ਅੰਮ੍ਰਿਤਸਰ: ਅੱਜ ਯੁਕਰੇਨ ਤੋਂ ਅੰਮ੍ਰਿਤਸਰ ਏਅਰਪੋਰਟ 'ਤੇ ਤਿੰਨ ਵਿਦਿਆਰਥੀ ਪਰਤੇ ਹਨ। ਅੰਮ੍ਰਿਤਸਰ ਦੀ ਰਹਿਣ ਵਾਲੀ ਸਰਗੁਨਦੀਪ ਕੌਰ, ਅੰਮ੍ਰਿਤਸਰ ਦੀ ਰਹਿਣ ਵਾਲੀ ਹਰਪ੍ਰੀਤ ਕੌਰ ਤੇ ਅਬੋਹਰ ਦੀ ਰਹਿਣ ਵਾਲੀ ਦੀਕਸ਼ਾ ਅੱਜ ਦਿੱਲੀ ਤੋਂ ਅੰਮ੍ਰਿਤਸਰ ਏਅਰਪੋਰਟ 'ਤੇ ਪਹੁੰਚੀਆਂ।


ਮਿਲੀ ਜਾਣਕਾਰੀ ਮੁਤਾਬਕ ਤਿੰਨੇ ਵਿਦਿਆਰਥੀ ਮੈਡੀਕਲ ਦੇ ਦੂਜੇ ਵਰ੍ਹੇ ਦੇ ਵਿਦਿਆਰਥੀ ਹਨ ਤੇ ਖਾਰਕੀਵ ਵਿੱਚ ਬਾਕੀ ਵਿਦਿਆਰਥੀਆਂ ਨਾਲ ਫਸੇ ਹੋਏ ਸਨ। ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਵੀ ਅੰਮ੍ਰਿਤਸਰ ਦੇ ਏਅਰਪੋਰਟ 'ਤੇ ਪੁੱਜੇ ਤੇ ਉਨ੍ਹਾਂ ਭਾਰਤ ਸਰਕਾਰ ਦੇ ਆਪ੍ਰੇਸ਼ਨ ਗੰਗਾ ਦੀ ਸਿਫਤ ਕੀਤੀ।