ਕੈਨੇਡਾ ਤੋਂ ਬੁਰੀ ਖ਼ਬਰ! ਤਿੰਨ ਪੰਜਾਬੀ ਵਿਦਿਆਰਥੀਆਂ ਦੀ ਮੌਤ
ਏਬੀਪੀ ਸਾਂਝਾ | 06 Oct 2019 11:38 AM (IST)
ਕੈਨੇਡਾ ਵਿੱਚ ਪੜ੍ਹਾਈ ਕਰਨ ਗਏ ਤਿੰਨ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਜਿਨ੍ਹਾਂ ਵਿੱਚ ਇੱਕ ਲੜਕੀ ਵੀ ਸ਼ਾਮਲ ਹੈ। ਦੋ ਮ੍ਰਿਤਕਾਂ ਦੀ ਪਛਾਣ ਗੁਰਵਿੰਦਰ ਸਿੰਘ ਤੇ ਤਨਵੀਰ ਸਿੰਘ ਵਜੋਂ ਹੋਈ। ਇਹ ਦੋਵੇਂ ਵਿਦਿਆਰਥੀ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਸ ਹਾਦਸੇ ਵਿੱਚ ਹਲਾਕ ਹੋਈ ਲੜਕੀ ਦਾ ਨਾਂ ਹਰਪ੍ਰੀਤ ਕੌਰ ਦੱਸਿਆ ਜਾ ਰਿਹਾ ਹੈ।
ਸੰਕੇਤਕ ਤਸਵੀਰ
ਜਲੰਧਰ: ਕੈਨੇਡਾ ਵਿੱਚ ਪੜ੍ਹਾਈ ਕਰਨ ਗਏ ਤਿੰਨ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਜਿਨ੍ਹਾਂ ਵਿੱਚ ਇੱਕ ਲੜਕੀ ਵੀ ਸ਼ਾਮਲ ਹੈ। ਦੋ ਮ੍ਰਿਤਕਾਂ ਦੀ ਪਛਾਣ ਗੁਰਵਿੰਦਰ ਸਿੰਘ ਤੇ ਤਨਵੀਰ ਸਿੰਘ ਵਜੋਂ ਹੋਈ। ਇਹ ਦੋਵੇਂ ਵਿਦਿਆਰਥੀ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਸ ਹਾਦਸੇ ਵਿੱਚ ਹਲਾਕ ਹੋਈ ਲੜਕੀ ਦਾ ਨਾਂ ਹਰਪ੍ਰੀਤ ਕੌਰ ਦੱਸਿਆ ਜਾ ਰਿਹਾ ਹੈ। ਹਾਸਲ ਜਾਣਕਾਰੀ ਅਨੁਸਾਰ ਇਹ ਹਾਦਸਾ 29 ਸਤੰਬਰ ਨੂੰ ਵਾਪਰਿਆ ਸੀ ਪਰ ਉਂਟਾਰੀਓ ਪੁਲਿਸ ਨੇ ਇਸ ਬਾਰੇ ਵੇਰਵੇ ਹੁਣ ਜਾਰੀ ਕੀਤੇ ਹਨ। ਇਨ੍ਹਾਂ ਤਿੰਨਾਂ ਵਿਦਿਆਰਥੀਆਂ ਦੀ ਉਮਰ 24 ਤੋਂ 29 ਸਾਲ ਵਿਚਾਲੇ ਦੱਸੀ ਗਈ ਹੈ। ਤਿੰਨਾਂ ਦੀਆਂ ਲਾਸ਼ਾਂ ਨੂੰ ਉਥੋਂ ਦੀ ਸਰਕਾਰ ਨੇ ਭਾਰਤ ਭੇਜ ਦਿੱਤੀਆਂ ਹਨ। ਇਹ ਹਾਦਸਾ 29 ਸਤੰਬਰ ਨੂੰ ਸ਼ੈਡੀਆਕ ਰੋਡ ’ਤੇ ਸ਼ਾਮ ਦੇ 6 ਵਜੇ ਦੇ ਕਰੀਬ ਹੋਇਆ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਗਈ ਤੇ ਕਈ ਪਲਟੀਆਂ ਖਾ ਕੇ ਸੜਕ ਤੋਂ ਹੇਠਾਂ ਜਾ ਡਿੱਗੀ। ਇਸ ਹਾਦਸੇ ’ਚ ਹਲਾਕ ਹੋਏ ਤਿੰਨੋਂ ਵਿਦਿਆਰਥੀ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਹੇ ਸਨ।