ਸੰਗਰੂਰ : ਸੰਗਰੂਰ 'ਚ ਵੱਖ -ਵੱਖ ਥਾਵਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਤਿੰਨ ਆਰੋਪੀ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਹਨ। 27 ਜੂਨ ਨੂੰ  ਸੰਗਰੂਰ 'ਚ ਵੱਖ -ਵੱਖ ਥਾਵਾਂ 'ਤੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਗਏ ਸੀ। ਸੰਗਰੂਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਸ ਕੇਸ ਵਿਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 

 

ਦਰਅਸਲ 'ਚ ਸੰਗਰੂਰ ਲੋਕ ਸਭਾ ਚੋਣ ਦੇ ਨਤੀਜੇ ਆਉਣ ਤੋਂ ਬਾਅਦ 26 ਜੂਨ ਦੀ ਰਾਤ ਨੂੰ ਸੰਗਰੂਰ ਦੇ ਸਰਕਾਰੀ ਦਫ਼ਤਰਾਂ ਦੀਆਂ ਕੰਧਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ। ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਦੇ ਚੋਣ ਪ੍ਰਚਾਰ ਲਈ ਸੰਗਰੂਰ ਆਉਣ ਤੋਂ ਪਹਿਲਾਂ ਕਾਲੀ ਮਾਤਾ ਮੰਦਰ ਦੇ ਗੇਟ ਅਤੇ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖੇ ਹੋਏ ਸਨ।


ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਪੰਨੂ ਨੇ ਕਾਲੀ ਮਾਤਾ ਮੰਦਿਰ 'ਤੇ ਲਿਖੇ ਨਾਅਰਿਆਂ ਦੀ ਜ਼ਿੰਮੇਵਾਰੀ ਲਈ ਸੀ ਅਤੇ ਉਸ ਤੋਂ ਬਾਅਦ ਸੰਗਰੂਰ ਪੁਲਿਸ ਦੀ ਪੰਨੂ ਅਤੇ ਸੰਗਰੂਰ ਦੇ ਕੁਝ ਅਣਪਛਾਤੇ ਵਿਅਕਤੀ ਖਿਲਾਫ਼ ਕਾਰਵਾਈ ਕੀਤੀ ਗਈ ਸੀ। ਹੁਣ ਫਿਰ 26 ਜੂਨ ਦੀ ਰਾਤ ਨੂੰ ਸੰਗਰੂਰ ਵਿੱਚ ਖਾਲਿਸਤਾਨੀ ਨਾਅਰੇ ਲਿਖੇ ਮਿਲੇ ਸਨ। ਫਿਲਹਾਲ ਪ੍ਰਸ਼ਾਸਨ ਵੱਲੋਂ ਲਿਖੇ ਨਾਅਰਿਆਂ ਨੂੰ ਕਾਲੀ ਸਿਆਹੀ ਨਾਲ ਮਿਟਾਇਆ ਗਿਆ।

 


 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਲੰਧਰ ਫੇਰੀ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਦੋਂ ਵੋਲਵੋ ਬੱਸਾਂ ਨੂੰ ਹਰੀ ਝੰਡੀ ਦੇਣ ਆਏ ਸਨ ਤਾਂ ਉਦੋਂ ਇਹ ਸਲੋਗਨ ਸ੍ਰੀਦੇਵੀ ਤਲਾਬ ਮੰਦਰ ਦੇ ਸਾਹਮਣੇ ਕੰਧ ਉੱਤੇ ਲਿਖੇ ਦਿਖਾਈ ਦਿੱਤੇ। ਉਸ ਮਗਰੋਂ ਪੀਏਪੀ ਕੰਪਲੈਕਸ ਦੇ ਬਾਹਰ ਦੀਆਂ ਕੰਧ ਉੱਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਨਜ਼ਰ ਆਏ। ਜਿਸ ਵਿੱਚ ਸਿੱਖ ਫਾਰ ਜਸਟਿਸ ਦੇ ਮੁਖੀ ਨੇ ਇੱਕ ਵੀਡੀਓ ਜਾਰੀ ਕਰ ਖਾਲਿਸਤਾਨ ਰੈਫਰੈਂਡਮ ਦੀ ਵੋਟਿੰਗ ਬਾਰੇ ਵੀ ਜ਼ਿਕਰ ਕੀਤਾ ਹੈ ।