ਤਰਨ ਤਰਨ: ਜ਼ਿਲ੍ਹਾ ਤਰਨ ਤਾਰਨ ਦੇ ਹਲਕਾ ਪੱਟੀ ’ਚ ਬੁੱਧਵਾਰ ਸ਼ਾਮ ਨੂੰ ਦੋ ਕਾਰਾਂ ’ਤੇ ਸਵਾਰ ਹੋ ਕੇ ਆਏ ਕੁਝ ਲੋਕਾਂ ਨੇ ਤਿੰਨ ਨੌਜਵਾਨਾਂ ’ਤੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਦੋ ਨੌਜਵਾਨਾ ਦੀ ਮੌਤ ਹੋ ਗਈ ਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਹਸਪਤਾਲ ਵਿੱਚ ਕਰਵਾਇਆ ਗਿਆ ਹੈ।
ਮਾਰੇ ਗਏ ਨੌਜਵਾਨ ਦੀ ਪਛਾਣ ਯੂਥ ਕਾਂਗਰਸ ਦੇ ਬੁਲਾਰੇ ਜਗਦੀਪ ਸਿੰਘ ਮੰਨਾ ਤੇ ਯੂਥ ਕਾਂਗਰਸ ਦੇ ਵਰਕਰ ਅਨਮੋਲ ਸਿੰਘ ਵਜੋ ਹੋਈ ਹੈ। ਜ਼ਖਮੀ ਨੌਜਵਾਨ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ ਤੇ ਉਹ ਵੀ ਕਾਂਗਰਸ ਦਾ ਵਰਕਰ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਹਮਲਾਵਰ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਹੈ।
ਯੂਥ ਕਾਂਗਰਸ ਦੇ ਜ਼ਿਲ੍ਹਾ ਤਰਨ ਤਾਰਨ ਪ੍ਰਧਾਨ ਹਰਮਨ ਸੇਖੋਂ ਨੇ ਦੱਸਿਆ ਕਿ ਪੱਟੀ ਸ਼ਹਿਰ ਦੀ ਸਰਹਾਲੀ ਚੁੰਗੀ ਕੋਲ ਕਾਰ ਵਿੱਚ ਸਵਾਰ ਹੋ ਕੇ ਆਏ ਲੋਕਾਂ ਨੇ ਤਿੰਨ ਨੌਜਵਾਨਾਂ ਉੱਪਰ ਗੋਲੀਆਂ ਦਾਗੀਆਂ। ਇਸ ਦੇ ਚੱਲਦਿਆਂ ਉਕਤ ਤਿੰਨੇ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਖੂਨ ਨਾਲ ਲੱਥਪਥ ਹੋਏ ਉਕਤ ਨੌਜਵਾਨਾਂ ਨੂੰ ਤੁਰੰਤ ਪੱਟੀ ਦੇ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋ ਨੌਜਵਾਨਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਜਦੋਂਕਿ ਤੀਸਰੇ ਗੰਭੀਰ ਜ਼ਖ਼ਮੀ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਭੇਜ ਦਿੱਤਾ।
ਉਨ੍ਹਾਂ ਦੱਸਿਆ ਕਿ ਮਰਨ ਵਾਲਿਆਂ ਦੀ ਪਛਾਣ ਜਗਦੀਪ ਸਿੰਘ ਮੰਨਾ ਤੇ ਅਨਮੋਲ ਸਿੰਘ ਮੌਲਾ ਵਜੋਂ ਹੋਈ ਹੈ। ਉਹ ਯੂਥ ਕਾਂਗਰਸ ਨਾਲ ਸਬੰਧਤ ਸਨ। ਜ਼ਖਮੀ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ। ਮ੍ਰਿਤਕਾਂ ਵਿੱਚ ਇੱਕ ਹਾਲੇ ਅਣਵਿਆਹਿਆ ਹੈ ਤੇ ਦੂਸਰੇ ਦੇ ਦੋ ਛੋਟੇ-ਛੋਟੇ ਲੜਕੇ ਹਨ। ਇਹ ਦੋਵੇਂ ਮ੍ਰਿਤਕ ਪਰਿਵਾਰਾਂ ਦੇ ਇਕਲੌਤੇ ਪੁੱਤਰ ਸਨ।
ਤਰਨ ਤਾਰਨ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਕਿ ਹਮਲਾਵਰ ਦੋ ਗੱਡੀਆਂ ਤੇ ਸਵਾਰ ਹੋ ਕੇ ਆਏ ਸਨ। ਇਲਾਕੇ ਦੇ ਵਿੱਚ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਤੇ ਦੋਸ਼ੀਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: Farmer Protest: ਕਿਸਾਨ ਅੰਦੋਲਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਲੈ ਸਕਦੀਆਂ ਹਨ ਵੱਡਾ ਫੈਸਲਾ, ਕਰਨਾਲ 'ਚ ਹੋਈ ਅਹਿਮ ਮੀਟਿੰਗ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/