ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਝੂਠੀਆਂ ਡੌਪ ਟੈਸਟ ਰਿਪੋਰਟਾਂ ਜਾਰੀ ਕਰਨ, ਫਰਜੀ ਹੈਂਡੀਕੈਪਡ ਸਰਟੀਫੀਕੇਟ ਦੇਣ, ਡਾਕਟਰੀ ਰਿਪੋਰਟਾਂ (ਐਮਐਲਆਰ) ਵਿੱਚ ਹੇਰਾਫੇਰੀ ਕਰਕੇ ਲੜਾਈ ਦੌਜਾਨ ਸੱਟਾਂ ਦੀ ਕਿਸਮ ਵਿੱਚ ਬਦਲਾਵ ਕਰਨ ਅਤੇ ਆਯੂਸ਼ਮਾਨ ਭਾਰਤ ਜਨ ਸਿਹਤ ਯੋਜਨਾ ਤਹਿਤ ਵੱਡੇ ਪੱਧਰ ’ਤੇ ਰਿਸ਼ਵਤ ਲੈਣ ਵਾਲੇ ਮਾਨਸਾ ਹਸਪਤਾਲ ਦੇ ਤਿੰਨ ਮੁਲਾਜ਼ਮਾਂ ਨੂੰ ਕਾਬੂ ਕਰਕੇ ਵੱਡੇ ਸਕੈਂਡਲ ਦਾ ਪਰਦਾਫਾਸ਼ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ-ਕਮ-ਏਡੀਜੀਪੀ ਬੀਕੇ ਉੱਪਲ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਸਿਵਲ ਹਸਪਤਾਲ, ਮਾਨਸਾ ਦੇ ਕਰਮਚਾਰੀਆਂ ਵਲੋਂ ਵੱਖ-ਵੱਖ ਤਰੀਕਿਆਂ ਨਾਲ ਧਾਂਦਲੀਆਂ ਕਰਕੇ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਨੂੰ ਪ੍ਰਾਪਤ ਸੂਚਨਾ ਦੇ ਅਧਾਰ ’ਤੇ ਪਿਛਲੇ 4 ਮਹੀਨੇ ਤੋਂ ਚਲਾਏ ਅਪਰੇਸ਼ਨ ਦੌਰਾਨ ਜਾਣਾਕਰੀ ਹਾਸਲ ਹੋਈ ਕਿ ਵਿਜੈ ਕੁਮਾਰ ਲੈਬ ਟੈਕਨੀਸ਼ੀਅਨ, ਦਰਸ਼ਨ ਸਿੰਘ ਫਰਮਾਸਿਸਟ ਅਤੇ ਤੇਜਿੰਦਰਪਾਲ ਸ਼ਰਮਾ ਵਿੱਤ ਕਮ ਲਾਜਿਸਟਿਕ ਅਫਸਰ ਲੋਕਾਂ ਨੂੰ ਝੂਠੀਆਂ ਡੌਪ ਟੈਸਟ ਰਿਪੋਰਟਾਂ ਜਾਰੀ ਕਰਨ, ਫਰਜੀ ਹੈਂਡੀਕੈਪਟ ਸਰਟੀਫੀਕੇਟ ਜਾਰੀ ਕਰਵਾਉਣ, ਐਮ.ਐਲ.ਆਰਜ ਵਿੱਚ ਹੇਰਾਫੇਰੀ ਕਰਕੇ ਸੱਟਾਂ ਦੀ ਕਿਸਮ ਵਿੱਚ ਬਦਲਾਵ ਕਰਨ ਅਤੇ ਆਯੂਸ਼ਮਾਨ ਭਾਰਤ ਜਨ ਸਵਾਸਥ ਯੋਜਨਾ ਤਹਿਤ ਵੱਡੇ ਪੱਧਰ ਤੇ ਰਿਸਵਤ ਲੈ ਰਹੇ ਸੀ।
ਉਨ੍ਹਾਂ ਦੱਸਿਆ ਕਿ ਪਰਮਜੀਤ ਸਿੰਘ ਵਿਰਕ, ਸੀਨੀਅਰ ਕਪਤਾਨ ਪੁਲਿਸ, ਵਿਜੀਲੈਸ ਬਿਊਰੋ, ਬਠਿੰਡਾ ਰੇਂਜ ਬਠਿੰਡਾ ਦੀ ਅਗਵਾਈ ਹੇਠ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੀ ਟੀਮ ਵੱਲੋਂ ਕਾਰਵਾਈ ਕਰਦੇ ਹੋਏ ਉਕਤ ਤਿੰਨੋਂ ਦੋਸ਼ੀਆਂ ਵਿਰੁੱਧ ਧਾਰਾ 420, 465, 467, 468, 471, 120-ਬੀ, ਆਈ.ਪੀ.ਸੀ, 7,13 (1) (ਏ) ਭਿ੍ਰਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਸਿਵਲ ਹਸਪਤਾਲ ਮਾਨਸਾ ਵਿੱਚ ਡੋਪ ਟੈਸਟ ਕਰਵਾਉਣ ਲਈ ਆਏ ਵਿਅਕਤੀਆਂ ਚੋਂ ਜਿਨ੍ਹਾਂ ਵਿਅਕਤੀਆਂ ਦੇ ਨਤੀਜੇ ਪੌਜ਼ੇਟਿਵ ਆਉਂਦੇ ਸੀ ਉਨ੍ਹਾਂ ਕੋਲੋਂ ਕਰੀਬ 10,000/-ਰੁਪਏ ਪ੍ਰਤੀ ਵਿਅਕਤੀ ਰਿਸ਼ਵਤ ਵਜੋਂ ਹਾਸਲ ਕਰਕੇ ਡੋਪ ਟੈਸਟ ਦਾ ਪੌਜ਼ੇਟਿਵ ਨਤੀਜਾ ਬਦਲ ਕੇ ਨੈਗੇਟਿਵ ਕਰ ਦਿੱਤਾ ਜਾਂਦਾ ਸੀ। ਇਸ ਪ੍ਰਕਾਰ ਕਈ ਨਸ਼ੇੜੀ ਵਿਅਕਤੀ ਵੀ ਅਸਲਾ ਲਾਇਸੰਸ ਬਣਵਾਉਣ ਅਤੇ ਰੀਨਿਊ ਕਰਵਾਉਣ ਵਿੱਚ ਸਫਲ ਹੋ ਜਾਂਦੇ ਸੀ। ਉਨ੍ਹਾਂ ਦੱਸਿਆ ਕਿ ਸਿਵਲ ਅਤੇ ਪੰਜਾਬ ਪੁਲਿਸ ਵਿੱਚ ਨੌਕਰੀ ਕਰਦੇ ਕਈ ਅਧਿਕਾਰੀ/ਕਰਮਚਾਰੀ ਜੋ ਨਸਿਆਂ ਦੇ ਆਦੀ ਹੋ ਚੁੱਕੇ ਸਨ, ਉਹ ਵੀ ਰਿਸ਼ਵਤ ਦੇ ਕੇ ਡੋਪ ਟੈਸਟ ਚੋਂ ਪਾਸ ਹੋ ਜਾਂਦੇ ਸੀ।
ਉਪਲ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਅਹਿਮ ਅਹੁਦਿਆਂ ’ਤੇ ਕੰਮ ਕਰਦੇ ਇਹ ਕਰਮਚਾਰੀ ਲੋਕਾਂ ਦੀ ਜਿੰਦਗੀ ਨਾਲ ਖਿਲਵਾੜ ਕਰਦੇ ਸੀ ਅਤੇ ਗਲਤ ਡੋਪ ਟੈਸਟ ਕਰਕੇ ਸਮਾਜ ‘ਤੇ ਬੁਰਾ ਪ੍ਰਭਾਵ ਪਾ ਰਹੇ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਇਸ ਕੇਸ ਵਿੱਚ ਗ੍ਰਿਫਤਾਰ ਕੀਤੇ ਦੋਸ਼ੀਆਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਹਸਪਤਾਲ ਦੇ ਸਬੰਧਤ ਰਿਕਾਰਡ ਨੂੰ ਵਾਚਿਆ ਜਾ ਰਿਹਾ ਹੈ। ਮੁਢਲੀ ਤਫਤੀਸ਼ ਜਾਰੀ ਹੈ ਜੇਕਰ ਹੋਰ ਵੀ ਕੋਈ ਦੋਸ਼ੀ ਪਾਇਆ ਜਾਂਦਾ ਹੇ ਤਾਂ ਕਿਸੇ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Election Results 2024
(Source: ECI/ABP News/ABP Majha)
ਸਿਹਤ ਵਿਭਾਗ ਦੇ ਤਿੰਨ ਮੁਲਾਜ਼ਮ ਰਿਸ਼ਵਤ ਲੈਂਦੇ ਕਾਬੂ, ਵੱਡੇ ਸਕੈਂਡਲ ਦਾ ਪਰਦਾਫਾਸ਼
ਏਬੀਪੀ ਸਾਂਝਾ
Updated at:
16 Jun 2020 08:42 PM (IST)
ਉਪਲ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਅਹਿਮ ਅਹੁਦਿਆਂ ’ਤੇ ਕੰਮ ਕਰਦੇ ਇਹ ਕਰਮਚਾਰੀ ਲੋਕਾਂ ਦੀ ਜਿੰਦਗੀ ਨਾਲ ਖਿਲਵਾੜ ਕਰਦੇ ਸੀ ਅਤੇ ਗਲਤ ਡੋਪ ਟੈਸਟ ਕਰਕੇ ਸਮਾਜ ‘ਤੇ ਬੁਰਾ ਪ੍ਰਭਾਵ ਪਾ ਰਹੇ ਸੀ।
- - - - - - - - - Advertisement - - - - - - - - -