ਮੰਡੀ ਗੋਬਿੰਦਗੜ੍ਹ :  ਪੁਲਿਸ ਮੁਲਾਜ਼ਮਾਂ ਵੱਲੋ ਕੀਤੀ ਗਈ ਸ਼ਰਮਨਾਕ ਹਰਕਤ ਕਾਰਨ ਪੰਜਾਬ ਪੁਲਿਸ ਦੀ ਵਰਦੀ ਇੱਕ ਵਾਰ ਫਿਰ ਦਾਗਦਾਰ ਹੋਈ ਹੈ l ਇਕ ਨਹੀਂ ਸਗੋਂ ਤਿੰਨ ਪੁਲਿਸ ਮੁਲਾਜ਼ਮਾਂ 'ਤੇ ਬਲਾਤਕਾਰ ਦੇ ਆਰੋਪ ਲੱਗੇ ਅਤੇ ਉਹਨਾਂ 2 ਹੋਰ ਸਾਥੀ ਵੀ ਇਸ ਵਿੱਚ ਸ਼ਾਮਿਲ ਹਨ।  ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਦੀ ਰਹਿਣ ਵਾਲੀ ਇਕ ਲੜਕੀ ਨੇ ਇਹ ਕਥਿਤ ਆਰੋਪ ਲਗਾਏ ਹਨ। ਪੀੜਿਤ ਲੜਕੀ ਮੁਤਾਬਕ ਉਸਦੀ ਵੀਡਿਓ ਸੋਸ਼ਲ ਮੀਡਿਆ 'ਤੇ ਪਾਉਣ ਦੀ ਧਮਕੀ ਦੇ ਕੇ ਉਕਤ ਵਿਅਕਤੀਆਂ ਨੇ ਉਸ ਨਾਲ ਇਕ ਵਾਰ ਨਹੀਂ ਬਲਕਿ ਕਈ ਬਾਰ ਬਲਾਤਕਾਰ ਕੀਤਾ। ਪੀੜਿਤ ਦੇ ਬਿਆਨਾਂ ਦੇ ਆਧਾਰ 'ਤੇ ਮੰਡੀ ਗੋਬਿੰਦਗੜ੍ਹ ਪੁਲਿਸ ਨੇ ਪੰਜ ਵਿਅਕਤੀਆਂ ਖਿਲਾਫ ਮਾਮਲਾ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਇਹਨਾਂ ਵਿਚ ਤਿੰਨ ਪੁਲਿਸ ਮੁਲਾਜ਼ਮ ਦੱਸੇ ਜ਼ਾ ਰਹੇ ਹਨ।


ਪੁਲਿਸ ਲੋਕਾਂ ਦੀ ਸੁਰੱਖਿਆ ਲਈ ਹੁੰਦੀ ਹੈ, ਜੇਕਰ ਪੁਲਿਸ 'ਤੇ ਹੀ ਔਰਤ ਦੀ ਇੱਜਤ ਤਾਰ ਤਾਰ ਕਰਨ ਦੇ ਦੋਸ਼ ਲੱਗਣ ਤਾਂ ਫੇਰ ਕੀ ਔਰਤਾਂ ਤੇ ਲੋਕਾਂ ਦੀ ਸੁਰੱਖਿਆ ਕੌਣ ਕਰੇਗਾ, ਫੇਰ ਇਨਸਾਫ਼ ਕਿੱਥੋਂ ਮਿਲੇਗਾ ?? ਅਜਿਹਾ ਹੀ ਮਾਮਲਾ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਲੜਕੀ ਨੇ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ ਦੋ ਹੋਰ ਵਿਅਕਤੀ 'ਤੇ ਬਲਾਤਕਾਰ ਕਰਨ ਦੇ ਕਥਿਤ ਦੋਸ਼ ਲਗਾਏ ਹਨ। ਪੀੜਿਤ ਲੜਕੀ ਦੇ ਮੁਤਾਬਕ ਉਕਤ ਵਿਅਕਤੀ ਉਸਨੂੰ ਇੱਕ ਜਾਗਰਣ ਵਿਚ ਮਿਲੇ ਸੀ। ਉਸ ਤੋਂ ਬਾਅਦ ਉਹ ਇਕ ਤੀਜ਼ ਦੇ ਪ੍ਰੋਗਰਾਮ 'ਤੇ ਗਈ ਤਾਂ ਉਕਤ ਵਿਅਕਤੀ ਉਸਨੂੰ ਫੇਰ ਮਿਲੇ ਤੇ ਘਰ ਛੱਡਣ ਦੀ ਗੱਲ ਆਖ ਕੇ ਕਾਰ ਵਿਚ ਬੈਠਣ ਲਈ ਕਿਹਾ। 

 

ਕਿਉੰਕਿ ਉਹ ਦੋਵਾਂ ਵਿਅਕਤੀਆਂ ਨੂੰ ਪਹਿਲਾਂ ਤੋਂ ਜਾਣਦੀ ਸੀ ,ਇਸ ਕਰਕੇ ਉਹ ਕਾਰ ਵਿਚ ਬੈਠ ਗਈ। ਜਿਸ ਤੋਂ ਬਾਅਦ ਉਨ੍ਹਾਂ ਨੇ ਉਸਨੂੰ ਕੋਲਡ ਡਰਿੰਕ ਪੀਣ ਲਈ ਦੇ ਦਿੱਤੀ। ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਗਈ ਅਤੇ ਬਾਅਦ ਵਿੱਚ ਉਕਤ ਵਿਅਕਤੀਆਂ ਨੇ ਉਸ ਨਾਲ ਬਲਾਤਕਾਰ ਕੀਤਾ ਤੇ ਉਸਦੀ ਅਸ਼ਲੀਲ ਵੀਡਿਓ ਬਣਾ ਲਈ। ਇਸ ਤੋਂ ਉਕਤ ਵਿਅਕਤੀਆਂ ਨੇ ਉਸਦੀ ਵੀਡਿਓ ਸੋਸ਼ਲ ਮੀਡਿਆ 'ਤੇ ਪਾਉਣ ਦੀ ਧਮਕੀ ਦੇ ਕੇ ਇਕ ਵਾਰ ਨਹੀਂ ਬਲਕਿ ਕਈ ਵਾਰ ਉਸ ਨਾਲ ਬਲਾਤਕਾਰ ਕੀਤਾ ਅਤੇ ਇਸ ਤੋਂ ਬਾਅਦ ਉਨ੍ਹਾਂ ਦੇ ਤਿੰਨ ਹੋਰ ਦੋਸਤਾਂ ਵੀ ਸ਼ਾਮਿਲ ਹੋ ਗਏ। ਉਨ੍ਹਾਂ ਨੇ ਵੀ ਉਸ ਨਾਲ ਬਲਾਤਕਾਰ ਕੀਤਾ। ਉਕਤ ਮਾਮਲੇ ਵਿਚ ਮੰਡੀ ਗੋਬਿੰਦਗੜ੍ਹ ਪੁਲਿਸ ਨੇ ਲੜਕੀ ਦਾ ਮੈਡੀਕਲ ਕਰਵਾ ਪੰਜ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹਨਾਂ ਵਿਚ ਤਿੰਨ ਪੁਲਿਸ ਮੁਲਾਜ਼ਮ ਦੱਸੇ ਜ਼ਾ ਰਹੇ ਹਨ। 

ਉੱਥੇ ਹੀ ਮੰਡੀ ਗੋਬਿੰਦਗੜ੍ਹ ਦੇ ਥਾਣਾ ਮੁੱਖੀ ਅਕਾਸ਼ ਦੱਤ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ,ਜਿਸ ਵਿੱਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਲੜਕੀ ਦੇ ਬਿਆਨਾਂ ਦੇ ਅਧਾਰ 'ਤੇ ਪੰਚ ਵਿਅਕਤੀਆਂ ਖਿਲਾਫ ਮਾਮਲਾ ਦਰਜ਼ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।