ਪੜਚੋਲ ਕਰੋ
Advertisement
(Source: ECI | ABP NEWS)
ਰੇਲ ਉਡਾਉਣ ਦੀ ਧਮਕੀ ਮਗਰੋਂ ਸੁਰੱਖਿਆ ਏਜੰਸੀਆਂ ਚੌਕਸ
ਫਿਰੋਜ਼ਪੁਰ: ਅੱਤਵਾਦੀ ਸੰਗਠਨ ਵੱਲੋਂ ਸਮਝੌਤਾ ਐਕਸਪ੍ਰੈਸ ਨੂੰ ਉਡਾਉਣ ਦੀ ਧਮਕੀ ਮਿਲਣ ਮਗਰੋਂ ਹਲਚਲ ਮੱਚ ਗਈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਪੁਲਿਸ ਸਖਤ ਸੁਰੱਖਿਆ ਪ੍ਰਬੰਧਾਂ ਵਿੱਚ ਜੁੱਟ ਗਈ।
ਅੱਤਵਾਦੀ ਸੰਗਠਨਾਂ ਵੱਲੋਂ ਭਾਰਤ-ਪਾਕਿ ਦਰਮਿਆਨ ਦੋ ਦਿਨ ਚੱਲਦੀ ਸਮਝੌਤਾ ਐਕਸਪ੍ਰੈਸ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸੂਚਨਾ ਮਿਲਦਿਆਂ ਹੀ ਰੇਲਵੇ ਵਿੱਚ ਹਲਚਲ ਪੈਦਾ ਹੋ ਗਈ। ਯਾਤਰੀਆਂ ਦੀ ਸੁਰੱਖਿਆ ਨੂੰ ਦੇਖਦਿਆਂ ਰੇਲਵੇ ਵੱਲੋਂ ਜਿੱਥੇ ਸੂਬਾ ਸਰਕਾਰ ਨਾਲ ਸੰਪਰਕ ਸਾਧਿਆ ਜਾ ਰਿਹਾ ਹੈ, ਉੱਥੇ ਖੁਫੀਆ ਏਜੰਸੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।
ਧਮਕੀ ਦੀ ਸੂਚਨਾ ਮਿਲਣ ਦੀ ਪੁਸ਼ਟੀ ਕਰਦਿਆਂ ਡੀ.ਆਰ.ਐਮ. ਅਨੁਜ ਪ੍ਰਕਾਸ਼ ਨੇ ਸਪੱਸ਼ਟ ਕੀਤਾ ਕਿ ਸਮਝੌਤਾ ਐਕਸਪ੍ਰੈਸ ਦੀ ਰੱਖਿਆ ਲਈ ਆਰ.ਪੀ.ਐਫ. ਸਮੇਤ ਪੰਜਾਬ ਪੁਲਿਸ ਦੀਆਂ ਟੁਕੜੀਆਂ ਤਾਇਨਾਤ ਕੀਤੀਆਂ ਹੋਈਆਂ ਹਨ। ਰੇਲ ਵਿੱਚ ਸਫਰ ਕਰਨ ਵਾਲੇ ਹਰੇਕ ਯਾਤਰੀ ਦੀ ਚੈਕਿੰਗ ਸ਼ੁਰੂ ਕੀਤੀ ਜਾ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement