Car Accident: ਬਠਿੰਡਾ ਕੋਲ ਭਿਆਨਕ ਹਾਦਸਾ, ਤਿੰਨ ਲੋਕਾਂ ਦੀ ਮੌਤ
ਏਬੀਪੀ ਸਾਂਝਾ | 20 Nov 2020 12:29 PM (IST)
ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਪਿੰਡ ਜੇਠੂਕੇ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਤੇ ਦੋ ਗੰਭੀਰ ਜ਼ਖਮੀ ਹੋ ਗਏ। ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਬਠਿੰਡਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਸੰਕੇਤਕ ਤਸਵੀਰ
ਬਠਿੰਡਾ: ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਪਿੰਡ ਜੇਠੂਕੇ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਤੇ ਦੋ ਗੰਭੀਰ ਜ਼ਖਮੀ ਹੋ ਗਏ। ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਬਠਿੰਡਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਟਰਾਲੀ ਦੇ ਪਿੱਛੇ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਦੌਰਾਨ ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਕਾਰ ਸਵਾਰ ਬਠਿੰਡਾ ਦੇ ਆਦੇਸ਼ ਹਸਪਤਾਲ ਤੋਂ ਮਰੀਜ਼ ਨੂੰ ਛੁੱਟੀ ਮਗਰੋਂ ਵਾਪਸ ਮਾਲੇਰਕੋਟਲਾ ਜਾ ਰਹੇ ਸੀ। ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਲਾਸ਼ਾਂ ਨੂੰ ਪੋਸਟ ਮਾਰਟਮ ਲਈ ਹਸਪਤਾਲ ਵਿਚ ਰਖਵਾਇਆ ਗਿਆ ਹੈ। BREAKING NEWS: ਸਰਹੱਦ ਤੋਂ ਵੱਡੀ ਖਬਰ, ਚੀਨ ਨੇ ਕੀਤੀ ਖਤਰਨਾਕ ਤਿਆਰੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904