕਿ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਹਨ ਅਤੇ ਉਨ੍ਹਾਂ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸੇ ਦੌਰਾਨ ਇੱਕ ਹੋਰ ਪ੍ਰਸਿੱਧ ਗੀਤਕਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਕ ਉਸ ਤੋਂ 5 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਆਓ ਜਾਣਦੇ ਹਾਂ ਇਸ ਘਟਨਾ ਬਾਰੇ ਵਿਸਥਾਰ ਦੇ ਨਾਲ।


ਹੋਰ ਪੜ੍ਹੋ : ਜਨਵਰੀ 'ਚ ਬੰਪਰ ਛੁੱਟੀਆਂ, ਪੰਜਾਬ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ



5 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ


ਮਸ਼ਹੂਰ ਗੀਤ ਲੌਂਗ ਲਾਚੀ ਅਤੇ ਕਿਤਾਬ ਰਾਣੀ ਤੱਤ ਲਿਖ ਕੇ ਨੈਸ਼ਨਲ ਐਵਾਰਡ ਹਾਸਲ ਕਰਨ ਵਾਲੇ ਮਸ਼ਹੂਰ ਗੀਤਕਾਰ ਹਰਮਨਜੀਤ ਸਿੰਘ ਖਿਆਲਾ ਤੋਂ 5 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਗੀਤਕਾਰ ਨੂੰ ਧਮਕੀ ਮਿਲਣ ਤੋਂ ਬਾਅਦ ਮਾਨਸਾ ਥਾਣਾ ਸਦਰ ਦੀ ਪੁਲਿਸ ਨੇ ਗੀਤਕਾਰ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਸਕੂਲ ਦੇ ਇਕ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਹੈ।



ਅਧਿਆਪਕ ਨੂੰ ਕੀਤਾ ਗ੍ਰਿਫਤਾਰ


ਮਾਨਸਾ ਦੇ ਡੀਐਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਗੀਤਕਾਰ ਹਰਮਨਜੀਤ ਸਿੰਘ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਸ ਨੂੰ 5 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰਨ ਵਾਲਾ ਪੱਤਰ ਮਿਲਿਆ ਹੈ ਅਤੇ ਫਿਰੌਤੀ ਨਾ ਦੇਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਹਨ। ਜਿਸ 'ਤੇ ਮਾਨਸਾ ਸਦਰ ਪੁਲਿਸ ਨੇ ਤੁਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਜਾਂਚ ਤੋਂ ਬਾਅਦ ਅਧਿਆਪਕ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਤੁਹਾਨੂੰ ਦੱਸ ਦੇਈਏ ਕਿ ਗੀਤਕਾਰ ਹਰਮਨਜੀਤ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੂ ਵਿੱਚ ਅਧਿਆਪਕ ਵਜੋਂ ਤਾਇਨਾਤ ਹਨ। ਉਨ੍ਹਾਂ ਦੇ ਲਿਖੇ ਜ਼ਿਆਦਾਤਰ ਗੀਤ ਗਾਇਕ ਦਿਲਜੀਤ ਦੋਸਾਂਝ ਨੇ ਹੀ ਗਾਏ ਹਨ। ਹਰਮਨਜੀਤ ਦੇ ਗੀਤ ਕਈ ਪੰਜਾਬੀ ਫਿਲਮਾਂ ਦਾ ਸ਼ਿੰਗਾਰ ਬਣ ਚੁੱਕੇ ਹਨ ਅਤੇ ਉਨ੍ਹਾਂ ਨੂੰ ਰਾਣੀ ਤੱਤ ਕਿਤਾਬ ਲਈ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।