ਨਾਭਾ ਜੇਲ੍ਹ ਬਰੇਕ ਮਾਮਲੇ 'ਚ ਤਿੰਨ ਹੋਰ ਗ੍ਰਿਫ਼ਤਾਰੀਆਂ
ਏਬੀਪੀ ਸਾਂਝਾ | 29 Nov 2016 07:29 PM (IST)
ਨਾਭਾ ਜੇਲ੍ਹ ਬਰੇਕ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਨਾਭਾ ਜੇਲ੍ਹ ਦਾ ਸਹਾਇਕ ਸੁਪਰਡੈਂਟ ਭੀਮ ਸਿੰਘ , ਜੇਲ੍ਹ ਵਾਰਡਨ ਜਗਮੀਤ ਸਿੰਘ ਅਤੇ ਨਾਭਾ ਵਿੱਚ ਸ਼ਗਨ ਸਵੀਟ ਦੇ ਮਾਲਕ ਤੇਜਿੰਦਰ ਸ਼ਰਮਾ ਸ਼ਾਮਲ ਹੈ। ਇਸ ਦੇ ਨਾਲ ਹੀ ਪਟਿਆਲਾ ਪੁਲਿਸ ਨੇ ਯੂ ਪੀ ਵਿਚੋਂ ਗ੍ਰਿਫ਼ਤਾਰ ਕੀਤੇ ਗਏ ਪਰਵਿੰਦਰ ਸਿੰਘ ਪਿੰਦਾ ਦੀ ਹਵਾਲਗੀ ਲੈ ਲਈ ਹੈ। ਸਾਰਿਆਂ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।