ਖਾਲਿਸਤਾਨ ਪੱਖੀ SFJ 'ਤੇ ਸ਼ਿਕੰਜਾ ਕੱਸਣ ਲਈ NIA ਦੀ ਟੀਮ ਕੈਨੇਡਾ ਪਹੁੰਚੀ, ਜਾਣੋ ਪੂਰਾ ਮਾਮਲਾ
ਹੁਣ ਖਾਲਿਸਤਾਨ ਪੱਖੀ ਸਮੂਹ ਸਿੱਖ ਫਾਰ ਜਸਟਿਸ (SFJ) 'ਤੇ ਸ਼ਿਕੰਜਾ ਕੱਸਣ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। NIA ਦੀ ਟੀਮ ਇਸ ਦੇ ਫੰਡਿੰਗ ਦੀ ਜਾਂਚ ਲਈ ਕੈਨੇਡਾ ਪਹੁੰਚ ਗਈ ਹੈ।
ਚੰਡੀਗੜ੍ਹ: ਖਾਲਿਸਤਾਨੀ ਸੰਗਠਨਾਂ 'ਤੇ ਸ਼ਿਕੰਜਾ ਕੱਸਣ ਲਈ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੀ ਟੀਮ ਕੈਨੇਡਾ ਪਹੁੰਚ ਗਈ ਹੈ। ਸਿੱਖ ਫਾਰ ਜਸਟਿਸ (SFJ) ਮਾਮਲੇ ਦੀ ਜਾਂਚ ਲਈ ਇਹ ਟੀਮ ਕੈਨੇਡਾ ਪਹੁੰਚੀ ਹੈ। ਹਾਸਲ ਜਾਣਕਾਰੀ ਮੁਤਾਬਕ NIA ਦੀ 3 ਮੈਂਬਰੀ ਟੀਮ ਕੈਨੇਡਾ ਦੇ 4 ਦਿਨਾਂ ਦੌਰੇ 'ਤੇ ਹੈ। ਆਈਜੀ ਪੱਧਰ ਦੇ ਅਧਿਕਾਰੀ ਦੀ ਅਗਵਾਈ ਵਾਲੀ ਟੀਮ ਕੈਨੇਡਾ ਗਈ ਹੈ।
ਦੱਸ ਦੇਈਏ ਕਿ SFJ ਅਤੇ ਉਨ੍ਹਾਂ ਨਾਲ ਜੁੜੀਆਂ NGO ਸਮੇਤ ਹੋਰ ਖਾਲਿਸਤਾਨੀ ਸੰਗਠਨਾਂ ਦੀ ਫੰਡਿੰਗ NIA ਦੇ ਰਾਡਾਰ 'ਤੇ ਹੈ। NIA ਨੇ ਖਾਲਿਸਤਾਨੀ ਸੰਗਠਨਾਂ ਅਤੇ ਉਨ੍ਹਾਂ ਵਲੋਂ ਚਲਾਏ ਜਾ ਰਹੇ NGO ਦੀ ਸੂਚੀ ਤਿਆਰ ਕੀਤੀ ਹੈ, ਜਾਂ ਫੰਡ ਪ੍ਰਾਪਤ ਕਰ ਰਹੇ ਹਨ। ਹੁਣ ਟੀਮ ਉਨ੍ਹਾਂ ਦੀ ਜਾਂਚ ਲਈ ਕੈਨੇਡਾ ਗਈ ਹੈ।
ਖਾਲਿਸਤਾਨੀ ਜਥੇਬੰਦੀਆਂ ਦੇ ਵਿਦੇਸ਼ਾਂ ਵਿੱਚ ਇਨ੍ਹਾਂ ਤਾਕਤਾਂ ਨਾਲ ਸਬੰਧ ਹਨ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਐਨਆਈਏ ਦੀ ਨਜ਼ਰ SFJ (ਸਿੱਖਸ ਫਾਰ ਜਸਟਿਸ), ਬੱਬਰ ਖਾਲਸਾ ਇੰਟਰਨੈਸ਼ਨਲ, ਖਾਲਿਸਤਾਨ ਜ਼ਿੰਦਾਬਾਦ ਫੋਰਸ, ਖਾਲਿਸਤਾਨ ਟਾਈਗਰ ਫੋਰਸ 'ਤੇ ਹੈ, ਇਨ੍ਹਾਂ ਨਾਲ ਸਬੰਧਤ ਵਿਦੇਸ਼ੀ ਫੰਡਿੰਗ ਦੀ ਜਾਂਚ ਲਈ ਸ਼ਿਕੰਜਾ ਕੱਸਿਆ ਜਾਵੇਗਾ। ਇਸ ਮਾਮਲੇ ਵਿੱਚ ਕੈਨੇਡਾ, ਬ੍ਰਿਟੇਨ, ਅਮਰੀਕਾ, ਆਸਟ੍ਰੇਲੀਆ, ਫਰਾਂਸ ਅਤੇ ਜਰਮਨੀ ਤੋਂ ਮਿਲੇ ਵਿਦੇਸ਼ੀ ਫੰਡਾਂ ਦੀ ਵੀ ਜਾਂਚ ਕੀਤੀ ਜਾਵੇਗੀ।
ਜਾਣੋ ਕੀ ਹੈ ਮਾਮਲਾ
ਐਨਆਈਏ ਨੇ 15 ਦਸੰਬਰ 2020 ਨੂੰ ਆਈਪੀਸੀ ਦੀਆਂ ਕਈ ਧਾਰਾਵਾਂ ਸਮੇਤ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਤਹਿਤ ਕੇਸ ਦਰਜ ਕੀਤਾ ਸੀ। ਇਸ ਵਿਚ ਕਿਹਾ ਗਿਆ ਹੈ ਕਿ ਅਮਰੀਕਾ, ਬ੍ਰਿਟੇਨ, ਕੈਨੇਡਾ, ਜਰਮਨੀ ਅਤੇ ਹੋਰ ਦੇਸ਼ਾਂ ਵਿਚ ਜ਼ਮੀਨੀ ਪੱਧਰ 'ਤੇ ਮੁਹਿੰਮ ਤੇਜ਼ ਕਰਨ ਅਤੇ ਪ੍ਰਚਾਰ ਕਰਨ ਲਈ ਵੱਡੀ ਮਾਤਰਾ ਵਿਚ ਪੈਸਾ ਇਕੱਠਾ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਵਿੱਚ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ, ਪਰਮਜੀਤ ਸਿੰਘ ਪੰਮਾ, ਹਰਦੀਪ ਸਿੰਘ ਨਿੱਝਰ ਦੇ ਨਾਂਅ ਆਏ ਸੀ। ਦਿੱਲੀ ਵਿੱਚ ਵੀ ਕਈ ਲੋਕਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਦਿੱਲੀ ਬੁਲਾਈ ਲੋਕਾਂ 'ਚ ਕਿਸਾਨ ਜਥੇਬੰਦੀ ਦੇ ਆਗੂ ਬਲਦੇਵ ਸਿੰਘ ਸਿਰਸਾ ਵੀ ਸ਼ਾਮਲ ਸੀ।
ਇਹ ਵੀ ਪੜ੍ਹੋ: ਦਸਤਾਰ ਦਾ ਅਪਮਾਨ ਕਰਨ ਵਾਲਿਆਂ ਲਈ ਹਾਈਕੋਰਟ ਦਾ ਸਖ਼ਤ ਹੁਕਮ, ਕਿਹਾ ਦੋਸ਼ੀ ਰਹਿਮ ਦਾ ਹੱਕਦਾਰ ਨਹੀਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: