ਭਿਆਨਕ ਸੜਕ ਹਾਦਸੇ ‘ਚ ਤਿੰਨ ਦੀ ਮੌਤ, ਇੱਕ ਗੰਭੀਰ ਜ਼ਖਮੀ
ਏਬੀਪੀ ਸਾਂਝਾ | 25 Jul 2019 01:07 PM (IST)
ਸਬ ਡਿਵੀਜ਼ਨ ਤਲਵੰਡੀ ਸਾਬੋ ‘ਚ ਅੱਜ ਸਵੇਰੇ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਬਠਿੰਡਾ ਦੇ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ।
ਤਲਵੰਡੀ ਸਾਬੋ: ਸਬ ਡਿਵੀਜ਼ਨ ਤਲਵੰਡੀ ਸਾਬੋ ‘ਚ ਅੱਜ ਸਵੇਰੇ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਬਠਿੰਡਾ ਦੇ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ। ਹਾਸਲ ਜਾਣਕਾਰੀ ਮੁਤਾਬਕ ਹਾਦਸਾ ਤਲਵੰਡੀ ਸਾਬੋ-ਮਾਨਸਾ ਰੋੜ ‘ਤੇ ਸਥਿਤ ਪਿੰਡ ਜਗਾ ਰਾਮ ਤੀਰਥ ਕੋਲ ਹੋਇਆ। ਹਾਦਸੇ ‘ਚ ਮੋਟਰਸਾਈਕਲ ਸਵਾਰ ਔਰਤ ਤੇ ਇੱਕ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ। ਜਦਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ ਸੀ ਤੇ ਉਸ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।