ਪੰਜਾਬ ਕਾਂਗਰਸ 'ਚ ਕਲੇਸ਼ ਦੇ ਨਬੇੜੇ ਲਈ ਹਾਈ ਕਮਾਨ ਦੀ ਤਿੰਨ ਮੈਂਬਰੀ ਕਮੇਟੀ ਦੀ ਬੈਠਕ ਅੱਜ
ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਮੁਕਾਉਣ ਲਈ ਹਾਈ ਕਮਾਨ ਪੱਬਾਂ ਭਾਰ ਹੈ।ਇਸ ਆਪਸੀ ਖਿੱਚੋ ਤਾਣ ਨੂੰ ਖ਼ਤਮ ਕਰਨ ਲਈ ਹਾਈ ਕਮਾਨ ਵੱਲੋਂ ਇੱਕ ਤਿੰਨ ਮੈਂਬਰ ਕਮੇਟੀ ਗਠਿਤ ਕੀਤੀ ਗਈ ਹੈ।ਇਸ ਕਮੇਟੀ ਦੀ ਪਹਿਲੀ ਬੈਠਕ ਅੱਜ ਦਿੱਲੀ ਵਿੱਚ ਹੋਏਗੀ।
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਮੁਕਾਉਣ ਲਈ ਹਾਈ ਕਮਾਨ ਪੱਬਾਂ ਭਾਰ ਹੈ।ਇਸ ਆਪਸੀ ਖਿੱਚੋ ਤਾਣ ਨੂੰ ਖ਼ਤਮ ਕਰਨ ਲਈ ਹਾਈ ਕਮਾਨ ਵੱਲੋਂ ਇੱਕ ਤਿੰਨ ਮੈਂਬਰ ਕਮੇਟੀ ਗਠਿਤ ਕੀਤੀ ਗਈ ਹੈ।ਇਸ ਕਮੇਟੀ ਦੀ ਪਹਿਲੀ ਬੈਠਕ ਅੱਜ ਦਿੱਲੀ ਵਿੱਚ ਹੋਏਗੀ।
ਇਹ ਵੀ ਪੜ੍ਹੋ: ਬਲੈਕ ਫੰਗਸ ਕਿੰਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਨਾਕ, ਇਹ ਬਿਮਾਰੀ ਫੈਲਣ ਦੇ ਕੀ ਹਨ ਕਾਰਨ ?
ਇਸ ਬੈਠਕ ਵਿੱਚ ਹਰੀਸ਼ ਰਾਵਤ, ਮਲਿਕਅਰਜੁਨ ਖੜਗੇ, ਜੇਪੀ ਅਗਰਵਾਲ ਤੋਂ ਇਲਾਵਾ ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਵੀ ਹੋਣਗੇ।ਦੱਸ ਦੇਈਏ ਕਿ ਪੰਜਾਬ ਕਾਂਗਰਸ ਵਿੱਚ ਪਿੱਛਲੇ ਸਮੇਂ ਤੋਂ ਆਪਸੀ ਤਣਾਅ ਵੱਧਦਾ ਜਾ ਰਿਹਾ ਹੈ।ਪਾਰਟੀ ਦੇ ਅੰਦਰ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਹੋ ਰਿਹਾ ਹੈ।
ਕਾਂਗਰਸ ਦੇ ਸਾਬਾਕ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਲਗਾਤਾਰ ਕੈਪਟਨ ਅਮਰਿੰਦਰ ਸਿੰਘ ਤੇ ਹਮਲਾਵਾਰ ਹਨ।ਉਹ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਤੇ ਕੈਪਨਟ ਖਿਲਾਫ ਬਿਆਨਬਾਜ਼ੀ ਕਰਦੇ ਰਹਿੰਦੇ ਹਨ।ਉਹਨਾਂ ਤੋਂ ਇਲਾਵਾ ਵਿਧਾਇਕ ਪਰਗਟ ਸਿੰਘ ਅਤੇ ਕੁਝ ਹੋਰ ਲੀਡਰ ਵੀ ਸ਼ਾਮਲ ਹਨ ਜੋ ਆਪਣੀ ਹੀ ਸਰਕਾਰ ਖਿਲਾਫ ਝੰਡਾ ਚੁੱਕੀ ਬੈਠੇ ਹਨ।ਫਿਲਹਾਲ ਹੁਣ ਸਭ ਦੀਆਂ ਨਜ਼ਰਾਂ ਅੱਜ ਦੀ ਇਸ ਅਹਿਮ ਮੀਟਿੰਗ ਤੇ ਹਨ।
ਇਹ ਵੀ ਪੜ੍ਹੋ:ਖੁਸ਼ਖ਼ਬਰੀ! ਹੁਣ ਭਾਰਤੀ ਨੌਜਵਾਨ ਅਸਾਨੀ ਨਾਲ ਜਾ ਸਕਣਗੇ ਬ੍ਰਿਟੇਨ, ਦੋਵਾਂ ਦੇਸ਼ਾਂ ਵਿਚਾਲੇ ਅਹਿਮ ਸਮਝੌਤਾ
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਇਹ ਵੀ ਪੜ੍ਹੋ: 25 ਪੈਸੇ ਦਾ ਸਿੱਕਾ ਬਦਲ ਸਕਦਾ ਤੁਹਾਡੀ ਕਿਸਮਤ, ਘਰ ਬੈਠੇ ਬਣਾ ਦੇਵੇਗਾ ਲੱਖਪਤੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :