ਫ਼ਰੀਦਕੋਟ: ਯੂਥ ਕਾਂਗਰਸ ਦੇ ਲੀਡਰ ਗੁਰਲਾਲ ਸਿੰਘ ਭੁੱਲਰ ਦੇ ਕਤਲ ਕੇਸ ਵਿੱਚ ਦਿੱਲੀ ਪੁਲਿਸ ਵੱਲੋਂ 26 ਫਰਵਰੀ ਨੂੰ ਗ੍ਰਿਫਤਾਰ ਕੀਤੇ ਤਿੰਨ ਨੌਜਵਾਨਾਂ ਨੂੰ ਅੱਜ ਦਿੱਲੀ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਫ਼ਰੀਦਕੋਟ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।


ਪੁਲਿਸ ਨੇ ਸੁਖਵਿੰਦਰ ਸਿੰਘ, ਗੌਰਵ ਸ਼ਰਮਾ ਤੇ ਸੁਖਜਿੰਦਰ ਸਿੰਘ ਦੇ 10 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਪਰ ਚੀਫ ਜੁਡੀਸ਼ਲ ਮੈਜਿਸਟਰੇਟ ਹਰਵਿੰਦਰ ਸਿੰਘ ਸਿੰਧੀਆ ਨੇ ਇਨ੍ਹਾਂ ਤਿੰਨਾਂ ਨੌਜਵਾਨਾਂ ਨੂੰ ਅੱਠ ਮਾਰਚ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।


ਫ਼ਰੀਦਕੋਟ ਪੁਲਿਸ ਅਨੁਸਾਰ ਸੁਖਵਿੰਦਰ ਸਿੰਘ, ਗੌਰਵ ਸ਼ਰਮਾ ਤੇ ਗੁਰਵਿੰਦਰ ਸਿੰਘ ਨੇ ਕਥਿਤ ਤੌਰ ’ਤੇ ਕਾਂਗਰਸੀ ਆਗੂ ਗੁਰਲਾਲ ਭਲਵਾਨ ਨੂੰ ਕਤਲ ਕਰਨ ਲਈ ਸਾਜ਼ਿਸ਼ ਰਚੀ। ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੁੱਪ ਪਹਿਲਾਂ ਹੀ ਲੈ ਚੁੱਕਾ ਹੈ ਤੇ ਇਹ ਤਿੰਨੇ ਨੌਜਵਾਨ ਲਾਰੈਂਸ ਗਰੁੱਪ ਦੇ ਹਨ।


ਇਹ ਵੀ ਪੜ੍ਹੋ: 10 ਸੈਕਿੰਡ ਦੀ ਵੀਡੀਓ ਕਲਿੱਪ 48 ਕਰੋੜ 'ਚ ਵਿਕੀ, ਜਾਣੋ ਇਸ ਦੀ ਖਾਸੀਅਤ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904