ਚੰਡੀਗੜ੍ਹ: ਚੰਡੀਗੜ੍ਹ 'ਚ ਕੋਰੋਨਾਵਾਇਰਸ ਮਹਾਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ।ਅੱਜ ਤਿੰਨ ਨਵੇਂ ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆਉਣ ਨਾਲ ਚੰਡੀਗੜ੍ਹ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 202 ਹੋ ਗਈ ਹੈ।

ਇਨ੍ਹਾਂ ਵਿੱਚੋਂ ਦੋ ਮਾਮਲੇ ਨਵੇਂ ਹਨ ਜਦਕਿ ਇੱਕ ਕੇਸ ਕੋਰੋਨਾ ਪੌਜ਼ੇਟਿਵ ਮਰੀਜ਼ ਦੇ ਸੰਪਰਕ ਤੋਂ ਹੈ। ਚੰਡੀਗੜ੍ਹ 'ਚ ਕੋਰੋਨਾ ਹੌਟਸਪੋਟ ਬਣੇ ਬਾਪੂਧਾਮ ਕੋਲੋਨੀ 'ਚੋਂ ਅੱਜ ਦੋ ਮਰੀਜ਼ ਸਾਹਮਣੇ ਆਏ ਹਨ। ਇੱਕ 26 ਸਾਲਾ ਅਤੇ ਇੱਕ 50 ਸਾਲਾ ਵਿਅਕਤੀ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।

ਇਨ੍ਹਾਂ ਤੋਂ ਇਲਾਵਾ ਇੱਕ 34 ਸਾਲਾ ਵਿਅਕਤੀ ਧਨਾਸ ਤੋਂ ਵੀ ਕੋਰੋਨਾ ਨਾਲ ਪੌਜ਼ੇਟਿਵ ਟੈਸਟ ਕੀਤਾ ਗਿਆ ਹੈ।ਇਸ ਵਕਤ ਚੰਡੀਗੜ੍ਹ 'ਚ 63 ਐਕਟਿਵ ਕੇਸ ਹਨ। 3217 ਲੋਕਾਂ ਦਾ ਸੈਂਪਲ ਟੈਸਟ ਕੀਤਾ ਗਿਆ ਹੈ। ਹੁਣ ਤੱਕ 136 ਲੋਕ ਸਿਹਤਯਾਬ ਹੋ ਚੁੱਕੇ ਹਨ। ਇੱਥੇ ਤਿੰਨ ਮੌਤਾਂ ਹੋ ਚੁੱਕੀਆਂ ਹਨ ਅਤੇ 39 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।
ਇਹ ਵੀ ਪੜ੍ਹੋ:  ਕੋਰੋਨਾ ਨਾਲ ਜੰਗ 'ਚ ਪੰਜਾਬ ਸਭ ਤੋਂ ਅੱਗੇ, ਨੰਦੇੜ ਸਾਹਿਬ ਤੋਂ ਪਰਤੇ ਸਾਰੇ ਸ਼ਰਧਾਲੂ ਤੰਦਰੁਸਤ

ਆਰਥਿਕ ਮੰਦੀ 'ਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਤੋੜ ਰਹੀਆਂ ਰਿਕਾਰਡ

ਕੈਪਟਨ ਸਰਕਾਰ ਦਾ ਅਹਿਮ ਫੈਸਲਾ: ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ