Suspects Again Seen in Pathankot: ਪਠਾਨਕੋਟ ਦੇ ਸਰਹੱਦੀ  ਖੇਤਰ ਵਿੱਚ ਇੱਕ ਵਾਰ ਮੁੜ ਤੋਂ ਸ਼ੱਕੀ ਲੋਕਾਂ ਦੀ ਹਲਚਲ ਦੇਖੀ ਗਈ ਹੈ। ਜਿਸ ਤੋਂ ਬਾਅਦ ਇਸ ਖੇਤਰ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਪੁਲਿਸ ਵੱਲੋਂ ਪਿੰਡਾਂ ਵਿੱਚ ਸਰਚ ਆਪਰੇਸ਼ਨ ਕੀਤਾ ਜਾ ਰਿਹਾ ਹੈ। ਦਰਅਸਲ  ਪਠਾਨਕੋਟ ਦੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਛੋਡੀਆ ਵਿੱਚ ਤਿੰਨ ਸ਼ੱਕੀ ਵਿਅਕਤੀ ਦੇਖੇ ਗਏ ਹਨ। 



ਮਿਲੀ ਜਾਣਕਾਰੀ ਅਨੁਸਾਰ ਇਹਨਾਂ ਸ਼ੱਕੀਆਂ ਦੀ ਆਮਦ ਨੂੰ ਇਸ ਪਿੰਡ ਦੀ ਇੱਕ ਔਰਤ ਨੇ ਦੇਖੀ ਸੀ। ਮਹਿਲਾ ਮੁਤਾਬਕ ਤਿੰਨ ਸ਼ੱਕੀ ਵਿਅਕਤੀ ਸਨ ਜਿਹਨਾਂ ਨੇ ਉਸ ਕੋਲੋ ਪੈਸਿਆਂ ਦੀ ਮੰਗ ਕੀਤੀ ਸੀ। ਇਹ ਘਟਨਾ ਸਵੇਰੇ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ। ਔਰਤ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੂਰੇ ਪਿੰਡ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਪੂਰੇ ਪਿੰਡ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।


 




ਦੱਸ ਦੇਈਏ ਕਿ ਪਠਾਨਕੋਟ ਬਹੁਤ ਹੀ ਸੰਵੇਦਨਸ਼ੀਲ ਜ਼ਿਲ੍ਹਾ ਹੈ। ਜਿਸ ਦੇ ਇੱਕ ਪਾਸੇ ਭਾਰਤ-ਪਾਕਿਸਤਾਨ ਸਰਹੱਦ ਹੈ ਅਤੇ ਦੂਜੇ ਪਾਸੇ ਜੰਮੂ-ਕਸ਼ਮੀਰ ਦੀ ਸਰਹੱਦ ਹੈ। ਪੁਲਿਸ ਵਿਭਾਗ ਇਸ ਸਬੰਧੀ ਅਲਰਟ 'ਤੇ ਹੈ ਪਰ ਇਸ ਦੇ ਬਾਵਜੂਦ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਪਠਾਨਕੋਟ 'ਚ ਵੱਖ-ਵੱਖ ਥਾਵਾਂ 'ਤੇ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ।


ਅੱਜ ਵੀ ਪਠਾਨਕੋਟ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਛੋਡੀਆ ਵਿੱਚ ਇੱਕ ਔਰਤ ਵੱਲੋਂ ਤਿੰਨ ਸ਼ੱਕੀ ਵਿਅਕਤੀਆਂ ਨੂੰ ਦੇਖਿਆ ਗਿਆ। ਜਿਸ ਨੇ ਘਰ ਦਾ ਦਰਵਾਜ਼ਾ ਖੜਕਾਇਆ ਅਤੇ ਔਰਤ ਤੋਂ ਕੁਝ ਪੈਸੇ ਮੰਗੇ। ਜਿਸ ਕਾਰਨ ਔਰਤ ਨੂੰ ਉਸ 'ਤੇ ਸ਼ੱਕ ਹੋ ਗਿਆ ਅਤੇ ਦਰਵਾਜ਼ਾ ਨਾ ਖੋਲ੍ਹੇ ਹੀ ਉਸ ਨੇ ਆਲੇ-ਦੁਆਲੇ ਦੇ ਲੋਕਾਂ ਨੂੰ ਸੂਚਨਾ ਦਿੱਤੀ। ਜਦੋਂ ਤੱਕ ਲੋਕ ਇਕੱਠੇ ਹੋਏ, ਤਿੰਨੋਂ ਮੌਕੇ ਤੋਂ ਫਰਾਰ ਹੋ ਚੁੱਕੇ ਸਨ।



 


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial