Sidhu on Amarinder Singh: ਤਿੰਨ ਕੈਬਨਿਟ ਮੰਤਰੀਆਂ ਨੇ ਖੋਲ੍ਹਿਆ ਸਿੱਧੂ ਖਿਲਾਫ ਮੋਰਚਾ, ਹਾਈਕਮਾਨ ਤੋਂ ਕੀਤੀ ਇਹ ਮੰਗ
ਕਾਂਗਰਸ ਹਾਈ ਕਮਾਂਡ ਨੂੰ ਸਿੱਧੂ ਖਿਲਾਫ ਪਾਰਟੀ ਵਿਰੋਧੀ ਕਾਰਵਾਈਆਂ ਲਈ ਅਨੁਸ਼ਾਸਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਚੰਡੀਗੜ੍ਹ: ਮੁੱਖ ਮੰਤਰੀ ਅਮਰਿੰਦਰ ਸਿੰਘ ਖਿਲਾਫ ਸਾਬਕਾ ਮੰਤਰੀ ਨਵਜੋਤ ਸਿੱਧੂ ਵੱਲੋਂ ਕੀਤੇ ਗਏ ਬੈਬਾ ਹਮਲਿਆਂ ਦਾ ਹੁਣ ਕੈਪਟਨ ਸਰਕਾਰ ਦੇ ਕੁਝ ਕੈਬਿਨੇਟ ਮੰਤਰੀਆਂ ਨੇ ਸਖ਼ਤ ਨੋਟਿਸ ਲਿਆ ਹੈ। ਇਸ ਦੇ ਤਹਿਤ ਪੰਜਾਬ ਦੇ ਕਈ ਕੈਬਨਿਟ ਮੰਤਰੀਆਂ ਨੇ ਸੋਮਵਾਰ ਨੂੰ ਕਾਂਗਰਸ ਹਾਈ ਕਮਾਂਡ ਨੂੰ ਵਿਧਾਇਕ ਖਿਲਾਫ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਦੱਸ ਦਈਏ ਕਿ ਪੰਜਾਬ ਦੇ ਤਿੰਨ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਸੁੰਦਰ ਸ਼ਾਮ ਅਰੋੜਾ ਅਤੇ ਸਾਧੂ ਸਿੰਘ ਧਰਮਸੋਤ ਨੇ ਪਾਰਟੀ ਹਾਈ ਕਮਾਂਡ ਤੋਂ ਸਿੱਧੂ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ। ਇਨ੍ਹਾਂ ਮੰਤਰੀਆਂ ਨੇ ਕਿਹਾ ਹੈ ਕਿ ਸਿੱਧੂ ਪੰਜਾਬ ਵਿਚ ਕਾਂਗਰਸ ਦਾ ਨੁਕਸਾਨ ਕਰ ਰਹੇ ਹਨ। ਇਸ ਲਈ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਮੰਤਰੀਆਂ ਨੇ ਸਿੱਧੂ ਦੀ ਮੁੱਖ ਮੰਤਰੀ 'ਤੇ ਬੇਤੁੱਕੀ ਹਮਲੇ ਨੂੰ ਘੋਰ ਅਨੁਸ਼ਾਸਨਹੀਣਤਾ ਅਤੇ ਰਾਜ ਦੀ ਕਾਂਗਰਸ ਸਰਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਅਮਰਿੰਦਰ 'ਤੇ ਵਿਧਾਇਕ ਦਾ ਨਿੱਜੀ ਹਮਲਾ ਪਾਰਟੀ ਵਿਰੋਧੀ ਕਾਰਵਾਈ ਹੈ, ਜਿਸ 'ਤੇ ਤੁਰੰਤ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਜਾਣੀ ਚਾਹਿਦੀ ਹੈ।
ਦੱਸ ਦਈਏ ਕਿ ਪਿਛਲੇ ਕਈਂ ਦਿਨਾਂ ਤੋਂ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਚੱਲ ਰਹੇ ਵਿਵਾਦ ਦੌਰਾਨ ਇਹ ਪਹਿਲਾ ਮੌਕਾ ਹੈ ਜਦੋਂ ਸਿੱਧੂ ‘ਤੇ ਅਨੁਸ਼ਾਸਨਹੀਣਤਾ ਦਾ ਦੋਸ਼ ਲਗਾਇਆ ਗਿਆ ਹੈ ਅਤੇ ਕਾਰਵਾਈ ਦੀ ਮੰਗ ਉੱਠੀ ਹੈ। ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਲਗਾਤਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਜ਼ੁਬਾਨੀ ਹਮਲੇ ਕਰ ਰਹੇ ਹਨ। ਐਤਵਾਰ ਨੂੰ ਉਨ੍ਹਾਂ ਨੇ ਟਵੀਟ ਕਰਕੇ 2019 ਦੀਆਂ ਲੋਕ ਸਭਾ ਚੋਣ ਮੁਹਿੰਮ ਦੇ ਆਖ਼ਰੀ ਪੜਾਅ ਵਿੱਚ ਚੁੱਕੇ '75 -25' ਹਿੱਸੇਦਾਰੀ ਵਾਲੇ ਇਲਜ਼ਾਮ ਨੂੰ ਮੁੜ ਹਵਾ ਦਿੱਤੀ।
ਨਵਜੋਤ ਸਿੰਘ ਸਿੱਧੂ ਪਹਿਲਾਂ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਵੀ ਮੁੱਖ ਮੰਤਰੀ ਨੂੰ ਘੇਰ ਚੁੱਕੇ ਹਨ, ਪਰ ਹੁਣ ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਰਕਾਰ ’ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Punjab Cabinet: ਪੰਜਾਬ ਕੈਬਿਨੇਟ ਦੀ ਬੈਠਕ ਦਾ ਸਮਾਂ ਬਦਲਿਆ, ਹੁਣ ਮੀਟਿੰਗ 12 ਮਈ ਨੂੰ ਨਹੀਂ ਸਗੋਂ ਇਸ ਦਿਨ ਹੋਵੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin