ਜਲੰਧਰ: ਅੱਜ ਜਲੰਧਰ (Jalandhar) ਦੇ ਕਰਤਾਰਪੁਰ ਕਸਬੇ ਵਿੱਚ ਹੋਏ ਭਿਆਨਕ ਸੜਕ ਹਾਦਸੇ (Road Accident) ਵਿੱਚ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੌਤ (death of laborers) ਹੋ ਗਈ, ਜਦਕਿ ਉਨ੍ਹਾਂ ਦਾ ਇੱਕ ਸਾਥੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਮਜ਼ਦੂਰ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕਰਤਾਰਪੁਰ ਵਿੱਚ ਜੰਗ-ਏ-ਆਜ਼ਾਦੀ ਯਾਦਗਾਰ ਦੇ ਸਾਹਮਣੇ ਹੋਏ ਭਿਆਨਕ ਸੜਕ ਹਾਦਸਾ ਹੋਇਆ ਜਿਸ ਵਿੱਚ ਇੱਕ ਮੋਟਰਸਾਈਕਲ ‘ਤੇ ਸਵਾਰ ਚਾਰ ਪਰਵਾਸੀ ਮਜ਼ਦੂਰ ਦੂਜੇ ਪਾਸਿਓਂ ਆ ਰਹੇ ਇੱਕ ਟਰੱਕ ਨਾਲ ਟਕਰਾ ਗਏ।
ਦੱਸਿਆ ਜਾ ਰਿਹਾ ਹੈ ਕਿ ਜਦੋਂ ਹਾਈਵੇ ਦੇ ਨਾਲ ਸਰਵਿਸ ਲਾਈਨ 'ਤੇ ਕਰਤਾਰਪੁਰ ਤੋਂ ਜਲੰਧਰ ਜਾ ਰਿਹਾ ਟਰੱਕ ਜੰਗ-ਏ-ਆਜ਼ਾਦੀ ਦੇ ਸਾਹਮਣੇ ਜੀਟੀ ਰੋੜ 'ਤੇ ਚੜ੍ਹਨ ਦੌਰਾਨ ਦੂਸਰੇ ਪਾਸਿਓਂ ਮੋਟਰਸਾਈਕਲ 'ਤੇ ਚਾਰ ਪਰਵਾਸੀ ਮਜ਼ਦੂਰ ਆ ਰਹੇ ਸੀ। ਉਨ੍ਹਾਂ ਦੀ ਪਛਾਣ ਬੱਛਨ ਪੁੱਤਰ ਘਸੀਟਾ, ਰਾਮੂ ਮਿਲਨ ਪੁੱਤਰ ਅਤਮਜ ਰਾਮ ਮਿਲਨ, ਦੁਰਗੋਸ਼ ਪੁੱਤਰ ਗੌਰੀ ਲਾਲ ਨਿਵਾਸੀ ਯੂਪੀ ਦੀ ਮੌਤ ਹੋ ਗਈ। ਜਦੋਂਕਿ ਜ਼ਖ਼ਮੀ ਸੁਨੀਲ ਕੁਮਾਰ ਪੁੱਤਰ ਰਾਮ ਲਚਨ ਨੂੰ ਹਸਪਤਾਲ ਲੈ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਜਲੰਧਰ ਰੈਫ਼ਰ ਕਰ ਦਿੱਤਾ ਗਿਆ।
ਪ੍ਰਾਪਤ ਜਾਣਕਾਰੀ ਮੁਤਾਬਕ ਸਾਰੇ ਮਜ਼ਦੂਰ ਚੌਲ ਮਿੱਲ ਵਿੱਚ ਕੰਮ ਕਰਦੇ ਸੀ। ਉਹ ਅੱਜ ਸਵੇਰੇ ਆਪਣੇ ਇੱਕ ਸਾਥੀ ਨੂੰ ਮਿਲਣ ਲਈ ਜਲੰਧਰ ਗਏ ਸੀ। ਇਸ ਦੌਰਾਨ ਉਹ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਫਰਾਰ ਦੱਸਿਆ ਜਾਂਦਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਜਲੰਧਰ ਨੇੜੇ ਭਿਆਨਕ ਸੜਕ ਹਾਦਸਾ, ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
ਏਬੀਪੀ ਸਾਂਝਾ
Updated at:
01 Jun 2020 03:43 PM (IST)
ਕਰਤਾਰਪੁਰ ਵਿੱਚ ਜੰਗ-ਏ-ਆਜ਼ਾਦੀ ਯਾਦਗਾਰ ਦੇ ਸਾਹਮਣੇ ਹੋਏ ਭਿਆਨਕ ਸੜਕ ਹਾਦਸਾ ਹੋਇਆ ਜਿਸ ਵਿੱਚ ਇੱਕ ਮੋਟਰਸਾਈਕਲ ‘ਤੇ ਸਵਾਰ ਚਾਰ ਪਰਵਾਸੀ ਮਜ਼ਦੂਰ ਦੂਜੇ ਪਾਸਿਓਂ ਆ ਰਹੇ ਇੱਕ ਟਰੱਕ ਨਾਲ ਟਕਰਾ ਗਏ।
- - - - - - - - - Advertisement - - - - - - - - -