ਚੰਡੀਗੜ੍ਹ: 26 ਜਨਵਰੀ ਨੂੰ ਦਿੱਲੀ ਵਿੱਚ ਟ੍ਰੈਕਟਰ ਪਰੇਡ ਦੌਰਾਨ ਲਾਪਤਾ ਹੋਏ ਪੰਜਾਬ ਦੇ ਕਿਸਾਨਾਂ ਦਾ ਮਾਮਲਾ ਗਰਮਾਇਆ ਹੋਇਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੁਖਵਿੰਦਰ ਸਿੰਘ ਸਰਕਾਰੀਆ ਤੇ ਭਾਰਤ ਭੂਸ਼ਣ ਆਸ਼ੂ ਸੋਮਵਾਰ ਦੁਪਹਿਰ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ੀਤੀ


ਹਾਸਲ ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਦਿੱਲੀ ਸਰਕਾਰ ਵੱਲੋਂ ਲਾਪਤਾ ਹੋਏ ਕਿਸਾਨਾਂ ਤੇ ਸੰਘਰਸ਼ਸ਼ੀਲ ਕਿਸਾਨਾਂ ‘ਤੇ ਦਰਜ ਕੀਤੇ ਪੁਲਿਸ ਕੇਸਾਂ ਦਾ ਮਾਮਲਾ ਪੰਜਾਬ ਸਰਕਾਰ ਚੁੱਕਿਆ। ਪੰਜਾਬ ਦੇ ਤਿੰਨੇ ਮੰਤਰੀ ਹੈਲੀਕਾਪਟਰ ਦੇ ਜ਼ਰੀਏ ਦਿੱਲੀ ਲਈ ਰਵਾਨਾ ਹੋ ਗਏ ਹਨ ਤੇ ਆਸ ਹੈ ਕਿ ਸ਼ਾਮ ਤੱਕ ਉਹ ਚੰਡੀਗੜ੍ਹ ਵਾਪਸ ਆ ਜਾਣਗੇ।

ਇਸ ਦੇ ਨਾਲ ਹੀ ਦੱਸ ਦਈਏ ਕਿ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਤੇ ਧਾਰਮਿਕ ਸੰਸਥਾਵਾਂ ਨੇ 400 ਤੋਂ ਵੱਧ ਕਿਸਾਨਾਂ ਤੇ ਨੌਜਵਾਨਾਂ ਦੇ ਲਾਪਤਾ ਹੋਣ ਦਾ ਦੋਸ਼ ਲਾਇਆ ਹੈ। ਇਸ ਸਬੰਧੀ ਦਿੱਲੀ ਪੁਲਿਸ 'ਤੇ ਉਂਗਲਾਂ ਉੱਠ ਰਹੀਆਂ ਹਨ।

ਇਹ ਵੀ ਪੜ੍ਹੋਕੀ ਤਾਨਾਸ਼ਾਹ ਕਿਮ ਜੋਂਗ-ਉਨ ਨੇ ਆਪਣੀ ਪਤਨੀ ਨੂੰ ਕਰ ਦਿੱਤਾ ਗਾਇਬ? ਇੱਕ ਸਾਲ ਤੋਂ ਨਹੀਂ ਆਈ ਨਜ਼ਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904