Punjab News: ਪੰਜਾਬ AGTF ਅਤੇ ਮੋਗਾ ਪੁਲਿਸ ਨੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਇੱਕ 65 ਸਾਲਾ ਵਿਅਕਤੀ ਦੀ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ ਹਨ।
ਪੁਲਿਸ ਅਧਿਕਾਰੀਆਂ ਮੁਤਾਬਕ, ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਅਤੇ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਇਸ ਕਤਲ ਦੇ ਮਾਸਟਰਮਾਈਂਡ ਹਨ। ਗੋਪੀ ਡੱਲੇਵਾਲੀਆ ਭਗੌੜਾ ਹੈ ਅਤੇ ਉਸ ਵਿਰੁੱਧ 12 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।
ਜ਼ਿਕਰ ਕਰ ਦਈਏ ਕਿ ਬੀਤੀ 16 ਜੁਲਾਈ ਨੂੰ ਸ਼ਹੀਦ ਭਗਤ ਸਿੰਘ ਨਗਰ ਵਿੱਚ ਚਾਰ ਵਿਅਕਤੀਆਂ ਨੇ ਸੰਤੋਖ ਸਿੰਘ ਨਾਮਕ ਬਜ਼ੁਰਗ ਦੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਫ਼ਰਾਰ ਹੋ ਗਏ ਸਨ। ਬਦਮਾਸ਼ਾਂ ਨੇ ਦੋ ਗੋਲੀਆਂ ਚਲਾਈਆਂ ਸਨ। ਜਿਸ 'ਚ ਇੱਕ ਗੋਲੀ ਸੰਤੋਖ ਸਿੰਘ ਦੀ ਛਾਤੀ 'ਚ ਅਤੇ ਇੱਕ ਪੇਟ 'ਚ ਲੱਗੀ, ਜਿਸ ਕਾਰਨ ਸੰਤੋਖ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ। ਬਾਕੀ ਫਰਾਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਇਸ ਪੂਰੀ ਵਾਰਦਾਤ ਬਾਰੇ ਮ੍ਰਿਤਕ ਦੀ ਪਤਨੀ ਨੇ ਦੱਸਿਆ ਦੱਸਿਆ ਕਿ 1 ਵਜੇ ਦੇ ਕਰੀਬ 4 ਵਿਅਕਤੀ ਆਏ ਅਤੇ ਦਰਵਾਜ਼ਾ ਖੜਕਾਇਆ ਅਤੇ ਜਿਵੇਂ ਹੀ ਦਰਵਾਜ਼ਾ ਖੋਲ੍ਹਿਆ ਤਾਂ ਉਨ੍ਹਾਂ ਨੇ ਉਸ ਦੇ ਬੇਟੇ ਜਗਮੋਹਨ ਬਾਰੇ ਪੁੱਛਿਆ। ਜਦੋਂ ਉਨ੍ਹਾਂ ਨੂੰ ਕਿਹਾ ਕਿ ਉਹ ਘਰ ਵਿੱਚ ਨਹੀਂ ਹੈ ਤਾਂ ਉਨ੍ਹਾਂ ਨੇ ਅਚਾਨਕ ਪਿਸਤੌਲ ਕੱਢਿਆ ਤੇ ਸੰਤੋਖ ਸਿੰਘ ਦੇ ਗੋਲ਼ੀਆਂ ਮਾਰ ਦਿੱਤੀਆਂ ਜਿਸ ਕਾਰਨ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: Sidhu Moose Wala: ਸਿੱਧੂ ਮੂਸੇਵਾਲਾ ਦੇ ਕਾਤਲਾਂ ਖਿਲਾਫ ਦੋਸ਼ ਤੈਅ ਹੋਣ 'ਤੇ ਬੋਲੇ ਪਿਤਾ ਬਲਕੌਰ ਸਿੰਘ, 'ਉਮੀਦ ਹੈ ਇਨਸਾਫ ਦੀ ਜਿੱਤ ਹੋਵੇਗੀ'
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।