ਮੁਕਤਸਰ: ਜ਼ਿਲ੍ਹਾ ਮੁਕਤਸਰ ਦੀ ਭੁੱਲਰ ਕਲੋਨੀ ਨੇੜੇ 3 ਗੈਸ ਸਿਲੰਡਰ ਫਟ ਗਏ। ਫਿਲਹਾਲ ਕਿਸੇ ਵੀ ਤਰ੍ਹਾਂ ਦੇ ਜਾਨ ਮਾਲ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾ ਲਿਆ ਹੈ।

ਜਾਣਕਾਰੀ ਮੁਤਾਬਕ ਘਟਨਾ ਭੁੱਲਰ ਕਲੋਨੀ ਨੇੜੇ ਰੇਲਵੇਂ ਲਾਈਨਜ਼ ਕੋਲ ਝੁੱਗੀਆਂ 'ਚ ਅਚਾਨਕ ਅੱਗ ਲੱਗਣ ਕਾਰਨ ਵਾਪਰੀ। ਘਟਨਾ ਦੌਰਾਨ ਪਰਿਵਾਰ ਦੇ ਮੈਂਬਰ ਖੇਤਾਂ ਵਿੱਚ ਕੰਮ ਕਰ ਰਹੇ ਸੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ।