ਪੜਚੋਲ ਕਰੋ

ਸਰਹਾਲੀ ਹਮਲਾ: ਲੋਡਿਡ RPG ਰਾਕੇਟ ਲਾਂਚਰ ਸਮੇਤ ਤਿੰਨ ਗ੍ਰਿਫ਼ਤਾਰ, ਫਿਲੀਪੀਨਜ਼ ਤੋਂ ਚਲਾਇਆ ਜਾ ਰਿਹਾ ਸੀ ਮੌਡਿਊਲ

ਤਰਨਤਾਰਨ ਪੁਲਿਸ ਵੱਲੋਂ ਆਰ.ਪੀ.ਜੀ. ਅਤੇ ਰਾਕੇਟ ਲਾਂਚਰ ਦੀ ਜਾਂਚ ਲਈ ਆਰਮੀ ਅਧਿਕਾਰੀਆਂ ਅਤੇ ਫੋਰੈਂਸਿਕ ਟੀਮਾਂ ਨੂੰ ਬੁਲਾਇਆ ਗਿਆ ਹੈ।

ਚੰਡੀਗੜ੍ਹ: ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਰਹਾਲੀ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਦੇ ਮਾਮਲੇ ਦੀ ਅਗਲੇਰੀ ਜਾਂਚ ਵਿੱਚ ਪੰਜਾਬ ਪੁਲਿਸ ਨੇ ਅੱਜ ਕੈਨੇਡਾ ਅਧਾਰਿਤ ਅੱਤਵਾਦੀ ਲਖਬੀਰ ਲੰਡਾ ਦੇ ਸਬ ਮਾਡਿਊਲ ਦੇ ਤਿੰਨ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਸਬ ਮਾਡਿਊਲ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਲੋਡਡ ਆਰ.ਪੀ.ਜੀ. ਦੇ ਨਾਲ ਨਾਲ ਰਾਕੇਟ ਲਾਂਚਰ ਵੀ ਬਰਾਮਦ ਕੀਤਾ ਗਿਆ ਹੈ। ਇਹ ਸਬ ਮਾਡਿਊਲ ਫਿਲੀਪੀਨਜ਼ ਤੋਂ ਯਾਦਵਿੰਦਰ ਸਿੰਘ ਵੱਲੋਂ ਲੰਡਾ ਦੇ ਨਿਰਦੇਸ਼ਾਂ 'ਤੇ ਚਲਾਇਆ ਜਾ ਰਿਹਾ ਸੀ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਗ੍ਰਿਫ਼ਤਾਰ ਕਿਤੇ ਗਏ ਵਿਅਕਤੀਆਂ ਦੀ ਪਛਾਣ ਕੁਲਬੀਰ ਸਿੰਘ, ਹੀਰਾ ਸਿੰਘ ਅਤੇ ਦਵਿੰਦਰ ਸਿੰਘ ਵਾਸੀ ਪਿੰਡ ਚੰਬਾਲ, ਤਰਨਤਾਰਨ ਵਜੋਂ ਕੀਤੀ। ਉਹਨਾਂ ਅੱਗੇ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਯਾਦਵਿੰਦਰ ਸਿੰਘ ਦਾ ਨਾਂ ਵੀ ਮੁਕਦਮੇ ਵਿਚ ਦਰਜ ਕਰ ਲਿਆ ਹੈ।

ਡੀਜੀਪੀ ਨੇ ਦੱਸਿਆ ਕਿ ਵਰਤੋਂ ਲਈ ਤਿਆਰ ਲੋਡਡ ਆਰ.ਪੀ.ਜੀ. ਦੀ ਬਰਾਮਦਗੀ ਨਾਲ, ਪੰਜਾਬ ਪੁਲਿਸ ਨੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੇ ਉਦੇਸ਼ ਨਾਲ ਕੀਤੇ ਜਾਣ ਵਾਲੇ ਇੱਕ ਹੋਰ ਸੰਭਾਵੀ ਅੱਤਵਾਦੀ ਹਮਲੇ ਨੂੰ ਸਫ਼ਲਤਾਪੂਰਵਕ ਨਾਕਾਮ ਕਰ ਦਿੱਤਾ ਹੈ।

ਇਹ ਸਫ਼ਤਲਾ ਦੋ ਦੋਸ਼ੀ ਨਾਬਾਲਗਾਂ ਸਮੇਤ ਸੱਤ ਵਿਅਕਤੀਆਂ ਦੀ ਗ੍ਰਿਫ਼ਤਾਰੀ ਤੋਂ ਕੁਝ ਦਿਨ ਬਾਅਦ ਮਿਲੀ, ਜਿਨ੍ਹਾਂ ਨੇ 9 ਦਸੰਬਰ ਨੂੰ ਰਾਤ 11.18 ਵਜੇ ਤਰਨਤਾਰਨ ਦੇ ਪੁਲਿਸ ਸਟੇਸ਼ਨ ਸਿਰਹਾਲੀ ਦੀ ਇਮਾਰਤ 'ਤੇ ਅੱਤਵਾਦੀ ਹਮਲਾ ਕੀਤਾ ਸੀ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਤਰਨਤਾਰਨ ਪੁਲਿਸ ਨੇ ਬਿਲੀਆਂਵਾਲਾ ਪੁਲ ‘ਤੇ ਨਾਕਾਬੰਦੀ ਕੀਤੀ ਅਤੇ ਸਰਹਾਲੀ ਆਰ.ਪੀ.ਜੀ. ਹਮਲੇ ਵਿੱਚ ਸ਼ਾਮਲ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਜਿਨ੍ਹਾਂ ਦੀ ਪਛਾਣ ਕੁਲਬੀਰ ਸਿੰਘ ਅਤੇ ਹੀਰਾ ਸਿੰਘ ਵਜੋਂ ਹੋਈ, ਨੂੰ ਗ੍ਰਿਫਤਾਰ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਯਾਦਵਿੰਦਰ ਸਿੰਘ ਜੋ ਕਿ ਮੌਜੂਦਾ ਸਮੇਂ ਮਨੀਲਾ, ਫਿਲੀਪੀਨਜ਼ ਵਿੱਚ ਰਹਿੰਦਾ ਹੈ, ਦੇ ਨਿਰਦੇਸ਼ਾਂ 'ਤੇ ਥਾਣਾ ਸਰਹਾਲੀ ਵਿਖੇ ਹੋਏ ਆਰ.ਪੀ.ਜੀ. ਹਮਲੇ ਵਾਲੇ ਦਿਨ ਲੋਡਿਡ ਆਰ.ਪੀ.ਜੀ. ਮੁਹੱਈਆ ਕਰਵਾਇਆ ਸੀ। ਉਹਨਾਂ ਦੱਸਿਆ ਕਿ ਦੋਸ਼ੀ ਯਾਦਵਿੰਦਰ ਨੇ ਨਾਬਾਲਗਾਂ ਜਿਹਨਾਂ ਨੇ ਪੁਲਿਸ ਸਟੇਸ਼ਨ 'ਤੇ ਆਰ.ਪੀ.ਜੀ. ਹਮਲਾ ਕੀਤਾ ਸੀ, ਨੂੰ ਆਰ.ਪੀ.ਜੀ. ਹਮਲਾ ਕਰਨ ਬਾਰੇ ਇੱਕ ਟਿਊਟੋਰਿਅਲ ਵੀਡੀਓ ਵੀ ਭੇਜੀ ਸੀ।

ਐਸ.ਐਸ.ਪੀ. ਨੇ ਦੱਸਿਆ ਕਿ ਹੋਰ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਇਕ ਹੋਰ ਦੋਸ਼ੀ ਦਵਿੰਦਰ ਸਿੰਘ ਨਾਲ ਮਿਲ ਕੇ ਯਾਦਵਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਇਕ ਹੋਰ ਆਰ.ਪੀ.ਜੀ. ਛੁਪਾਈ ਹੋਈ ਹੈ। ਉਹਨਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਵੱਲੋਂ ਦੱਸੇ ਟਿਕਾਣੇ ਤਰਨਤਾਰਨ ਦੇ ਪਿੰਡ ਕੀੜੀਆਂ ਵਿਖੇ ਦਰਿਆ ਬਿਆਸ ਦੇ ਕੰਢੇ ‘ਤੇ ਆਰ.ਪੀ.ਜੀ. ਅਤੇ ਇੱਕ ਰਾਕੇਟ ਲਾਂਚਰ ਬਰਾਮਦ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦੋਸ਼ੀ ਦਵਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਖੁਲਾਸਾ ਕੀਤਾ ਹੈ ਕਿ ਉਹ ਯਾਦਵਿੰਦਰ ਸਿੰਘ ਅਤੇ ਲੰਡਾ ਦੀਆਂ ਹਦਾਇਤਾਂ 'ਤੇ ਸੂਬੇ ਵਿਚ ਇਕ ਹੋਰ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਹੋਰ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਤਰਨਤਾਰਨ ਪੁਲਿਸ ਵੱਲੋਂ ਆਰ.ਪੀ.ਜੀ. ਅਤੇ ਰਾਕੇਟ ਲਾਂਚਰ ਦੀ ਜਾਂਚ ਲਈ ਆਰਮੀ ਅਧਿਕਾਰੀਆਂ ਅਤੇ ਫੋਰੈਂਸਿਕ ਟੀਮਾਂ ਨੂੰ ਬੁਲਾਇਆ ਗਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Punjab News : ਮਸ਼ਹੂਰ ਸਵੀਟ ਹਾਊਸ 'ਤੇ ਫਿਰ ਅੰਨ੍ਹੇਵਾਹ ਫਾਇਰਿੰਗ, ਸ਼ਟਰ 'ਚ ਲੱਗੀਆਂ 4 ਗੋਲੀਆਂ
Punjab News : ਮਸ਼ਹੂਰ ਸਵੀਟ ਹਾਊਸ 'ਤੇ ਫਿਰ ਅੰਨ੍ਹੇਵਾਹ ਫਾਇਰਿੰਗ, ਸ਼ਟਰ 'ਚ ਲੱਗੀਆਂ 4 ਗੋਲੀਆਂ
10 Days Leave in LPU: ਭੰਨਤੋੜ ਤੋਂ ਬਾਅਦ LPU 'ਚ 10 ਦਿਨਾਂ ਦੀ ਛੁੱਟੀ ਦਾ ਐਲਾਨ, ਘਰ ਪਰਤ ਰਹੇ ਵਿਦਿਆਰਥੀ...
10 Days Leave in LPU: ਭੰਨਤੋੜ ਤੋਂ ਬਾਅਦ LPU 'ਚ 10 ਦਿਨਾਂ ਦੀ ਛੁੱਟੀ ਦਾ ਐਲਾਨ, ਘਰ ਪਰਤ ਰਹੇ ਵਿਦਿਆਰਥੀ...
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
Canada ’ਚ ਵਿਦੇਸ਼ੀ ਔਰਤ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ, ਭੈਣ ਬੋਲੀ—ਨਸਲੀ ਟਿੱਪਣੀ ਨੂੰ ਲੈ ਕੇ ਹੋਇਆ ਸੀ ਝਗੜਾ

Embed widget