ਲੁਧਿਆਣਾ : ਲੁਧਿਆਣਾ ਦੇ ਦੁੱਗਰੀ ਇਲਾਕੇ 'ਚ ਮਾਂ ਅਤੇ ਦਾਦੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਅਗਵਾ ਕੀਤੇ ਗਏ ਤਿੰਨ ਮਹੀਨੇ ਦੇ ਬੱਚੇ ਨੂੰ ਕਮਿਸ਼ਨਰੇਟ ਪੁਲਿਸ ਨੇ ਦੇਰ ਰਾਤ ਬਠਿੰਡਾ ਤੋਂ ਬਰਾਮਦ ਕਰ ਲਿਆ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ ਪਰ ਅਜੇ ਤੱਕ ਕਿਸੇ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਬੱਚੇ ਦਾ ਸੌਦਾ 50 ਹਜ਼ਾਰ ਰੁਪਏ 'ਚ ਹੋਇਆ ਸੀ।





ਦਰਅਸਲ 'ਚ ਵੀਰਵਾਰ ਨੂੰ ਦੁਗਰੀ ਇਲਾਕੇ 'ਚ ਕਰੀਬ ਦਸ ਵਜੇ ਤਿੰਨ ਨੌਜਵਾਨ ਬਾਈਕ 'ਤੇ ਆਏ। ਉਨ੍ਹਾਂ ਨੇ ਆਉਂਦਿਆਂ ਹੀ ਨੇਹਾ ਅਤੇ ਉਸ ਦੀ ਸੱਸ ਦੀ ਕੁੱਟਮਾਰ ਕੀਤੀ ਅਤੇ ਤਿੰਨ ਮਹੀਨੇ ਦੇ ਬੱਚੇ ਨੂੰ ਉਨ੍ਹਾਂ ਦੇ ਹੱਥੋਂ ਖੋਹ ਲਿਆ ਅਤੇ ਫ਼ਰਾਰ ਹੋ ਗਏ। ਨੇਹਾ ਨੇ ਉਨ੍ਹਾਂ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਭੱਜਣ 'ਚ ਕਾਮਯਾਬ ਹੋ ਗਏ। ਇਸ ਮਗਰੋਂ ਆਸਪਾਸ ਦੇ ਲੋਕ ਘਰਾਂ ਤੋਂ ਬਾਹਰ ਆ ਗਏ।

 

ਇਸ ਦੌਰਾਨ ਬੱਚੇ ਦੀ ਮਾਂ ਨੇਹਾ ਨੇ ਦੱਸਿਆ ਕਿ ਡੇਢ ਸਾਲ ਪਹਿਲਾਂ ਉਸ ਦਾ ਵਿਆਹ ਸਾਜਨ ਨਾਲ ਹੋਇਆ ਸੀ। ਸਾਜਨ ਦਾ ਪਰਿਵਾਰ ਕਰੀਬ 12 ਸਾਲਾਂ ਤੋਂ ਸ਼ਹੀਦ ਭਗਤ ਸਿੰਘ ਨਗਰ ਇਲਾਕੇ 'ਚ ਰਹਿ ਰਿਹਾ ਹੈ। ਉਨ੍ਹਾਂ ਦਾ ਤਿੰਨ ਮਹੀਨੇ ਦਾ ਬੇਟਾ ਨਿਹਾਲ ਹੈ। ਪਤੀ ਸਵੇਰੇ 7 ਵਜੇ ਦੇ ਕਰੀਬ ਕੰਮ 'ਤੇ ਗਿਆ ਸੀ। ਉਹ ਆਪਣੀ ਸੱਸ ਨਾਲ ਘਰ ਵਿੱਚ ਮੌਜੂਦ ਸੀ। 

 

ਲੁਧਿਆਣਾ ਪੁਲਿਸ ਨੇ ਮਾਮਲੇ ਦੀ ਜਾਂਚ ਕਰਕੇ ਬੱਚੇ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਇਸ ਪੂਰੇ ਮਾਮਲੇ ਦਾ ਪਰਦਾਫਾਸ਼ ਕਰੇਗੀ। ਪੁਲਿਸ ਦੇ ਦੱਸਣ ਮੁਤਾਬਕ ਅਗਵਾ ਕਰਨ ਤੋਂ ਬਾਅਦ ਬੱਚੇ ਨੂੰ ਬਠਿੰਡਾ ਦੇ ਰਹਿਣ ਵਾਲੇ ਵਿਅਕਤੀ ਦੇ ਹਵਾਲੇ ਕੀਤਾ ਜਾਣਾ ਸੀ। ਉਸ ਵਿਅਕਤੀ ਨੇ ਬੱਚੇ ਨੂੰ ਅੱਗੇ ਕਿਸੇ ਕੋਲ ਭੇਜਣਾ ਸੀ। 



ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।