ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ, ਸਕੂਲ, ਕਾਲਜ ਸਣੇ ਸਾਰੇ ਅਦਾਰੇ ਰਹਿਣਗੇ ਬੰਦ
Punjab News: ਪੰਜਾਬ ਵਾਸੀਆਂ ਲਈ ਛੁੱਟੀਆਂ ਨੂੰ ਲੈਕੇ ਇਹ ਹਫ਼ਤਾ ਬਹੁਤ ਖ਼ਾਸ ਹੈ ਕਿਉਂਕਿ ਇਨ੍ਹਾਂ ਦਿਨੀਂ ਲਗਾਤਾਰ 3 ਛੁੱਟੀਆਂ (Three Holidays in Punjab) ਆ ਰਹੀਆਂ ਹਨ।

Punjab News: ਪੰਜਾਬ ਵਾਸੀਆਂ ਲਈ ਛੁੱਟੀਆਂ ਨੂੰ ਲੈਕੇ ਇਹ ਹਫ਼ਤਾ ਬਹੁਤ ਖ਼ਾਸ ਹੈ ਕਿਉਂਕਿ ਇਨ੍ਹਾਂ ਦਿਨੀਂ ਲਗਾਤਾਰ 3 ਛੁੱਟੀਆਂ (Three Holidays in Punjab) ਆ ਰਹੀਆਂ ਹਨ। ਪੰਜਾਬ ਵਿਚ ਬੱਚਿਆਂ ਸਮੇਤ ਸਰਕਾਰੀ ਮੁਲਾਜ਼ਮਾਂ (Government Employees) ਦੀਆਂ ਮੌਜਾਂ ਲੱਗਣ ਵਾਲੀਆਂ ਹਨ।
14 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ
14 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਜਨਤਕ ਛੁੱਟੀ (Public Holiday) ਦਾ ਐਲਾਨ ਕੀਤਾ ਗਿਆ ਹੈ। ਇਹ ਸਰਕਾਰੀ ਛੁੱਟੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ (Baba Sahib Dr. B.R. Ambedkar) ਦੀ ਜਯੰਤੀ ਨੂੰ ਲੈ ਕੇ ਕੀਤੀ ਗਈ ਹੈ।
ਬੱਚਿਆਂ ਦੀਆਂ ਲੱਗਣਗੀਆਂ ਮੌਜਾਂ
ਇਸ ਦੇ ਨਾਲ ਹੀ ਇੱਕ ਛੁੱਟੀ ਪਿੱਛੇ ਲੰਘ ਕੇ ਗਈ 8 ਅਪਰੈਲ ਨੂੰ, ਜੋ ਕਿ ਨਾਭਾ ਦਾਸ ਜਯੰਤੀ ਦੇ ਮੌਕੇ 'ਤੇ ਕੀਤੀ ਗਈ ਸੀ। ਹੁਣ ਭਲਕੇ ਇੱਕ ਹੋਰ ਛੁੱਟੀ ਆਉਣ ਵਾਲੀ ਹੈ, ਜੋ ਕਿ ਮਹਾਂਵੀਰ ਜਯੰਤੀ ਦੇ ਮੌਕੇ 'ਤੇ ਹੈ। ਇਸ ਮਹੀਨੇ ਬੱਚਿਆਂ ਤੋਂ ਲੈਕੇ ਵੱਡਿਆਂ ਤੱਕ ਸਾਰਿਆਂ ਦੀਆਂ ਮੌਜਾਂ ਲੱਗੀਆਂ ਹੋਈਆਂ ਹਨ। ਜੇਕਰ ਕਿਸੇ ਨੇ ਕਿਤੇ ਜਾਣ ਦਾ ਪਲਾਨ ਵੀ ਬਣਾਉਣਾ ਹੈ ਤਾਂ ਉਹ ਵੀ ਬਣਾਇਆ ਜਾ ਸਕਦਾ ਹੈ।
ਐਤਵਾਰ ਅਤੇ ਸੋਮਵਾਰ ਨੂੰ ਫਿਰ ਐਲਾਨੀ ਗਈ ਛੁੱਟੀ
ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ। 14 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨ ਬੰਦ ਰਹਿਣਗੇ। ਉਥੇ ਹੀ 14 ਅਪ੍ਰੈਲ ਦਿਨ ਸੋਮਵਾਰ ਤੋਂ ਪਹਿਲਾਂ ਐਤਵਾਰ ਅਤੇ ਸ਼ਨੀਵਾਰ ਆ ਰਹੇ ਹਨ। ਐਤਵਾਰ ਨੂੰ ਵਿਸਾਖੀ (Baisakhi) ਦਾ ਤਿਉਹਾਰ ਵੀ ਹੈ, ਜਿਸ ਦੇ ਸਬੰਧ ਵਿਚ ਵੀ ਪੰਜਾਬ ਸਰਕਾਰ (Punjab Government) ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਸਰਕਾਰੀ ਮੁਲਾਜ਼ਮਾਂ (Government Employees) ਦੀ ਛੁੱਟੀ ਰਹੇਗੀ। ਵੀਕੈਂਡ (Weekend) ਹੋਣ ਕਰਕੇ ਬੱਚਿਆਂ ਦੀਆਂ ਮੌਜਾਂ ਵੀ ਲੱਗ ਜਾਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















