Punjab News: ਪੰਜਾਬ 'ਚ ਤੀਜੀ ਵਾਰ ਸਕੂਲਾਂ ਨੂੰ ਉਡਾਉਣ ਦੀ ਮਿਲੀ ਧਮਕੀ, ਅੰਮ੍ਰਿਤਸਰ-ਜਲੰਧਰ ਤੋਂ ਬਾਅਦ ਪਟਿਆਲਾ 'ਚ ਹਾਈ ਅਲਰਟ; ਬੋਲੇ- ਦੁਪਿਹਰ 1 ਵਜੇ ਤੱਕ ਧਮਾਕੇ...
Patiala News: ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਇੱਕ ਈਮੇਲ ਮੰਗਲਵਾਰ ਨੂੰ ਵੱਖ-ਵੱਖ ਸਕੂਲਾਂ ਨੂੰ ਭੇਜਿਆ ਗਿਆ ਹੈ। ਇਹ ਈਮੇਲ ਮਿਲਣ 'ਤੇ ਸਬੰਧਤ ਸਕੂਲਾਂ ਦੇ ਪ੍ਰਬੰਧਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ...

Patiala News: ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਇੱਕ ਈਮੇਲ ਮੰਗਲਵਾਰ ਨੂੰ ਵੱਖ-ਵੱਖ ਸਕੂਲਾਂ ਨੂੰ ਭੇਜਿਆ ਗਿਆ ਹੈ। ਇਹ ਈਮੇਲ ਮਿਲਣ 'ਤੇ ਸਬੰਧਤ ਸਕੂਲਾਂ ਦੇ ਪ੍ਰਬੰਧਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ। ਇਸ ਧਮਕੀ ਭਰੇ ਈਮੇਲ ਵਿੱਚ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਦੇ ਵਿਚਕਾਰ ਬੰਬ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ ਹੈ।
ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਸਕੂਲਾਂ ਤੋਂ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਰੇਲਵੇ ਸਟੇਸ਼ਨ 'ਤੇ ਵੀ ਚੈਕਿੰਗ ਵਧਾ ਦਿੱਤੀ ਗਈ ਹੈ।
ਧਿਆਨ ਦੇਣ ਯੋਗ ਹੈ ਕਿ ਪਹਿਲਾਂ ਅੰਮ੍ਰਿਤਸਰ ਅਤੇ ਜਲੰਧਰ ਦੇ ਨਾਮਵਰ ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ ਸਨ। ਸਕੂਲ ਪ੍ਰਬੰਧਨ ਨੂੰ ਇਹ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਸਕੂਲ ਬੰਦ ਕਰ ਦਿੱਤੇ ਗਏ ਸਨ।

ਧਮਕੀ ਈਮੇਲ ਵਿੱਚ ਕੀ ਕਿਹਾ ਗਿਆ...
ਸਕੂਲਾਂ ਨੂੰ ਭੇਜੀ ਗਈ ਧਮਕੀ ਈਮੇਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਗਈ ਸੀ। ਈਮੇਲ ਦੀ ਦੂਜੀ ਲਾਈਨ ਵਿੱਚ ਲਿਖਿਆ ਹੈ, "ਪਟਿਆਲਾ ਸਕੂਲ ਤੋਂ ਰੇਲਵੇ ਸਟੇਸ਼ਨ ਤੱਕ ਬੰਬ ਧਮਾਕੇ 9:11 ਤੋਂ 1:11 ਦੇ ਵਿਚਕਾਰ ਹੋਣਗੇ।" ਵਿੱਚ ਇੱਕ ਸਵਾਲ ਪੁੱਛਿਆ ਹੈ ਕਿ...ਕੀ ਹਿਦੁੰਸਤਾਨ ਦੇ ਕਬਜ਼ੇ ਵਾਲਾ ਇੱਕ ਵੱਖ ਦੇਸ਼ ਖਾਲਿਸਤਾਨ ਹੋਣਾ ਚਾਹੀਦਾ ਹੈ। ਆਖਿਰ ਵਿੱਚ, ਮੁੱਖ ਮੰਤਰੀ ਅਤੇ ਕੇਜਰੀਵਾਲ ਨੂੰ ਧਮਕੀ ਦਿੱਤੀ ਗਈ ਹੈ।
ਜਲੰਧਰ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਸੀ ਧਮਕੀ
ਇਸ ਤੋਂ ਪਹਿਲਾਂ, ਜਲੰਧਰ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭੇਜੀ ਗਈ ਸੀ, ਜਿਸ ਨਾਲ ਹੰਗਾਮਾ ਮਚ ਗਿਆ ਸੀ। ਇਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਧਮਕੀ ਭਰੇ ਈਮੇਲ ਭੇਜੇ ਗਏ ਸਨ। ਕੁਝ ਸਕੂਲਾਂ ਨੂੰ ਵੌਇਸ ਸੁਨੇਹੇ ਭੇਜੇ ਗਏ ਸਨ। ਧਮਕੀ ਮਿਲਣ 'ਤੇ, ਸਕੂਲਾਂ ਦੀਆਂ ਕਲਾਸਾਂ ਤੁਰੰਤ ਮੁਅੱਤਲ ਕਰ ਦਿੱਤੀਆਂ ਗਈਆਂ ਅਤੇ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ। ਫਿਰ ਮਾਪਿਆਂ ਨੂੰ ਵਟਸਐਪ, ਫ਼ੋਨ ਕਾਲਾਂ ਅਤੇ ਸਕੂਲ ਐਪ ਰਾਹੀਂ ਸੂਚਿਤ ਕੀਤਾ ਗਿਆ ਕਿ ਉਹ ਆਪਣੇ ਬੱਚਿਆਂ ਨੂੰ ਤੁਰੰਤ ਨਾਲ ਲੈ ਜਾਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















