Punjab IAS Transfer: ਪੰਜਾਬ ਸਰਕਾਰ ਨੇ ਤਿੰਨ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਰਿਸ਼ੀ ਪਾਲ ਸਿੰਘ ਨੂੰ ਪੀਏਯੂ, ਲੁਧਿਆਣਾ ਦੇ ਰਜਿਸਟਰਾਰ ਦੇ ਅਹੁਦੇ ਤੋਂ ਤਬਦੀਲ ਕਰਕੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਧੀਨ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਮੈਂਬਰ ਸਕੱਤਰ ਨਿਯੁਕਤ ਕੀਤਾ ਗਿਆ ਹੈ।

Continues below advertisement

ਅਭਿਜੀਤ ਕਪਲਿਸ਼ ਹੁਣ ਪੇਡਾ ਦੇ ਮੁੱਖ ਕਾਰਜਕਾਰੀ ਹੋਣ ਦੇ ਨਾਲ-ਨਾਲ ਖੇਡ ਅਤੇ ਯੁਵਾ ਸੇਵਾਵਾਂ ਦੇ ਡਾਇਰੈਕਟਰ ਦਾ ਵਾਧੂ ਚਾਰਜ ਵੀ ਸੰਭਾਲਣਗੇ। ਸਾਕਸ਼ੀ ਸਾਹਨੀ ਨੂੰ ਇਸ ਵਾਧੂ ਚਾਰਜ ਤੋਂ ਮੁਕਤ ਕਰ ਦਿੱਤਾ ਗਿਆ ਹੈ।

Continues below advertisement

ਸੁਖਜੀਤ ਪਾਲ ਸਿੰਘ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਵਧੀਕ ਸਕੱਤਰ ਦੇ ਅਹੁਦੇ ਤੋਂ ਤਬਦੀਲ ਕਰਕੇ ਰਜਿਸਟਰਾਰ, ਪੀਏਯੂ, ਲੁਧਿਆਣਾ ਬਣਾਇਆ ਗਿਆ ਹੈ। ਇਹ ਨਿਯੁਕਤੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧੀਨ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।