Punjab News: ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਤਿੰਨ ਪੰਜਾਬੀ ਵਿਦਿਆਰਥੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਚੱਲਦੀ ਕਾਰ ਦਾ ਟਾਇਰ ਫਟਣ ਨਾਲ ਵਾਪਰਿਆ। ਮ੍ਰਿਤਕਾਂ ਵਿੱਚ ਰੇਸ਼ਮ, ਨਵਜੋਤ ਤੇ ਹਰਮਨ ਸਗੇ ਭੈਣ-ਭਰਾ ਸ਼ਾਮਲ ਹਨ। ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੇ ਪੰਜਾਬ ਤੋਂ ਲਾਸ਼ਾਂ ਪੰਜਾਬ ਲਿਆਉਣ ਦੀ ਮੰਗ ਕੀਤੀ ਹੈ।
ਕਿਵੇਂ ਵਾਪਰਿਆ ਇਹ ਹਾਦਸਾ ?
ਪਤਾ ਲੱਗਾ ਹੈ ਕਿ ਇਹ ਹਾਦਸਾ ਕੈਨੇਡਾ ਦੇ ਮਿਲ ਕੋਵ ਸ਼ਹਿਰ ਨੇੜੇ ਵਾਪਰਿਆ ਹੈ। ਤਿੰਨੋਂ ਮੋਨਕਟਨ ਸ਼ਹਿਰ ਤੋਂ ਉੱਥੇ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਦਾ ਟਾਇਰ ਫਟ ਗਿਆ ਜਿਸ ਤੋਂ ਬਾਅਦ ਕਾਰ ਪਲਟ ਗਈ। ਇਸ ਮੌਕੇ ਤਿੰਨੋਂ ਕਾਰ 'ਚੋਂ ਡਿੱਗ ਗਏ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ। ਇਸ ਤੋਂ ਬਾਅਦ ਉੱਥੋਂ ਦੀ ਪੁਲਿਸ ਤਿੰਨਾਂ ਨੂੰ ਹਸਪਤਾਲ ਲੈ ਗਈ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੀ ਜਾਣਕਾਰੀ ਪਰਿਵਾਰਕ ਮੈਂਬਰਾਂ ਨੂੰ ਮਿਲੀ। ਪਿੰਡ ਦੇ ਪਰਿਵਾਰਕ ਮੈਂਬਰ ਬਹੁਤ ਦੁਖੀ ਹਨ।
ਕੈਨੇਡਾ ਵਿੱਚ ਸੜਕ ਹਾਦਸਿਆਂ ਦੌਰਾਨ ਪੰਜਾਬੀਆਂ ਦੀ ਮੌਤਾਂ ਦਾ ਵਧਿਆ ਆਂਕੜਾ
ਜ਼ਿਕਰ ਕਰ ਦਈਏ ਕਿ ਕੈਨੇਡਾ ਵਿੱਚ ਵੀ ਸੜਕ ਹਾਦਸਿਆਂ ਵਿੱਚ ਪੰਜਾਬ ਦੇ ਵਿਦਿਆਰਥੀਆਂ ਦੀਆਂ ਮੌਤਾਂ ਦੇ ਮਾਮਲੇ ਵਧੇ ਹਨ। 22 ਜੁਲਾਈ ਨੂੰ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦੀ ਰਹਿਣ ਵਾਲੀ 21 ਸਾਲਾ ਲਖਵਿੰਦਰ ਕੌਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਇਹ ਹਾਦਸਾ ਬੈਂਪਟਨ ਨੇੜੇ ਵਾਪਰਿਆ। ਉਹ ਦਸ ਮਹੀਨੇ ਪਹਿਲਾਂ ਹੀ ਸਟੱਡੀ ਵੀਜ਼ੇ ’ਤੇ ਗਈ ਸੀ। ਉਸ ਦੇ ਨਾਲ ਦੋ ਹੋਰ ਲੜਕੀਆਂ ਦੀ ਵੀ ਮੌਤ ਹੋ ਗਈ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :