ਪੜਚੋਲ ਕਰੋ
(Source: ECI/ABP News)
ਸੁਮੇਧ ਸੈਣੀ ਖ਼ਿਲਾਫ਼ ਗਵਾਹੀ ਦੇਣਗੇ ਤਿੰਨ ਸਾਬਕਾ ਇੰਸਪੈਕਟਰ, ਹੁਣ ਵਧੀਆਂ ਮੁਸ਼ਕਲਾਂ
ਸੁਮੇਧ ਸਿੰਘ ਸੈਣੀ ਸਮੇਤ ਛੇ ਮੁਲਜ਼ਮ ਐੱਸਪੀ ਬਲਦੇਵ ਸਿੰਘ ਸੈਣੀ ਤੇ ਇੰਸਪੈਕਟਰ ਸਤਵੀਰ ਸਿੰਘ, ਹਰ ਸਹਾਏ ਸ਼ਰਮਾ, ਜਗੀਰ ਸਿੰਘ, ਅਨੋਖ ਸਿੰਘ ਤੇ ਕੁਲਦੀਪ ਸਿੰਘ ਸੰਧੂ ਖ਼ਿਲਾਫ਼ ਮਟੌਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ।

ਪੁਰਾਣੀ ਤਸਵੀਰ
ਮੁਹਾਲੀ: ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਤੇ ਪੀੜਤ ਪਰਿਵਾਰ ਦੀ ਅਪੀਲ ’ਤੇ ਸੈਣੀ ਖ਼ਿਲਾਫ਼ ਕੇਸ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਨਵੀਂ ਅਦਾਲਤ ਵਿੱਚ ਤਬਦੀਲ ਕੀਤਾ ਗਿਆ ਹੈ।
ਨਵੀਂ ਅਦਾਲਤ ਵਿੱਚ 7 ਅਗਸਤ ਨੂੰ ਸੁਣਵਾਈ ਹੋਣੀ ਹੈ, ਜਿੱਥੇ ਸਰਕਾਰ ਸੈਣੀ ਦੇ ਪੈਰਾਂ ਵਿੱਚ ਕਾਨੂੰਨ ਦੀਆਂ ਬੇੜੀਆਂ ਪਾਉਣ ਲਈ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹਰ ਹੀਲਾ ਵਰਤ ਰਹੀ ਹੈ। ਉਧਰ ਪੁਰਾਣੇ ਸਾਥੀ ਵੀ ਹੁਣ ਸਾਬਕਾ ਡੀਜੀਪੀ ਦੀ ਬੇੜੀ ਡੁੱਬਦੀ ਹੋਈ ਦੇਖ ਤੇ ਆਪਣੀ ਜਾਨ ਬਚਾਉਣ ਲਈ ਛਾਲਾਂ ਮਾਰ ਕੇ ਭੱਜ ਗਏ ਹਨ। ਚੰਡੀਗੜ੍ਹ ਵਿੱਚ ਐਸਐਸਪੀ ਵਜੋਂ ਤਾਇਨਾਤੀ ਦੌਰਾਨ ਸੁਮੇਧ ਸੈਣੀ ਦੀ ਖ਼ਾਸ ਟੀਮ ’ਚ ਸ਼ਾਮਲ ਯੂਟੀ ਪੁਲੀਸ ਦੇ ਤਿੰਨ ਸਾਬਕਾ ਇੰਸਪੈਕਟਰ ਸੈਣੀ ਖ਼ਿਲਾਫ਼ ਵਾਅਦਾ ਮੁਆਫ਼ ਗਵਾਹ ਬਣਨ ਲਈ ਤਿਆਰ ਹੋ ਗਏ ਹਨ।
ਦੱਸ ਦਈਏ ਕਿ ਸੁਮੇਧ ਸਿੰਘ ਸੈਣੀ ਸਮੇਤ ਛੇ ਮੁਲਜ਼ਮ ਐੱਸਪੀ ਬਲਦੇਵ ਸਿੰਘ ਸੈਣੀ ਤੇ ਇੰਸਪੈਕਟਰ ਸਤਵੀਰ ਸਿੰਘ, ਹਰ ਸਹਾਏ ਸ਼ਰਮਾ, ਜਗੀਰ ਸਿੰਘ, ਅਨੋਖ ਸਿੰਘ ਤੇ ਕੁਲਦੀਪ ਸਿੰਘ ਸੰਧੂ ਖ਼ਿਲਾਫ਼ ਮਟੌਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ।
ਇਨ੍ਹਾਂ ’ਤੇ 11 ਦਸੰਬਰ 1991 ਨੂੰ ਤੜਕੇ 4 ਵਜੇ ਇੱਥੋਂ ਦੇ ਫੇਜ਼-7 ਚੋਂ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਚੁੱਕ ਕੇ ਤਸ਼ੱਦਦ ਢਾਹੁਣ ਅਤੇ ਬਾਅਦ ਵਿੱਚ ਗਾਇਬ ਕਰਨ ਦਾ ਇਲਜ਼ਾਮ ਹੈ। ਹੁਣ ਸੈਣੀ ਦੇ ਤਿੰਨ ਚਹੇਤੇ ਸਾਬਕਾ ਪੁਲਿਸ ਅਧਿਕਾਰੀ ਹਰ ਸਹਾਏ ਸ਼ਰਮਾ, ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਵਾਅਦਾ ਮੁਆਫ਼ ਗਵਾਹ ਬਣਨ ਲਈ ਰਾਜ਼ੀ ਹੋ ਗਏ ਹਨ। ਪਿਛਲੇ ਦਿਨੀਂ ਉਨ੍ਹਾਂ ਵੱਲੋਂ ਮੁਹਾਲੀ ਦੀ ਇੱਕ ਅਦਾਲਤ ਵਿੱਚ ਧਾਰਾ 164 ਤਹਿਤ ਆਪਣੇ ਬਿਆਨ ਵੀ ਦਰਜ ਕਰਵਾਉਣ ਬਾਰੇ ਪਤਾ ਲੱਗਾ ਹੈ।
ਬੇਸ਼ੱਕ ਇਸ ਬਾਰੇ ਹਾਲੇ ਕਿਸੇ ਅਧਿਕਾਰੀ ਨੇ ਆਪਣੀ ਮੂੰਹ ਨਹੀਂ ਖੋਲ੍ਹਿਆ। ਬੀਤੀ 30 ਜੁਲਾਈ ਨੂੰ ਸੁਣਵਾਈ ਦੌਰਾਨ ਸਬੰਧਤ ਅਦਾਲਤ ਵਿੱਚ ਕਿਸੇ ਦੇ ਬਿਆਨ ਦਰਜ ਨਹੀਂ ਹੋਏ ਸਨ। ਮੁਹਾਲੀ ਅਦਾਲਤ ਵਿੱਚ ਕੇਸ ਦੀ ਸੁਣਵਾਈ ਦੌਰਾਨ ਇਹ ਗੱਲ ਸਾਹਮਣੇ ਆ ਚੁੱਕੀ ਹੈ ਕਿ ਮੁਲਤਾਨੀ ਨੂੰ ਘਰੋਂ ਚੁੱਕ ਕੇ ਲਿਜਾਉਣ ਲਈ ਵਾਲੀ ਯੂਟੀ ਪੁਲੀਸ ਦੀ ਟੀਮ ਨੇ ਆਪਣੇ ਸੀਨੀਅਰ ਅਧਿਕਾਰੀਆਂ ਤੋਂ ਕੋਈ ਪ੍ਰਵਾਨਗੀ ਨਹੀਂ ਲਈ ਸੀ। ਉਸ ਸਮੇਂ ਸੁਮੇਧ ਸੈਣੀ ਚੰਡੀਗੜ੍ਹ ਵਿੱਚ ਐੱਸਐੱਸਪੀ ਦੇ ਅਹੁਦੇ ’ਤੇ ਤਾਇਨਾਤ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
