ਪੜਚੋਲ ਕਰੋ

ਸਿਹਤ ਵਿਭਾਗ ਦੇ ਤਿੰਨ ਮੁਲਾਜ਼ਮ ਰਿਸ਼ਵਤ ਲੈਂਦੇ ਕਾਬੂ, ਵੱਡੇ ਸਕੈਂਡਲ ਦਾ ਪਰਦਾਫਾਸ਼

ਉਪਲ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਅਹਿਮ ਅਹੁਦਿਆਂ ’ਤੇ ਕੰਮ ਕਰਦੇ ਇਹ ਕਰਮਚਾਰੀ ਲੋਕਾਂ ਦੀ ਜਿੰਦਗੀ ਨਾਲ ਖਿਲਵਾੜ ਕਰਦੇ ਸੀ ਅਤੇ ਗਲਤ ਡੋਪ ਟੈਸਟ ਕਰਕੇ ਸਮਾਜ ‘ਤੇ ਬੁਰਾ ਪ੍ਰਭਾਵ ਪਾ ਰਹੇ ਸੀ।

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਝੂਠੀਆਂ ਡੌਪ ਟੈਸਟ ਰਿਪੋਰਟਾਂ ਜਾਰੀ ਕਰਨ, ਫਰਜੀ ਹੈਂਡੀਕੈਪਡ ਸਰਟੀਫੀਕੇਟ ਦੇਣ, ਡਾਕਟਰੀ ਰਿਪੋਰਟਾਂ (ਐਮਐਲਆਰ) ਵਿੱਚ ਹੇਰਾਫੇਰੀ ਕਰਕੇ ਲੜਾਈ ਦੌਜਾਨ ਸੱਟਾਂ ਦੀ ਕਿਸਮ ਵਿੱਚ ਬਦਲਾਵ ਕਰਨ ਅਤੇ ਆਯੂਸ਼ਮਾਨ ਭਾਰਤ ਜਨ ਸਿਹਤ ਯੋਜਨਾ ਤਹਿਤ ਵੱਡੇ ਪੱਧਰ ’ਤੇ ਰਿਸ਼ਵਤ ਲੈਣ ਵਾਲੇ ਮਾਨਸਾ ਹਸਪਤਾਲ ਦੇ ਤਿੰਨ ਮੁਲਾਜ਼ਮਾਂ ਨੂੰ ਕਾਬੂ ਕਰਕੇ ਵੱਡੇ ਸਕੈਂਡਲ ਦਾ ਪਰਦਾਫਾਸ਼ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ-ਕਮ-ਏਡੀਜੀਪੀ ਬੀਕੇ ਉੱਪਲ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਸਿਵਲ ਹਸਪਤਾਲ, ਮਾਨਸਾ ਦੇ ਕਰਮਚਾਰੀਆਂ ਵਲੋਂ ਵੱਖ-ਵੱਖ ਤਰੀਕਿਆਂ ਨਾਲ ਧਾਂਦਲੀਆਂ ਕਰਕੇ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਨੂੰ ਪ੍ਰਾਪਤ ਸੂਚਨਾ ਦੇ ਅਧਾਰ ’ਤੇ ਪਿਛਲੇ 4 ਮਹੀਨੇ ਤੋਂ ਚਲਾਏ ਅਪਰੇਸ਼ਨ ਦੌਰਾਨ ਜਾਣਾਕਰੀ ਹਾਸਲ ਹੋਈ ਕਿ ਵਿਜੈ ਕੁਮਾਰ ਲੈਬ ਟੈਕਨੀਸ਼ੀਅਨ, ਦਰਸ਼ਨ ਸਿੰਘ ਫਰਮਾਸਿਸਟ ਅਤੇ ਤੇਜਿੰਦਰਪਾਲ ਸ਼ਰਮਾ ਵਿੱਤ ਕਮ ਲਾਜਿਸਟਿਕ ਅਫਸਰ ਲੋਕਾਂ ਨੂੰ ਝੂਠੀਆਂ ਡੌਪ ਟੈਸਟ ਰਿਪੋਰਟਾਂ ਜਾਰੀ ਕਰਨ, ਫਰਜੀ ਹੈਂਡੀਕੈਪਟ ਸਰਟੀਫੀਕੇਟ ਜਾਰੀ ਕਰਵਾਉਣ, ਐਮ.ਐਲ.ਆਰਜ ਵਿੱਚ ਹੇਰਾਫੇਰੀ ਕਰਕੇ ਸੱਟਾਂ ਦੀ ਕਿਸਮ ਵਿੱਚ ਬਦਲਾਵ ਕਰਨ ਅਤੇ ਆਯੂਸ਼ਮਾਨ ਭਾਰਤ ਜਨ ਸਵਾਸਥ ਯੋਜਨਾ ਤਹਿਤ ਵੱਡੇ ਪੱਧਰ ਤੇ ਰਿਸਵਤ ਲੈ ਰਹੇ ਸੀ। ਉਨ੍ਹਾਂ ਦੱਸਿਆ ਕਿ ਪਰਮਜੀਤ ਸਿੰਘ ਵਿਰਕ, ਸੀਨੀਅਰ ਕਪਤਾਨ ਪੁਲਿਸ, ਵਿਜੀਲੈਸ ਬਿਊਰੋ, ਬਠਿੰਡਾ ਰੇਂਜ ਬਠਿੰਡਾ ਦੀ ਅਗਵਾਈ ਹੇਠ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੀ ਟੀਮ ਵੱਲੋਂ ਕਾਰਵਾਈ ਕਰਦੇ ਹੋਏ ਉਕਤ ਤਿੰਨੋਂ ਦੋਸ਼ੀਆਂ ਵਿਰੁੱਧ ਧਾਰਾ 420, 465, 467, 468, 471, 120-ਬੀ, ਆਈ.ਪੀ.ਸੀ, 7,13 (1) (ਏ) ਭਿ੍ਰਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਸਿਵਲ ਹਸਪਤਾਲ ਮਾਨਸਾ ਵਿੱਚ ਡੋਪ ਟੈਸਟ ਕਰਵਾਉਣ ਲਈ ਆਏ ਵਿਅਕਤੀਆਂ ਚੋਂ ਜਿਨ੍ਹਾਂ ਵਿਅਕਤੀਆਂ ਦੇ ਨਤੀਜੇ ਪੌਜ਼ੇਟਿਵ ਆਉਂਦੇ ਸੀ ਉਨ੍ਹਾਂ ਕੋਲੋਂ ਕਰੀਬ 10,000/-ਰੁਪਏ ਪ੍ਰਤੀ ਵਿਅਕਤੀ ਰਿਸ਼ਵਤ ਵਜੋਂ ਹਾਸਲ ਕਰਕੇ ਡੋਪ ਟੈਸਟ ਦਾ ਪੌਜ਼ੇਟਿਵ ਨਤੀਜਾ ਬਦਲ ਕੇ ਨੈਗੇਟਿਵ ਕਰ ਦਿੱਤਾ ਜਾਂਦਾ ਸੀ। ਇਸ ਪ੍ਰਕਾਰ ਕਈ ਨਸ਼ੇੜੀ ਵਿਅਕਤੀ ਵੀ ਅਸਲਾ ਲਾਇਸੰਸ ਬਣਵਾਉਣ ਅਤੇ ਰੀਨਿਊ ਕਰਵਾਉਣ ਵਿੱਚ ਸਫਲ ਹੋ ਜਾਂਦੇ ਸੀ। ਉਨ੍ਹਾਂ ਦੱਸਿਆ ਕਿ ਸਿਵਲ ਅਤੇ ਪੰਜਾਬ ਪੁਲਿਸ ਵਿੱਚ ਨੌਕਰੀ ਕਰਦੇ ਕਈ ਅਧਿਕਾਰੀ/ਕਰਮਚਾਰੀ ਜੋ ਨਸਿਆਂ ਦੇ ਆਦੀ ਹੋ ਚੁੱਕੇ ਸਨ, ਉਹ ਵੀ ਰਿਸ਼ਵਤ ਦੇ ਕੇ ਡੋਪ ਟੈਸਟ ਚੋਂ ਪਾਸ ਹੋ ਜਾਂਦੇ ਸੀ। ਉਪਲ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਅਹਿਮ ਅਹੁਦਿਆਂ ’ਤੇ ਕੰਮ ਕਰਦੇ ਇਹ ਕਰਮਚਾਰੀ ਲੋਕਾਂ ਦੀ ਜਿੰਦਗੀ ਨਾਲ ਖਿਲਵਾੜ ਕਰਦੇ ਸੀ ਅਤੇ ਗਲਤ ਡੋਪ ਟੈਸਟ ਕਰਕੇ ਸਮਾਜ ‘ਤੇ ਬੁਰਾ ਪ੍ਰਭਾਵ ਪਾ ਰਹੇ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਇਸ ਕੇਸ ਵਿੱਚ ਗ੍ਰਿਫਤਾਰ ਕੀਤੇ ਦੋਸ਼ੀਆਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਹਸਪਤਾਲ ਦੇ ਸਬੰਧਤ ਰਿਕਾਰਡ ਨੂੰ ਵਾਚਿਆ ਜਾ ਰਿਹਾ ਹੈ। ਮੁਢਲੀ ਤਫਤੀਸ਼ ਜਾਰੀ ਹੈ ਜੇਕਰ ਹੋਰ ਵੀ ਕੋਈ ਦੋਸ਼ੀ ਪਾਇਆ ਜਾਂਦਾ ਹੇ ਤਾਂ ਕਿਸੇ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget