ਪੜਚੋਲ ਕਰੋ

ਪੰਜਾਬ 'ਚ ਬਲੈਕ ਆਊਟ ਦਾ ਖਤਰਾ! ਮਾਲ ਗੱਡੀਆਂ ਚਲਾਉਣ ਲਈ ਨਹੀਂ ਮੰਨੀ ਮੋਦੀ ਸਰਕਾਰ

ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਜਾਰੀ ਹੈ। ਪੰਜਾਬ ਦੇ ਕਿਸਾਨਾਂ ਤੇ ਸੂਬਾ ਸਰਕਾਰ ਵਿਚਾਲੇ ਗੱਲਬਾਤ ਅਸਫ਼ਲ ਹੋਣ ਦੇ ਬਾਅਦ ਕਿਸਾਨ ਕਈ ਥਾਵਾਂ ਤੇ ਨਿੱਜੀ ਥਰਮਲ ਪਾਵਰ ਪਲਾਂਟਾਂ ਨੂੰ ਜਾਣ ਵਾਲੇ ਰੇਲਵੇ ਟਰੈਕਾਂ ਤੇ ਬੈਠੇ ਹੋਏ ਹਨ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਜਾਰੀ ਹੈ। ਪੰਜਾਬ ਦੇ ਕਿਸਾਨਾਂ ਤੇ ਸੂਬਾ ਸਰਕਾਰ ਵਿਚਾਲੇ ਗੱਲਬਾਤ ਅਸਫ਼ਲ ਹੋਣ ਦੇ ਬਾਅਦ ਕਿਸਾਨ ਕਈ ਥਾਵਾਂ ਤੇ ਨਿੱਜੀ ਥਰਮਲ ਪਾਵਰ ਪਲਾਂਟਾਂ ਨੂੰ ਜਾਣ ਵਾਲੇ ਰੇਲਵੇ ਟਰੈਕਾਂ ਤੇ ਬੈਠੇ ਹੋਏ ਹਨ। ਉਧਰ ਕੇਂਦਰ ਸਰਕਾਰ ਵੀ ਅੜ੍ਹ ਗਈ ਹੈ ਕਿ ਕਿਸਾਨਾਂ ਦੇ ਪਟੜੀਆਂ ਤੋਂ ਉੱਠਣ ਮਗਰੋਂ ਹੀ ਰੇਲਾਂ ਚੱਲ਼ਣਗੀਆਂ। ਇਸ ਕਾਰਨ ਪੰਜਾਬ ਅੰਦਰ ਮਾਲ ਗੱਡੀਆਂ ਦੀ ਆਵਾਜਾਈ ਪੂਰੀ ਤਰ੍ਹਾਂ ਬੰਦ ਹੈ ਤੇ ਰੇਲ ਸੇਵਾ ਠੱਪ ਹੈ। ਇਸ ਕਾਰਨ ਕੋਲੇ ਦੀ ਕਮੀ ਆਉਣ ਦਾ ਅਨੁਮਾਨ ਹੈ ਤੇ ਪੰਜਾਬ ਅੰਦਰ ਬਿਜਲੀ ਦਾ ਉਤਪਾਦਨ ਬੰਦ ਹੋਣ ਦਾ ਖ਼ਤਰਾ ਮੰਡਰਾ ਰਿਹਾ ਹੈ। ਪੰਜਾਬ ਅੰਦਰ ਪੂਰੀ ਤਰ੍ਹਾਂ ਪਾਵਰ ਬਲੈਕ ਆਊਟ ਵੀ ਹੋ ਸਕਦਾ ਹੈ। ਦੱਸ ਦਈਏ ਕਿ ਵੀਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਉਗਰਾਹਾਂ ਤੇ ਪੰਜਾਬ ਦੇ ਮੰਤਰੀਆਂ ਵਿਚਕਾਰ ਰੇਲਵੇ ਟਰੈਕ ਖਾਲੀ ਕਰਨ ਲਈ ਹੋਈ ਇੱਕ ਮੀਟਿੰਗ ਅਸਫਲ ਰਹੀ। ਬਕੀਯੂ ਉਗਰਾਹਾਂ ਨੇ ਮੰਤਰੀਆਂ ਦੀ ਨਿੱਜੀ ਥਰਮਲ ਪਲਾਂਟਾਂ ਵੱਲ ਜਾਣ ਵਾਲੇ ਰੇਲਵੇ ਟਰੈਕਾਂ ਤੋਂ ਧਰਨਾ ਹਟਾਉਣ ਦੀ ਅਪੀਲ ਨੂੰ ਠੁਕਰਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਸੰਗਠਨ ਭਾਜਪਾ ਨੇਤਾਵਾਂ ਤੇ ਕਾਰਪੋਰੇਟ ਘਰਾਣਿਆਂ ਦੀਆਂ ਸੰਸਥਾਵਾਂ ਦਾ ਘਿਰਾਓ ਕਰਦਾ ਰਹੇਗਾ।
ਪੰਜਾਬ ਅੰਦਰ ਚੱਲ ਰਹੇ ਕਿਸਾਨ ਅੰਦੋਲਨ ਕਾਰਨ ਮਾਲ ਗੱਡੀਆਂ ਨਹੀਂ ਚੱਲ ਰਹੀਆਂ ਤੇ ਸੂਬੇ ਦੇ ਪੰਜੇ ਥਰਮਲ ਪਾਵਰ ਪਲਾਂਟ ਬੰਦ ਹੋ ਗਏ ਹਨ। ਸਰਕਾਰੀ ਅਤੇ ਨਿੱਜੀ ਦੋਨੋਂ ਥਰਮਲ ਪਾਵਰ ਪਲਾਂਟਾਂ ਅੰਦਰ ਕੋਲੇ ਦੀ ਕਮੀ ਕਾਰਨ ਪਲਾਂਟ ਵਿੱਚ ਬਿਜਲੀ ਉਤਪਾਦਨ ਨਹੀਂ ਹੋ ਰਿਹਾ।ਸੂਬੇ ਦੀ ਬਿਜਲੀ ਦੀ ਡਿਮਾਂਡ ਨੂੰ ਪੂਰਾ ਕਰਨ ਲਈ ਪਾਵਰਕੌਮ ਨੈਸ਼ਨਲ ਗ੍ਰਿਡ ਤੋਂ ਰੋਜ਼ਾਨਾ 60 ਕਰੋੜ ਰੁਪਏ ਦੀ ਬਿਜਲੀ ਖਰੀਦ ਰਹੀ ਹੈ।ਪਾਵਰਕੌਮ ਨੂੰ ਰੋਜ਼ਾਨਾ ਕਰੀਬ ਇੱਕ ਹਜ਼ਾਰ ਮੇਗਾਵਾਟ ਬਿਜਲੀ ਦੀ ਖਰੀਦ ਕਰਨੀ ਪੈ ਰਹੀ ਹੈ।
ਦੱਸ ਦੇਈਏ ਕਿ ਅੰਦੋਲਨ ਕਾਰਨ ਸਾਰੀਆਂ ਮਾਲ ਗੱਡੀਆਂ, ਪਾਰਸਲ ਟ੍ਰੇਨਾਂ ਅਤੇ ਯਾਤਰੀ ਰੇਲ ਗੱਡੀਆਂ 24 ਸਤੰਬਰ ਤੋਂ ਬੰਦ ਹਨ।ਕੋਲੇ ਦਾ ਸਟਾਕ ਨਾ ਹੋਣ ਕਾਰਨ ਸੂਬੇ ਦੇ ਸਰਕਾਰੀ ਰੋਪੜ ਤੇ ਲਹਿਰਾ ਮੋਹਬੱਤ ਥਰਮ ਪ੍ਰੋਜੈਕਟ ਤੋਂ ਇਲਾਵਾ ਨਿੱਜੀ ਸੈਕਟਰ ਦੇ ਰਾਜਪੁਰਾ, ਤਲਵੰਡੀ ਸਾਬੋ ਤੇ ਗੋਇੰਦਵਾਲ ਸਾਹਿਬ ਦੇ ਥਰਮਲ ਪਾਵਰ ਪਲਾਂਟਾਂ ਦੀਆਂ ਸਾਰੀਆਂ ਯੂਨਿਟਾਂ ਬਿਜਲੀ ਉਤਪਾਦਨ ਲਈ ਬੰਦ ਹਨ।ਵੀਰਵਾਰ ਨੂੰ ਸੂਬੇ ਅੰਦਰ ਬਿਜਲੀ ਦੀ ਮੰਗ ਕਰੀਬ 5670 ਮੇਗਾਵਾਟ ਰਹੀ। ਪੰਜਾਬ ਅੰਦਰ ਕਿਸਾਨ ਅੰਦੋਲਨ ਕਾਰਨ ਜਿੱਥੇ ਥਰਮਲ ਪਾਵਰ ਪਲਾਂਟ ਬੰਦ ਹਨ ਉਥੇ ਹੀ ਹੁਣ ਬਿਜਲੀ ਦੀ ਸਪਲਾਈ ਲਈ ਹਾਈਡਲ ਪਾਵਰ ਪ੍ਰੋਜੈਕਟ ਤੇ  ਨੈਸ਼ਨਲ ਗ੍ਰਿਡ ਤੇ ਨਿਰਭਰਤਾ ਵੱਧ ਗਈ ਹੈ।
ਨਿੱਜੀ ਸੈਕਟਰ ਦੇ ਰਾਜਪੁਰਾ ਤੇ ਤਲਵੰਡੀ ਸਾਬੋ ਥਰਮਲ ਪ੍ਰੋਜੈਕਟਾਂ 'ਚ ਤਾਂ ਕੋਲਾ ਪੂਰੀ ਤਰ੍ਹਾਂ ਮੁੱਕ ਚੁੱਕਾ ਹੈ।ਜਦਕਿ ਗੋਇੰਦਵਾਲ ਸਾਹਿਬ ਪਲਾਂਟ 'ਚ ਢਾਈ ਦਿਨ ਅਤੇ ਰੋਪੜ ਪਲਾਂਟ 'ਚ ਕਰੀਬ ਛੇ ਦਿਨ ਅਤੇ ਲਹਿਰਾ ਮੋਹੱਬਤ ਪਾਵਰ ਪਲਾਂਟ 'ਚ ਚਾਰ ਦਿਨ ਦਾ ਹੀ ਕੋਲਾ ਬਾਕੀ ਹੈ। ਪਾਵਰਕੌਮ ਦੇ ਮੁਤਾਬਿਕ ਪਾਵਰ ਸਪਲਾਈ ਦੀ ਡਿਮਾਂਡ ਨੈਸ਼ਨਲ ਗ੍ਰਿਡ ਤੋਂ ਬਿਜਲੀ ਲੈ ਕਿ ਪੂਰੀ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget