ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਦੇ ਰੇਲਵੇ ਸਟੇਸ਼ਨ 'ਤੇ ਇੱਕ ਧਮਕੀ ਭਰਿਆ ਪੱਤਰ ਮਿਲਿਆ ਹੈ।ਜਿਸ ਮਗਰੋਂ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।ਜੀਆਰਪੀ ਲੁਧਿਆਣਾ ਨੇ ਸੁਰੱਖਿਆ ਵਧਾ ਦਿੱਤੀ ਹੈ।
ਜੀਆਰਪੀ ਲੁਧਿਆਣਾ ਦੀ ਇੰਚਾਰਜ ਇੰਸਪੈਕਟਰ ਜਸਕਰਨ ਸਿੰਘ ਨੇ ਦੱਸਿਆ ਕਿ ਧਮਕੀ ਭਰਿਆ ਪੱਤਰ ਮਿਲਿਆ ਸੀ।ਜਿਸ ਤੋਂ ਬਾਅਦ ਲੋਕਲ ਪੁਲਿਸ ਨਾਲ ਮਿਲ ਕੇ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ।
ਇਹ ਪਹਿਲੀ ਵਾਰ ਨਹੀਂ ਹੈ ਕਿਸੇ ਰੇਲਵੇ ਸਟੇਸ਼ਨ 'ਤੇ ਅਜਿਹਾ ਧਮਕੀ ਭਰਿਆ ਪੱਤਰ ਮਿਲਿਆ ਹੋਵੇ।ਇਸ ਤੋਂ ਪਹਿਲਾਂ 27 ਅਪਰੈਲ 2022, ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੇਲਵੇ ਸ਼ਟੇਸ਼ਨ ਤੋਂ ਇੱਕ ਧਮਕੀ ਭਰੀ ਚਿੱਠੀ ਮਿਲੀ ਸੀ। ਇਹ ਚਿੱਠੀ ਇੱਥੇ ਦੇ ਸਟੇਸ਼ਨ ਮਾਸਟਰ ਨੂੰ ਮਿਲੀ ਸੀ। ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਅਕਾਲੀ ਆਗੂਆਂ , ਜਲੰਧਰ ਦੇ ਦੇਵੀ ਤਲਾਬ ਮੰਦਰ, ਪਟਿਆਲਾ ਦੇ ਕਾਲੀ ਮਾਤਾ ਮੰਦਰ, ਜਲੰਧਰ ਰੇਲਵੇ ਸਟੇਸ਼ਨ ਅਤੇ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਮਿਲੀ ਸੀ। ਇਹ ਚਿੱਠੀ ਜੈਸ਼-ਏ-ਮੁਹੰਮਦ ਵੱਲੋਂ ਦੱਸੀ ਜਾ ਰਹੀ ਸੀ।