Important Hearings on big issues: ਪੰਜਾਬ ਵਿੱਚ ਅੱਜ ਤਿੰਨ ਵੱਡਿਆਂ ਮੁੱਦਿਆਂ 'ਤੇ ਸੁਣਵਾਈਆਂ ਦਾ ਦਿਨ ਹੈ। ਇਹਨਾਂ ਵੱਡੇ ਮੁੱਦਿਆਂ ਨੇ ਪੰਜਾਬ ਦੀ ਸਿਆਸਤ ਵਿੱਚ ਪਿਛਲੇ ਕਾਫ਼ੀ ਦਿਨਾਂ ਤੋਂ ਚਰਚਾ ਛੇੜੀ ਹੋਈ ਹੈ। ਇਹ ਸੁਣਵਾਈਆਂ ਪੰਜਾਬ ਸਰਕਾਰ ਦੇ ਇੱਕ ਮੰਤਰੀ ਅਤੇ ਦੋ ਕਾਂਗਰਸੀ ਲੀਡਰਾਂ ਨਾਲ ਜੁੜੀਆਂ ਹੋਈਆਂ ਹਨ। 



ਅਮਨ ਅਰੋੜਾ


ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਗਣਤੰਤਰ ਦਿਵਸ 'ਤੇ ਝੰਡਾ ਲਹਿਰਾਉਣ ਤੋਂ ਰੋਕਣ ਲਈ ਦਾਇਰ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸੋਮਵਾਰ ਨੂੰ ਸੁਣਵਾਈ ਕਰੇਗਾ। ਅਮਨ ਅਰੋੜਾ ਨੂੰ 21 ਦਸੰਬਰ 2023 ਨੂੰ ਪਰਿਵਾਰਕ ਝਗੜੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਡਾ. ਐਚ.ਸੀ ਅਰੋੜਾ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਸੀ।


ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੰਮ੍ਰਿਤਸਰ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਵਿਰੁੱਧ ਇਕ ਨੋਟਿਸ ਐਡਵੋਕੇਟ ਡਾ: ਐਚ.ਸੀ ਅਰੋੜਾ ਵੱਲੋਂ ਸਰਕਾਰ ਨੂੰ ਭੇਜਿਆ ਗਿਆ ਸੀ। ਨੋਟਿਸ ਵਿੱਚ ਤਰਕ ਦਿੱਤਾ ਗਿਆ ਸੀ ਕਿ ਜਿਹੜੇ ਮੰਤਰੀ ਜਾਂ ਵਿਧਾਇਕ ਨੂੰ 2 ਸਾਲ ਦੀ ਸਜ਼ਾ ਹੁੰਦੀ ਹੈ ਉਹ ਵਿਧਾਨ ਸਭਾ ਦਾ ਮੈਂਬਰ ਨਹੀਂ ਰਹਿ ਸਕਦਾ। ਹੁਣ ਪੰਜਾਬ ਹਰਿਆਣਾ ਹਾਈਕੋਰਟ ਉਸ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਜਾ ਰਿਹਾ ਹੈ।


 


ਸੁਖਪਾਲ ਸਿੰਘ ਖਹਿਰਾ 


ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਕਪੂਰਥਲਾ ਅਦਾਲਤ ਫੈਸਲਾ ਸੁਣਾ ਸਕਦੀ ਹੈ। ਸ਼ੁੱਕਰਵਾਰ ਨੂੰ ਕਪੂਰਥਲਾ ਅਦਾਤਲ 'ਤੇ ਦੋਵਾਂ ਧਿਰਾਂ ਦੀ ਬਹਿਸ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਤੇ ਅੱਜ ਦੀ ਤਰੀਕ ਤੈਅ ਕੀਤੀ ਸੀ। 


ਸੁਪਖਾਲ ਸਿੰਘ ਖਹਿਰਾ ਖਿਲਾਫ਼ ਕਪੂਰਥਲਾ ਦੇ ਸੁਭਾਨਪੁਰ ਥਾਣੇ 'ਚ ਇੱਕ ਮਹਿਲਾ ਦੀ ਸ਼ਿਕਾਇਤ 'ਤੇ ਧਾਰਾ 195 ਏ ਅਤੇ 506 ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਖਹਿਰਾ ਫਾਜ਼ਿਲਕਾ ਪੁਲਿਸ ਦੀ ਗ੍ਰਿਫ਼ਤ ਵਿੱਚ ਸਨ, ਫਾਜ਼ਿਲਕਾ ਪੁਲਿਸ ਨੇ ਖਰਿਹਾ ਨੂੰ 9 ਸਾਲ ਪੁਰਾਣੇ ਮਾਮਲੇ ਵਿੱਚ 28 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ। 



ਸੁਖਪਾਲ ਸਿੰਘ ਖਹਿਰਾ ਨੂੰ 9 ਸਾਲ ਪੁਰਾਣੇ NDPS ਦੇ ਮਮਾਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਪਟੀਸ਼ਨ ਮਿਲ ਗਈ ਸੀ ਪਰ ਨਾਲ ਦੀ ਨਾਲ 4 ਜਨਵਰੀ ਨੂੰ ਖਹਿਰਾ ਖਿਲਾਫ਼ ਸੁਭਾਨਪੁਰ 'ਚ ਪਰਚਾ ਦਰਜ ਕਰ ਲਿਆ ਸੀ। 28 ਸਤੰਬਰ ਤੋਂ ਖਹਿਰਾ ਜੇਲ੍ਹ ਵਿੱਚ ਬੰਦ ਹਨ। 


 



ਨਵਜੋਤ ਸਿੰਘ ਸਿੱਧੂ


ਰੋਪੜ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਦੇ ਮੁੱਦੇ 'ਤੇ ਪੰਜਾਬ ਸਰਕਾਰ ਘਿਰ ਗਈ ਹੈ। ਇਸ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.)  'ਚ  ਦਾਇਰ ਪਟੀਸ਼ਨ 'ਤੇ ਅੱਜ ਸੁਣਵਾਈ ਹੋਵੇਗੀ। ਸਿੱਧੂ ਨੇ ਮਾਮਲੇ ਵਿੱਚ ਸਰਕਾਰ ਨੂੰ ਧਿਰ ਬਣਾਇਆ ਹੈ।


ਉਧਰ ਪੰਜਾਬ ਤੇ ਹਰਿਆਣਾ ਹਾਈਕੋਰਟ ਵੀ ਰੋਪੜ ਨਜਾਇਜ਼ ਮਾਈਨਿੰਗ ਮਾਮਲੇ ਵਿੱਚ ਸਖ਼ਤ ਹੈ। ਹਾਈ ਕੋਰਟ ਨੇ ਸਰਕਾਰ ਤੋਂ ਪਿਛਲੇ 10 ਸਾਲਾਂ ਦੌਰਾਨ ਦਰਜ ਗੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਕੇਸਾਂ ਦਾ ਪੂਰਾ ਰਿਕਾਰਡ ਪਹਿਲਾਂ ਹੀ ਤਲਬ ਕੀਤਾ ਹੈ।