ਪਠਾਨਕੋਟ: ਜੀਆਰਪੀ ਪੁਲਿਸ ਨੂੰ ਇੱਕ ਇਨਪੁਟ ਮਿਲੀ ਹੈ ਜਿਸ ਵਿੱਚ ਪਠਾਨਕੋਟ ਕੈਂਟ ਤੇ ਪਠਾਨਕੋਟ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਮਿਲਣ ਬਾਅਦ ਰੇਲਵੇ ਪੁਲਿਸ ਨੇ ਮੁਸਤੈਦੀ ਦਿਖਾਉਂਦਿਆਂ ਰੇਲਵੇ ਮੁਲਾਜ਼ਮਾਂ ਨੂੰ ਚਿੱਠੀ ਜਾਰੀ ਕੀਤੀ ਹੈ ਕਿ ਸਟੇਸ਼ਨ ਦੇ ਬਾਹਰ ਕੋਈ ਵੀ ਵਾਹਨ ਨਾ ਲਾਇਆ ਜਾਏ।
ਇਸ ਤੋਂ ਇਲਾਵਾ ਜੇ ਕੋਈ ਵਾ ਲਾਵਾਰਿਸ ਚੀਜ਼ ਮਿਲਦੀ ਹੈ ਤਾਂ ਤੁਰੰਤ ਉਸ ਦੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਰੇਲਵੇ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਜਿਸ ਦੇ ਚੱਲਦਿਆਂ ਚਿੱਠੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ ਦੇ ਆਸ-ਪਾਸ ਲੱਗਦੇ ਸਾਰੇ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।