ਪੜਚੋਲ ਕਰੋ
Advertisement
Punjab News: ਪ੍ਰਾਪਰਟੀ ਡੀਲਰ ਤੋਂ ਫਿਰੌਤੀ ਮੰਗਣ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ
ਲੁਧਿਆਣਾ : ਸਲੇਮ ਟਾਬਰੀ ਥਾਣਾ ਖੇਤਰ ਅਧੀਨ ਪੈਂਦੇ ਰਾਇਲ ਸਿਟੀ ਦੇ ਇੱਕ ਪ੍ਰਾਪਰਟੀ ਡੀਲਰ ਤੋਂ ਦੋ ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲੁਧਿਆਣਾ : ਸਲੇਮ ਟਾਬਰੀ ਥਾਣਾ ਖੇਤਰ ਅਧੀਨ ਪੈਂਦੇ ਰਾਇਲ ਸਿਟੀ ਦੇ ਇੱਕ ਪ੍ਰਾਪਰਟੀ ਡੀਲਰ ਤੋਂ ਦੋ ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਡਾ: ਕੌਸਤੁਭ ਸ਼ਰਮਾ ਨੇ ਦੱਸਿਆ ਕਿ ਮੁੱਖ ਦੋਸ਼ੀ ਸ਼ਿਆਮ ਲਾਲ ਵੀ ਪ੍ਰਾਪਰਟੀ ਡੀਲਰ ਹੈ, ਜੋ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਤੋਂ ਬਾਅਦ ਘਾਟੇ 'ਚ ਸੀ ਅਤੇ ਇਸ ਘਾਟੇ ਨੂੰ ਪੂਰਾ ਕਰਨ ਲਈ ਉਸ ਨੇ ਪ੍ਰਾਪਰਟੀ ਡੀਲਰ ਪੂਰਨ ਚੰਦਰ ਕੈਥ ਤੋਂ ਫਿਰੌਤੀ ਮੰਗਣ ਦੀ ਸਾਜ਼ਿਸ਼ ਰਚੀ। ਇਸ ਵਿੱਚ ਦੋ ਹੋਰ ਮੁਲਜ਼ਮ ਵੀ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਪਹਿਲਾਂ ਮੋਟਰਸਾਈਕਲ ’ਤੇ ਸਵਾਰ ਔਰਤ ਤੋਂ ਮੋਬਾਈਲ ਖੋਹ ਲਿਆ ਅਤੇ ਉਸ ਮੋਬਾਈਲ ਫੋਨ ਤੋਂ ਫਿਰੌਤੀ ਮੰਗੀ। ਇਸ ਤੋਂ ਪਹਿਲਾਂ ਉਸ ਨੇ ਉਸ ਨੂੰ ਡਰਾਉਣ ਲਈ ਪ੍ਰਾਪਰਟੀ ਡੀਲਰ ਦੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਅੱਗ ਲਾਉਣ ਦੀ ਵੀ ਕੋਸ਼ਿਸ਼ ਕੀਤੀ, ਜਿਸ ਲਈ ਉਹ ਜੁਪੀਟਰ ਸਕੂਟਰ 'ਤੇ ਆਇਆ ਸੀ।
ਕੁਝ ਦਿਨ ਪਹਿਲਾਂ 1 ਕਰੋੜ ਦੀ ਹੋਈ ਸੀ ਲੁੱਟ
10 ਜੂਨ ਨੂੰ ਪੰਜਾਬ ਦੇ ਮੋਹਾਲੀ ਦੇ ਡੇਰਾਬਸੀ 'ਚ ਕਾਨੂੰਨ ਤੋਂ ਬੇਖੌਫ਼ ਬਦਮਾਸ਼ਾਂ ਨੇ ਦਿਨ-ਦਿਹਾੜੇ ਇਕ ਪ੍ਰਾਪਰਟੀ ਡੀਲਰ ਤੋਂ ਇਕ ਕਰੋੜ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ । ਇਹ ਘਟਨਾ ਪ੍ਰਾਪਰਟੀ ਡੀਲਰ ਦੇ ਦਫਤਰ ਵਿੱਚ ਵਾਪਰੀ । ਇਸ ਦੀ ਵੀਡੀਓ ਸੀਸੀਟੀਵੀ ਵਿੱਚ ਰਿਕਾਰਡ ਹੋ ਗਈ ਹੈ। ਸੀਸੀਟੀਵੀ ਫੁਟੇਜ ਅਨੁਸਾਰ ਲੁਟੇਰੇ ਮੂੰਹ ਢੱਕ ਕੇ ਪ੍ਰਾਪਰਟੀ ਡੀਲਰ ਦੇ ਦਫ਼ਤਰ ਵਿੱਚ ਦਾਖ਼ਲ ਹੋਏ ਅਤੇ ਕੁਝ ਹੀ ਮਿੰਟਾਂ ਵਿੱਚ ਇੱਕ ਕਰੋੜ ਦੀ ਵੱਡੀ ਰਕਮ ਲੁੱਟ ਕੇ ਫਰਾਰ ਹੋ ਗਏ।
ਇਹ ਬਦਮਾਸ਼ ਇੱਥੇ ਹੀ ਨਹੀਂ ਰੁਕੇ, ਜਦੋਂ ਇਕ ਫਲ ਵਿਕਰੇਤਾ ਨੇ ਇਨ੍ਹਾਂ ਲੁਟੇਰਿਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ ਲੁਟੇਰਿਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਦੌਰਾਨ ਚੱਲੀਆਂ ਦੋ ਗੋਲੀਆਂ ਵਿੱਚੋਂ ਇੱਕ ਫਲ ਵੇਚਣ ਵਾਲੇ ਦੇ ਪੇਟ ਵਿੱਚ ਜਾ ਲੱਗੀ ਅਤੇ ਦੂਜੀ ਉਸਦੇ ਸਿਰ ਵਿੱਚ ਲੱਗੀ। ਜਿਸ ਨੂੰ ਗੰਭੀਰ ਹਾਲਤ ਵਿੱਚ ਪਹਿਲਾਂ ਡੇਰਾਬੱਸੀ ਦੇ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ। ਜਿੱਥੇ ਡਾਕਟਰਾਂ ਨੇ ਉਸਦਾ ਇਲਾਜ ਜਾਰੀ ਰੱਖਿਆ। ਪੁਲਿਸ ਮੁਤਾਬਕ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਬੰਦੂਕ ਦੀ ਨੋਕ 'ਤੇ ਲੁੱਟ
ਪੀੜਤ ਪ੍ਰਾਪਰਟੀ ਡੀਲਰ ਦਾ ਕਹਿਣਾ ਹੈ ਕਿ 'ਸ਼ੁੱਕਰਵਾਰ ਸਵੇਰੇ 11 ਵਜੇ ਦੇ ਕਰੀਬ ਇਹ ਲੋਕ ਜ਼ਮੀਨ ਦੇ ਸੌਦੇ ਦੇ ਸਿਲਸਿਲੇ 'ਚ ਮੇਰੇ ਦਫ਼ਤਰ 'ਚ ਆਏ ਅਤੇ ਰਿਵਾਲਵਰ ਕੱਢ ਕੇ ਇਕ ਕਰੋੜ ਰੁਪਏ ਲੁੱਟ ਕੇ ਫਰਾਰ ਹੋ ਗਏ। ਜਿਨ੍ਹਾਂ ਨਾਲ ਇਹ ਸੌਦਾ ਹੋ ਰਿਹਾ ਸੀ, ਉਹ ਪੰਜਾਬ ਦੇ ਜੀਰਾ ਦੇ ਰਹਿਣ ਵਾਲੇ ਹਨ ਅਤੇ ਉਸ ਨੇ ਬੰਦੇ ਭੇਜੇ ਸਨ। ਉਸ ਦਾ ਸਿਆਸੀ ਰਸੂਖ ਕਾਫੀ ਹੈ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement