Threat Sikhs: ਪਾਕਿਸਤਾਨ 'ਚ ਸਿੱਖਾਂ ਨੂੰ ਜਾਰੀ ਹੋਏ ਧਮਕੀ ਭਰੇ ਪੱਤਰ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੁੱਕ ਲਿਆ ਮੁੱਦਾ
pakistan ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਦੇ ਰਾਵਲਪਿੰਡੀ ਦੇ ਗੁਰੂਘਰਾਂ ਵਿੱਚ ਰਹਿ ਰਹੇ ਸਿੱਖਾਂ ਨੂੰ ਧਰਮ ਪਰਿਵਰਤਨ ਕਰਨ
Giani Harpreet Singh - ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਦੇ ਰਾਵਲਪਿੰਡੀ ਦੇ ਗੁਰੂਘਰਾਂ ਵਿੱਚ ਰਹਿ ਰਹੇ ਸਿੱਖਾਂ ਨੂੰ ਧਰਮ ਪਰਿਵਰਤਨ ਕਰਨ ਲਈ ਉਥੋਂ ਦੇ ਕੱਟੜਪੰਥੀਆਂ ਵੱਲੋਂ ਭੇਜੇ ਜਾ ਰਹੇ ਪੱਤਰਾਂ ਦੀ ਸਖ਼ਤ ਨਿਖੇਧੀ ਕੀਤੀ ਹੈ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 30-35 ਸਾਲ ਪਹਿਲਾਂ 1.5. ਅਫਗਾਨਿਸਤਾਨ, ਕਾਬੁਲ ਅਤੇ ਕੰਧਾਰ ਵਿੱਚ ਲੱਖਾਂ ਸਿੱਖ ਰਹਿੰਦੇ ਸਨ, ਜੋ ਉਥੋਂ ਦੇ ਗੁਰਦੁਆਰਿਆਂ ਦੀ ਦੇਖ-ਭਾਲ ਕਰਦੇ ਸਨ। ਹੁਣ ਉਥੇ ਮਾਹੌਲ ਖਰਾਬ ਹੋ ਗਿਆ ਹੈ।
ਬਹੁਤ ਸਾਰੇ ਸਿੱਖ ਪਰਿਵਾਰ ਅਫਗਾਨਿਸਤਾਨ ਛੱਡ ਗਏ। ਹੁਣ ਸਿਰਫ਼ ਪੰਜ-ਛੇ ਪਰਿਵਾਰ ਹੀ ਰਹਿ ਗਏ ਹਨ, ਫਿਰ ਪਾਕਿਸਤਾਨ ਵਿਚ ਸਿੱਖਾਂ ਨੂੰ ਮਾਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ। ਪਿਸ਼ਾਵਰ ਤੋਂ ਪੰਜਾਬ ਵਿੱਚ ਆ ਕੇ ਵੱਸਣ ਵਾਲੇ ਸਿੱਖਾਂ ਨੂੰ ਹਾਲ ਹੀ ਵਿੱਚ ਧਮਕੀ ਭਰੇ ਪੱਤਰ ਮਿਲੇ ਹਨ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਨੂੰ ਕਿਹਾ ਗਿਆ ਹੈ ਕਿ ਉਹ ਜਾਂ ਤਾਂ ਮੁਸਲਮਾਨ ਬਣ ਜਾਣ ਜਾਂ ਪਾਕਿਸਤਾਨ ਛੱਡ ਜਾਣ। ਇਹ ਬਹੁਤ ਹੀ ਮਾੜੀ ਅਤੇ ਮਨੁੱਖਤਾ ਵਿਰੋਧੀ ਕਾਰਵਾਈ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਕਰਨੀ ਚਾਹੀਦੀ ਹੈ। ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਰਕੇ ਬਜ਼ੁਰਗਾਂ, ਵਪਾਰੀਆਂ ਅਤੇ ਬੱਚਿਆਂ ਵਿੱਚ ਸਹਿਮ ਦਾ ਮਾਹੌਲ ਹੈ। ਧਮਕੀ ਭਰੇ ਪੱਤਰਾਂ ਰਾਹੀਂ ਸਿੱਖਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੀਆਂ ਚਿੱਠੀਆਂ ਨੇ ਦੁਨੀਆਂ ਭਰ ਦੇ ਸਿੱਖਾਂ ਵਿੱਚ ਰੋਸ ਪਾਇਆ ਹੈ। ਪਾਕਿਸਤਾਨ ਵਿਚ ਧਮਕੀ ਭਰੇ ਪੱਤਰ ਭੇਜਣ ਦਾ ਇਹ ਰੁਝਾਨ ਬਹੁਤ ਹੀ ਮੰਦਭਾਗਾ ਹੈ ਅਤੇ ਪਾਕਿਸਤਾਨ ਸਰਕਾਰ ਨੂੰ ਇਸ 'ਤੇ ਰੋਕ ਲਗਾਉਣੀ ਚਾਹੀਦੀ ਹੈ।