ਤੇਜ਼ ਰਫ਼ਤਾਰ ਕਾਰ ਹਾਦਸੇ ਦਾ ਸ਼ਿਕਾਰ, ਤਿੰਨ ਲੋਕਾਂ ਦੀ ਮੌਤ, ਦੋ ਗੰਭੀਰ ਜ਼ਖਮੀ
ਗੁਰਦਾਸਪੁਰ ਦੇ ਬਟਾਲਾ ਨਜ਼ਦੀਕ ਪਿੰਡ ਸਖੋਵਾਲ ਨੇੜੇ ਹੋਏ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖਮੀ ਹਨ।ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਇਕਲ ਵਿਚਾਲੇ ਜ਼ਬਰਦਸਤ ਟੱਕਰ ਮਗਰੋਂ ਕਾਰ ਦੇ ਪਰਖੱਚੇ ਉੱਡ ਗਏ।
ਬਟਾਲਾ: ਗੁਰਦਾਸਪੁਰ (Gurdaspur) ਦੇ ਬਟਾਲਾ (Batala) ਨਜ਼ਦੀਕ ਪਿੰਡ ਸਖੋਵਾਲ ਨੇੜੇ ਹੋਏ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖਮੀ ਹਨ।ਤੇਜ਼ ਰਫ਼ਤਾਰ ਕਾਰ (Fast Moving Car) ਅਤੇ ਮੋਟਰਸਾਇਕਲ (Motorcycle) ਵਿਚਾਲੇ ਜ਼ਬਰਦਸਤ ਟੱਕਰ ਮਗਰੋਂ ਕਾਰ ਦੇ ਪਰਖੱਚੇ ਉੱਡ ਗਏ।
ਮ੍ਰਿਤਕਾਂ ਦੀ ਪਛਾਣ ਵਰਿੰਦਰ ਸਿੰਘ, ਜਤਿੰਦਰਪਾਲ ਸਿੰਘ, ਨਵਤੇਜ ਸਿੰਘ ਵਜੋਂ ਹੋਈ ਹੈ।ਇਹ ਤਿੰਨੇ ਨੌਜਵਾਨ ਉੱਤਰਾਖੰਡ ਦੇ ਸ਼ਹੀਦ ਊਧਮ ਸਿੰਘ ਨਗਰ ਦੇ ਰਹਿਣ ਵਾਲੇ ਸਨ। ਜਾਣਕਾਰੀ ਮੁਤਾਬਿਕ ਤਿੰਨੇ ਨੌਜਵਾਨ ਫ਼ਤਹਿਗੜ੍ਹ ਚੂੜੀਆਂ ਨੇੜੇ ਪਿੰਡ ਤੇਜਾ ਖ਼ੁਰਦ ਦੇ ਪੰਚਾਇਤ ਸਕੱਤਰ ਸੁਖਦੀਪ ਸਿੰਘ ਦੀ ਬੇਟੀ ਦੇ ਵਿਆਹ ਮੌਕੇ ਆਏ ਸੀ।ਹਾਦਸੇ 'ਚ ਇੱਕ ਮੋਟਰਸਾਈਕਲ ਸਵਾਰ ਜੋ ਕਿ ਪਿੰਡ ਸੱਖੋਵਾਲ ਦਾ ਦੱਸਿਆ ਜਾ ਰਿਹਾ ਹੈਇਸ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਿਆ।
ਮੌਕੇ ਤੇ ਪਹੁੰਚੇ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜ਼ਖਮੀਆਂ ਨੂੰ ਇਲਾਜ਼ ਦੇ ਲਈ ਨਜਦੀਕ ਦੇ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ।ਹਾਦਸਾ ਤੇਜ਼ ਰਫ਼ਤਾਰ ਕਾਰ ਨਾਲ ਵਪਰਿਆ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :