Punjab News: ਪਠਾਨਕੋਟ ਦੇ ਢਾਕੀ ਰੋਡ 'ਤੇ ਕੁਝ ਅਣਪਛਾਤੇ ਲੋਕਾਂ ਵੱਲੋਂ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਵਾਲੇ ਪੋਸਟਰ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪੋਸਟਰ ਵਿੱਚ ਸਰਕਾਰੀ ਦਫ਼ਤਰ ਨੂੰ ਉਡਾਉਣ ਬਾਰੇ ਲਿਖਿਆ ਗਿਆ ਸੀ। ਇੱਕ ਘਰ ਦੇ ਬਾਹਰ ਖੜ੍ਹੀ ਕਾਰ ਦੇ ਸ਼ੀਸ਼ੇ ਵੀ ਤੋੜੇ ਗਏ ਹਨ। ਇਨ੍ਹਾਂ ਪੋਸਟਰਾਂ ਵਿੱਚ ਪਠਾਨਕੋਟ ਦੇ ਸਰਕਾਰੀ ਦਫ਼ਤਰ ਸਮੇਤ ਕਈ ਥਾਵਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸਥਾਨਕ ਲੋਕਾਂ ਨੇ ਮਾਮਲੇ ਦੀ ਸੂਚਨਾ ਸਥਾਨਕ ਪੁਲਿਸ ਸਟੇਸ਼ਨ ਨੂੰ ਦਿੱਤੀ ਹੈ। ਪੁਲਿਸ ਨੇ ਤੁਰੰਤ ਪਿੰਡ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਇਸ ਮਾਮਲੇ 'ਚ ਕੁਝ ਨਹੀਂ ਕਹਿ ਰਹੀ ਹੈ।
Punjab News: ਪਠਾਨਕੋਟ 'ਚ ਸਰਕਾਰੀ ਦਫਤਰਾਂ ਨੂੰ ਉਡਾਉਣ ਦੀ ਧਮਕੀ, ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਵਾਲੇ ਸੁੱਟੇ ਪੋਸਟਰ
ABP Sanjha
Updated at:
20 Jul 2024 12:38 PM (IST)
Edited By: Gurvinder Singh
ਪੋਸਟਰ ਵਿੱਚ ਸਰਕਾਰੀ ਦਫ਼ਤਰ ਨੂੰ ਉਡਾਉਣ ਬਾਰੇ ਲਿਖਿਆ ਗਿਆ ਸੀ। ਇੱਕ ਘਰ ਦੇ ਬਾਹਰ ਖੜ੍ਹੀ ਕਾਰ ਦੇ ਸ਼ੀਸ਼ੇ ਵੀ ਤੋੜੇ ਗਏ ਹਨ। ਇਨ੍ਹਾਂ ਪੋਸਟਰਾਂ ਵਿੱਚ ਪਠਾਨਕੋਟ ਦੇ ਸਰਕਾਰੀ ਦਫ਼ਤਰ ਸਮੇਤ ਕਈ ਥਾਵਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
PUNJAB NEWS